Image default
ਅਪਰਾਧ ਤਾਜਾ ਖਬਰਾਂ

ਸਲਮਾਨ ਖਾਨ ਘਰ ਫਾ.ਇਰਿੰ.ਗ ਕੇਸ, ਫੜਿਆ ਗਿਆ 5ਵਾਂ ਦੋਸ਼ੀ, ਸ਼ੂ.ਟਰਸ ਦੀ ਕੀਤੀ ਸੀ ਮਦਦ

ਸਲਮਾਨ ਖਾਨ ਘਰ ਫਾ.ਇਰਿੰ.ਗ ਕੇਸ, ਫੜਿਆ ਗਿਆ 5ਵਾਂ ਦੋਸ਼ੀ, ਸ਼ੂ.ਟਰਸ ਦੀ ਕੀਤੀ ਸੀ ਮਦਦ

 

 

ਮੁੰਬਈ, 7 ਮਈ (ਡੇਲੀ ਪੋਸਟ ਪੰਜਾਬੀ)- ਈਦ ਦੇ ਅਗਲੇ ਹੀ ਦਿਨ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ‘ਚ ਇਕ ਤੋਂ ਬਾਅਦ ਇਕ ਨਵੇਂ ਅਪਡੇਟਸ ਆ ਰਹੇ ਹਨ। ਹਾਲ ਹੀ ‘ਚ ਇਹ ਮਾਮਲੇ ਉਦੋਂ ਭਖ ਗਿਆ ਜਦੋਂ ਇਸ ਮਾਮਲੇ ਦੇ ਇਕ ਦੋਸ਼ੀ ਦੀ ਪੁਲਿਸ ਹਿਰਾਸਤ ‘ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ। ਪਰ ਦੋਸ਼ੀ ਅਨੁਜ ਥਾਪਨ ਦਾ ਪਰਿਵਾਰ ਇਨਸਾਫ ਦੀ ਗੁਹਾਰ ਲੈ ਕੇ ਬੰਬੇ ਹਾਈਕੋਰਟ ਪਹੁੰਚ ਗਿਆ ਹੈ। ਇਸ ਦੌਰਾਨ ਇਸ ਮਾਮਲੇ ‘ਚ ਇਕ ਨਵਾਂ ਅਪਡੇਟ ਵੀ ਆਇਆ ਹੈ। ਇਸ ਮਾਮਲੇ ਵਿੱਚ ਪੰਜਵੇਂ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਹੁਣ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਸ ਮਾਮਲੇ ‘ਚ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿਅਕਤੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਦਾ ਨਾਂ ਮੁਹੰਮਦ ਚੌਧਰੀ ਦੱਸਿਆ ਜਾ ਰਿਹਾ ਹੈ। ਮੁਹੰਮਦ ਚੌਧਰੀ ‘ਤੇ ਇਸ ਮਾਮਲੇ ‘ਚ ਸ਼ੂਟਰਾਂ ਦੀ ਮਦਦ ਕਰਨ ਦਾ ਦੋਸ਼ ਹੈ। ਸੂਤਰਾਂ ਦੀ ਮੰਨੀਏ ਤਾਂ ਉਕਤ ਵਿਅਕਤੀ ਨੇ ਦੋ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਦੀ ਪੈਸਿਆਂ ਨਾਲ ਮਦਦ ਕੀਤੀ ਸੀ।

ਸਲਮਾਨ ਖਾਨ ਗੋਲੀਬਾਰੀ ਮਾਮਲੇ ‘ਚ ਨਜ਼ਰਬੰਦ ਕੀਤੇ ਗਏ ਦੋਸ਼ੀ ਅਨੁਜ ਥਾਪਨ ਦੀ ਜੇਲ ‘ਚ ਮੌਤ ਹੋ ਗਈ। ਇਸ ਤੋਂ ਬਾਅਦ ਮਾਮਲਾ ਗੁੰਝਲਦਾਰ ਹੋ ਗਿਆ। ਅਨੁਜ ਥਾਪਨ ਦੀ ਖੁਦਕੁਸ਼ੀ ਦੀ ਥਿਊਰੀ ਨੂੰ ਉਸ ਦੇ ਪਰਿਵਾਰ ਨੇ ਗਲਤ ਸਾਬਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਪਰਿਵਾਰ ਦਾ ਮੰਨਣਾ ਹੈ ਕਿ ਪੁਲਿਸ ਹਿਰਾਸਤ ਵਿੱਚ ਉਸਦੀ ਮੌਤ ਸ਼ੱਕੀ ਹੈ ਅਤੇ ਇਸਦੀ ਸਹੀ ਜਾਂਚ ਹੋਣੀ ਚਾਹੀਦੀ ਹੈ। ਪਰਿਵਾਰਕ ਮੈਂਬਰਾਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਖੁਦਕੁਸ਼ੀ ਕੀਤੀ ਹੈ।

Related posts

Breaking- ਫਰੀਦਕੋਟ ਜ਼ਿਲ੍ਹੇ ‘ਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

punjabdiary

ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਆਈ ਵੱਡੀ ਖਬਰ, ਪੰਜਾਬ ਸਰਕਾਰ ਨੂੰ 3 ਦਿਨ ਹੋਰ ਮਿਲੇ

Balwinder hali

ਪੰਜਾਬ ਪੰਚਾਇਤੀ ਚੋਣਾਂ ‘ਤੇ ਫਿਰ ਮੰਡਰਾ ਰਿਹਾ ਖ਼ਤਰਾ, ਪੰਜਾਬ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ’ਤੇ ਸੁਪਰੀਮ ਕੋਰਟ ਹੈਰਾਨ, ਦਿੱਤੇ ਸਖ਼ਤ ਨਿਰਦੇਸ਼

Balwinder hali

Leave a Comment