ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੈਸੇਜ ਭੇਜ ਕੇ ਮੰਗੇ 2 ਕਰੋੜ
ਮੁੰਬਈ, 30 ਅਕਤੂਬਰ (ਪੀਟੀਸੀ ਨਿਊਜ)- ਫਿਲਮ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੰਗਲਵਾਰ ਨੂੰ ਟਰੈਫਿਕ ਕੰਟਰੋਲ ਨੂੰ ਇੱਕ ਸੁਨੇਹਾ ਮਿਲਿਆ ਜਿਸ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਸੀ। ਸੂਤਰਾਂ ਨੇ ਦੱਸਿਆ ਕਿ ਮੈਸੇਜ ਭੇਜਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਮੰਗ ਕੀਤੀ ਸੀ। ਪੁਲਸ ਸੂਤਰਾਂ ਮੁਤਾਬਕ ਮੈਸੇਜ ਭੇਜਣ ਵਾਲੇ ਵਿਅਕਤੀ ਨੇ ਇਹ ਵੀ ਕਿਹਾ ਹੈ ਕਿ ਜੇਕਰ ਉਸ ਨੂੰ ਪੈਸੇ ਨਾ ਦਿੱਤੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ।
ਇਹ ਵੀ ਪੜ੍ਹੋ-ਅੱਜ ਛੋਟੀ ਦੀਵਾਲੀ ਹੈ, ਜਾਣੋ ਸ਼ੁਭ ਸਮਾਂ ਅਤੇ ਪੂਜਾ ਦਾ ਤਰੀਕਾ, ਰਿਸ਼ਤੇਦਾਰਾਂ ਨੂੰ ਸ਼ੁਭਕਾਮਨਾਵਾਂ ਭੇਜੋ
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲ ਹੀ ‘ਚ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਵੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਸ ਨੇ ਨੋਇਡਾ ਤੋਂ ਗ੍ਰਿਫਤਾਰ ਕਰ ਲਿਆ ਸੀ।
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਪਿਛਲੇ 14 ਦਿਨਾਂ ਵਿੱਚ ਤਿੰਨ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਬਾਬਾ ਸਿੱਦੀਕੀ ਕਤਲ ਕੇਸ ਤੋਂ ਬਾਅਦ ਸਲਮਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪਹਿਲੀ ਧਮਕੀ 18 ਅਕਤੂਬਰ ਨੂੰ ਮੁੰਬਈ ਟ੍ਰੈਫਿਕ ਕੰਟਰੋਲ ਰੂਮ ਦੇ ਵਟਸਐਪ ਨੰਬਰ ‘ਤੇ ਭੇਜੀ ਗਈ ਸੀ, ਜਿਸ ‘ਚ ਮੈਸੇਜ ਕਰਨ ਵਾਲੇ ਨੇ ਆਪਣੀ ਪਛਾਣ ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਵਜੋਂ ਕੀਤੀ ਸੀ।
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਬਾਂਦਰਾ ‘ਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਇਕ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਮੁੰਬਈ ਟ੍ਰੈਫਿਕ ਪੁਲਸ ਨੂੰ ਇਹ ਵਟਸਐਪ ਸੰਦੇਸ਼ 18 ਅਕਤੂਬਰ ਨੂੰ ਮਿਲਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਸਿਦੀਕੀ ਦੀ ਹੱਤਿਆ ਦੇ ਪਿੱਛੇ ਮੰਨੇ ਜਾਂਦੇ ਲਾਰੇਂਸ ਬਿਸ਼ਨੋਈ ਗੈਂਗ ਨਾਲ ਆਪਣੇ ਝਗੜੇ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਨਹੀਂ ਦਿੰਦੇ ਹਨ, ਤਾਂ ਉਸ ਨੂੰ ਕਿਸੇ ਵੀ ਰਾਜਨੇਤਾ ਦੀ ਤਰ੍ਹਾਂ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ-ਅਮਰੀਕਾ ਨੇ ਕੀਤੀ ਵੱਡੀ ਕਾਰਵਾਈ, ਅਮਰੀਕਾ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 1100 ਦੇ ਕਰੀਬ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ
ਦਫ਼ਤਰ ਕਰਮਚਾਰੀ ਜ਼ੀਸ਼ਾਨ ਸਿੱਦੀਕੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਨਿਰਮਲ ਨਗਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਨੋਇਡਾ ਤੋਂ 20 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਦੋਸ਼ੀ ਦਾ ਨਾਂ ਗੁਫਰਾਨ ਹੈ। ਪੁਲਸ ਸੂਤਰਾਂ ਮੁਤਾਬਕ ਸ਼ੁਰੂਆਤੀ ਜਾਂਚ ‘ਚ ਜਾਪਦਾ ਹੈ ਕਿ ਇਹ ਧਮਕੀ ਭਰੀ ਕਾਲ ਸਿਰਫ ਪੈਸੇ ਮੰਗਣ ਲਈ ਕੀਤੀ ਗਈ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਨੂੰ ਹਰ ਇਕ ਪਹਿਲੂ ਤੋਂ ਦੇਖਿਆ ਜਾ ਰਿਹਾ ਹੈ।
ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੈਸੇਜ ਭੇਜ ਕੇ ਮੰਗੇ 2 ਕਰੋੜ
ਮੁੰਬਈ, 30 ਅਕਤੂਬਰ (ਪੀਟੀਸੀ ਨਿਊਜ)- ਫਿਲਮ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੰਗਲਵਾਰ ਨੂੰ ਟਰੈਫਿਕ ਕੰਟਰੋਲ ਨੂੰ ਇੱਕ ਸੁਨੇਹਾ ਮਿਲਿਆ ਜਿਸ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਸੀ। ਸੂਤਰਾਂ ਨੇ ਦੱਸਿਆ ਕਿ ਮੈਸੇਜ ਭੇਜਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਮੰਗ ਕੀਤੀ ਸੀ। ਪੁਲਸ ਸੂਤਰਾਂ ਮੁਤਾਬਕ ਮੈਸੇਜ ਭੇਜਣ ਵਾਲੇ ਵਿਅਕਤੀ ਨੇ ਇਹ ਵੀ ਕਿਹਾ ਹੈ ਕਿ ਜੇਕਰ ਉਸ ਨੂੰ ਪੈਸੇ ਨਾ ਦਿੱਤੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ।
ਇਹ ਵੀ ਪੜ੍ਹੋ-ਹਾਈਕੋਰਟ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਹੁਕਮ ਕੀਤੇ ਜਾਰੀ
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲ ਹੀ ‘ਚ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਵੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਸ ਨੇ ਨੋਇਡਾ ਤੋਂ ਗ੍ਰਿਫਤਾਰ ਕਰ ਲਿਆ ਸੀ।
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਪਿਛਲੇ 14 ਦਿਨਾਂ ਵਿੱਚ ਤਿੰਨ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਬਾਬਾ ਸਿੱਦੀਕੀ ਕਤਲ ਕੇਸ ਤੋਂ ਬਾਅਦ ਸਲਮਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪਹਿਲੀ ਧਮਕੀ 18 ਅਕਤੂਬਰ ਨੂੰ ਮੁੰਬਈ ਟ੍ਰੈਫਿਕ ਕੰਟਰੋਲ ਰੂਮ ਦੇ ਵਟਸਐਪ ਨੰਬਰ ‘ਤੇ ਭੇਜੀ ਗਈ ਸੀ, ਜਿਸ ‘ਚ ਮੈਸੇਜ ਕਰਨ ਵਾਲੇ ਨੇ ਆਪਣੀ ਪਛਾਣ ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਵਜੋਂ ਕੀਤੀ ਸੀ।
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਬਾਂਦਰਾ ‘ਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਇਕ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਮੁੰਬਈ ਟ੍ਰੈਫਿਕ ਪੁਲਸ ਨੂੰ ਇਹ ਵਟਸਐਪ ਸੰਦੇਸ਼ 18 ਅਕਤੂਬਰ ਨੂੰ ਮਿਲਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਸਿਦੀਕੀ ਦੀ ਹੱਤਿਆ ਦੇ ਪਿੱਛੇ ਮੰਨੇ ਜਾਂਦੇ ਲਾਰੇਂਸ ਬਿਸ਼ਨੋਈ ਗੈਂਗ ਨਾਲ ਆਪਣੇ ਝਗੜੇ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਨਹੀਂ ਦਿੰਦੇ ਹਨ, ਤਾਂ ਉਸ ਨੂੰ ਕਿਸੇ ਵੀ ਰਾਜਨੇਤਾ ਦੀ ਤਰ੍ਹਾਂ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ-ਦਿੱਲੀ ‘ਚ ਦਿਲਜੀਤ ਦੁਸਾਂਝ ਦੇ ਕੰਸਰਟ ਤੋਂ ਬਾਅਦ ਹੰਗਾਮਾ, ਐਥਲੀਟਾਂ ‘ਚ ਗੁੱਸਾ, SAI ਨੇ ਦਿੱਤਾ ਭਰੋਸਾ, ਜਾਣੋ ਕੀ ਪੂਰਾ ਮਾਮਲਾ
ਦਫ਼ਤਰ ਕਰਮਚਾਰੀ ਜ਼ੀਸ਼ਾਨ ਸਿੱਦੀਕੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਨਿਰਮਲ ਨਗਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਨੋਇਡਾ ਤੋਂ 20 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਦੋਸ਼ੀ ਦਾ ਨਾਂ ਗੁਫਰਾਨ ਹੈ। ਪੁਲਸ ਸੂਤਰਾਂ ਮੁਤਾਬਕ ਸ਼ੁਰੂਆਤੀ ਜਾਂਚ ‘ਚ ਜਾਪਦਾ ਹੈ ਕਿ ਇਹ ਧਮਕੀ ਭਰੀ ਕਾਲ ਸਿਰਫ ਪੈਸੇ ਮੰਗਣ ਲਈ ਕੀਤੀ ਗਈ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਨੂੰ ਹਰ ਇਕ ਪਹਿਲੂ ਤੋਂ ਦੇਖਿਆ ਜਾ ਰਿਹਾ ਹੈ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।