Image default
ਤਾਜਾ ਖਬਰਾਂ

ਸਵੀਪ ਮੁਹਿੰਮ ਵਿੱਚ ਪ੍ਰਸੰਸਾਯੋਗ ਕੰਮ ਲਈ ਡਾ.ਸੰਦੀਪ ਘੰਡ ਅਤੇ ਸਰਬਜੀਤ ਸਿੰਘ ਨੁੰ ਕੀਤਾ ਗਿਆ ਸਨਮਾਨਿਤ

ਸਵੀਪ ਮੁਹਿੰਮ ਵਿੱਚ ਪ੍ਰਸੰਸਾਯੋਗ ਕੰਮ ਲਈ ਡਾ.ਸੰਦੀਪ ਘੰਡ ਅਤੇ ਸਰਬਜੀਤ ਸਿੰਘ ਨੁੰ ਕੀਤਾ ਗਿਆ ਸਨਮਾਨਿਤ
ਸਵੀਪ ਮੁਹਿੰਮ ਵਿੱਚ ਜਿਲੇ ਦੀਆਂ ਯੂਥ ਕਲੱਬਾਂ ਨੇ ਕੀਤਾ ਪ੍ਰਸੰਸਾਯੋਗ ਕੰਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ
ਮਾਨਸਾ – ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਯੁਵਕ ਸੇਵਾਵਾਂ ਵਿਭਾਗ ਮਾਨਸਾ ਨੁੰ ਜਿਲ੍ਹਾ ਪ੍ਰਸਾਸ਼ਨ ਦੀ ਸਰਪ੍ਰਸਤੀ ਹੇਠ ਚਲੀ ਸਵੀਪ ਮੁਹਿੰਮ ਵਿੱਚ ਪ੍ਰਸੰਸਾ ਯੋਗ ਕੰਮ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਮਾਨਸਾ ਨੇ ਸਨਮਾਨ ਪਾਪਤ ਕਰਨ ਵਾਲੇ ਅਧਿਕਾਰੀਆਂ ਨੂੰ ਵਧਾਈ ਦਿਿਦੰਆਂ ਆਸ ਪ੍ਰਗਟ ਕੀਤੀ ਕਿ ਨਹਿਰੂ ਯੁਵਾ ਕੇਂਦਰ ਅਤੇ ਯੁਵਕ ਸੇਵਾਵਾਂ ਵਿਭਾਗ ਆਉਣ ਵਾਲੇ ਸਮੇ ਵਿੱਚ ਵੀ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਆਪਣਾ ਸਹਿਯੋਗ ਦਿੰਦਾ ਰਹੇਗਾ।
ਸਨਮਾਨ ਪ੍ਰਾਪਤ ਕਰਨ ਵਾਲੇ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਅਫਸ਼ਰ ਡਾ.ਸੰਦੀਪ ਘੰਡ ਨੇ ਦੱਸਿਆ ਕਿ ਜਿਲ੍ਹੇ ਦੀਆਂ 308 ਯੂਥ ਕਲੱਬਾਂ ਦੇ ਸਹਿਯੋਗ ਨਾਲ ਸਵੀਪ ਗਤੀਵਿਧੀਆਂ ਲਈ ਵਿਸ਼ੇਸ ਮੁਹਿੰਮ ਚਲਾਈ ਗਈ ਸੀ ਜਿਸ ਵਿੱਚ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੋਜਵਾਨਾਂ ਨੂੰ ਨਵੇ ਵੋਟਰ ਵੱਜੋਂ ਨਾਮ ਦਰਜ ਕਰਵਾਇਆ ਗਿਆ ਅਤੇ ਚੋਣਾ ਸਮੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿੰਨਾ ਕਿਸੇ ਡਰ ਲਾਲਾਚ ਤੋਂ ਕਰਨ ਲਈ ਜਾਗਰੂਕ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਵੀ ਯੂਥ ਕਲੱਬਾਂ ਦੇ ਨੋਜਵਾਨਾਂ ਨੇ ਦਿਵਾਂਅਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਵੱਲੋਂ ਵੋਟ ਦਾ ਇਸਤੇਮਾਲ ਕਰਨ ਸਮੇ ਮਦਦ ਕੀਤੀ ਗਈ ਉਹਨਾਂ ਨੂੰ ਪੋਲੰਿਗ ਬੂਥ ਤੱਕ ਪੁਹਚਾਇੰਆ ਗਿਆ।ਨਹਿਰੂ ਯੁਵਾ ਕੇਂਦਰ ਮਾਨਸਾ ਦੇ ਹਰ ਪ੍ਰੋਗਰਾਮ ਵਿੱਚ ਸਵੀਪ ਮੁਹਿੰਮ ਦੇ ਨਾਲ ਨਾਲ ਅਜਾਦੀ ਕਾ ਅਮ੍ਰਿਤਮਹਾਉਤਸਵ ਅਤੇ ਮੀਹ ਦੇ ਪਾਣੀ ਦੀ ਬੱਚਤ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰਕੈਟਰ ਰਘਵੀਰ ਸਿੰਘ ਮਾਨ ਨੇ ਸਨਮਾਨਿਤ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਦਾ ਧੰਨਵਾਦ ਕੀਤਾ।ਉਹਨਾਂ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ.ਯੂਨਿਟਾਂ ਦੇ ਸਹਿਯੋਗ ਨਾਲ ਸਵੀਪ ਮੁਹਿੰਮ ਹੇਠ ਲੇਖ,ਭਾਸ਼ਣ,ਗੀਤ ਅਤੇ ਕੁਇੱਜ ਮੁਕਾਬਲੇ ਕਰਵਾਏ ਗਏ।ਇਸ ਤੋਂ ਇਲਾਵਾ ਡਾਈਟ ਅਹਿਮਦਪੁਰ,ਰੋਇਲ ਕਾਲਜ ਬੌੜਾਵਾਲ ਆਦਿ ਦੇ ਸਹਿਯੋਗ ਨਾਲ ਰੈਲੀਆਂ ਵੀ ਕੱਢੀਆਂ ਗਈਆਂ।ਉਹਨਾਂ ਸਮੂਹ ਯੂਥ ਕਲੱਬਾਂ ਦਾ ਧੰਨਵਾਦ ਕੀਤਾ।ਇਸ ਮੋਕੇ ਹੋਰਨਾ ਤੋ ਇਲਾਵਾ ਤਹਸੀਲਦਾਰ ਚੋਣ ਹਰੀਸ਼ ਮਨੋਜ ਕੁਮਾਰ ਵੀ ਹਾਜਰ ਸਨ।

Related posts

ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨੂੰ, ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

Balwinder hali

ਫਰੀਦਕੋਟ ਟੀਮ ਨੇ ਸਟੇਟ ਮਾਸ ਮੀਡੀਆ ਅਫਸਰ ਨਾਲ ਕੀਤੀ ਮੀਟੰਗ

punjabdiary

ਕਿਸਾਨਾਂ ਲਈ ਖੇਤੀ ਕਾਨੂੰਨ ਵਾਪਸ ਲਿਆਉਣੇ ਚਾਹੀਦੇ ਹਨ- ਕੰਗਨਾ ਰਣੌਤ

Balwinder hali

Leave a Comment