Image default
About us

ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਨਾਲ ਪਰਾਲੀ ਅਤੇ ਖਾਦ ਪ੍ਰਬੰਧਨ ਸਬੰਧੀ ਮੀਟਿੰਗ

ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਨਾਲ ਪਰਾਲੀ ਅਤੇ ਖਾਦ ਪ੍ਰਬੰਧਨ ਸਬੰਧੀ ਮੀਟਿੰਗ

 

 

 

Advertisement

 

ਫਰੀਦਕੋਟ, 13 ਅਕਤੂਬਰ (ਪੰਜਾਬ ਡਾਇਰੀ)-ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਪ੍ਰਧਾਨਗੀ ਹੇਠ ਜਿਲ੍ਹਾ ਫਰੀਦਕੋਟ ਦੀਆਂ ਸਮੂਹ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਨਾਲ ਆਤਮਾ ਹਾਲ ਫਰੀਦਕੋਟ ਵਿਖੇ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਦੀ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਸੂਬੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਨੂੰ ਦਰੁਸਤ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਸਹਿਕਾਰੀ ਸਭਾਵਾਂ ਨਾਲ ਹਰ ਪਿੰਡ ਦੇ ਕਿਸਾਨਾਂ ਦਾ ਸਿੱਧਾ ਸਬੰਧ ਹੈ।

ਡਾ. ਗਿੱਲ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਜਾਇਜ਼ ਰੇਟਾਂ ਤੇ ਕਿਰਾਏ ਤੇ ਦੇ ਕੇ ਇਸ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਸਕਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਸਹੀ ਸਮੇਂ ਤੇ ਖਾਦਾਂ ਉਪਲੱਬਧ ਕਰਵਾ ਕੇ ਪ੍ਰਾਈਵੇਟ ਡੀਲਰਾਂ ਵੱਲੋਂ ਹੋਣ ਵਾਲੇ ਸ਼ੋਸ਼ਨ ਤੋਂ ਬਚਾਅ ਕਰਨ ਵਿੱਚ ਵੀ ਸੁਸਾਇਟੀਆਂ ਦੇ ਰੋਲ ਬਾਰੇ ਦੱਸਿਆ।

Advertisement

ਡਾ. ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫਸਰ, ਕੋਟਕਪੂਰਾ ਨੇ ਵੀ ਪਰਾਲੀ ਅਤੇ ਖਾਦ ਪ੍ਰਬੰਧਨ ਵਿੱਚ ਸੁਸਾਇਟੀਆਂ ਦੇ ਰੋਲ ਬਾਰੇ ਵਿਚਾਰ ਸਾਂਝੇ ਕੀਤੇ। ਇੰਜੀਨੀਅਰ ਹਰਚਰਨ ਸਿੰਘ ਨੇ ਦੱਸਿਆ ਕਿ ਸਾਰੀਆਂ ਸੁਸਾਇਟੀਆਂ ਵਿੱਚ ਪਿੰਡਾਂ ਵਿੱਚ ਉਪਲੱਬਧ ਮਸ਼ੀਨਰੀ ਦਾ ਵੇਰਵਾ ਦਰਸਾਉਂਦੇ ਹੋਏ ਫਲੈਕਸ ਬੋਰਡ ਲਗਾਏ ਜਾ ਰਹੇ ਹਨ। ਡਾ. ਰੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਬੀਜ) ਨੇ ਕਣਕ ਦੇ ਬੀਜ ਦੀ ਸਬਸਿਡੀ ਅਪਲਾਈ ਕਰਨ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਡਾ. ਅਸ਼ਵਨੀ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਅਤੇ ਵੱਡੀ ਗਿਣਤੀ ਵਿੱਚ ਸਹਿਕਾਰੀ ਸਭਾਵਾਂ ਦੇ ਕਰਮਚਾਰੀ ਹਾਜ਼ਰ ਸਨ।

Related posts

Breaking- ਸਪੀਕਰ ਸੰਧਵਾਂ ਨੇ ਵੱਖ ਵੱਖ ਵਿਕਾਸ ਕਾਰਜਾਂ ਲਈ 6.50 ਲੱਖ ਰੁਪਏ ਦੇ ਚੈੱਕ ਵੰਡੇ

punjabdiary

Breaking- ਪ੍ਰਧਾਨ ਮੰਤਰੀ ਮੋਦੀ ਨੇ ਸਵ.ਪ੍ਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਦਿੱਤੀ ਅਤੇ, ਕਿਹਾ ਜਵਾਹਰ ਲਾਲ ਨਹਿਰੂ ਵੱਲੋਂ ਦੇਸ਼ ਲਈ ਕੀਤੇ ਕੰਮਾਂ ਨੂੰ ਯਾਦ ਰੱਖਿਆ ਜਾਵੇਗਾ

punjabdiary

“ਸਰਕਾਰ ਤੁਹਾਡੇ ਦੁਆਰ” ਤਹਿਤ ਪਿੰਡ ਮਚਾਕੀ ਕਲਾਂ ਵਿਖੇ ਕੈਂਪ ਕੱਲ

punjabdiary

Leave a Comment