Image default
About us

ਸ਼ਹਿਰ ਦੇ ਅਤਿ ਸੰਵੇਦਨਸ਼ੀਲ ਇਲਾਕਿਆਂ ਦੇ ਸੀਵਰੇਜ ਸਿਸਟਮ ਦੇ ਸੁਧਾਰ ਲਈ 43 ਲੱਖ ਰੁਪਏ ਜਾਰੀ : ਢਿੱਲਵਾਂ!

ਸ਼ਹਿਰ ਦੇ ਅਤਿ ਸੰਵੇਦਨਸ਼ੀਲ ਇਲਾਕਿਆਂ ਦੇ ਸੀਵਰੇਜ ਸਿਸਟਮ ਦੇ ਸੁਧਾਰ ਲਈ 43 ਲੱਖ ਰੁਪਏ ਜਾਰੀ : ਢਿੱਲਵਾਂ

 

 

 

Advertisement

– ਸਪੀਕਰ ਸੰਧਵਾਂ ਦੇ ਯਤਨਾ ਦਾ ਸਿਹਰਾ ਵਿਰੋਧੀ ਧਿਰ ਵਲੋਂ ਲੈਣ ਦੀਆਂ ਕੋਸ਼ਿਸ਼ਾਂ : ਧਾਲੀਵਾਲ
ਫਰੀਦਕੋਟ, 27 ਅਕਤੂਬਰ (ਪੰਜਾਬ ਡਾਇਰੀ)- ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸ਼ਹਿਰ ਦੇ ਵਿਕਾਸ ਲਈ ਇਕ ਨਿੱਜੀ ਕੰਪਨੀ ਨੂੰ 117 ਕਰੋੜ ਰੁਪਏ ਵਿੱਚ ਠੇਕਾ ਦੇ ਕੇ ਸੀਵਰੇਜ ਸਿਸਟਮ, ਪਾਣੀ ਸਪਲਾਈ, ਸਟਰੀਟ ਲਾਈਟਾਂ ਅਤੇ ਪਾਣੀ ਨਿਕਾਸੀ ਦੇ ਕੰਮ ਡੇਢ ਸਾਲ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ, ਫਿਰ ਪੰਜ ਸਾਲ ਕਾਂਗਰਸ ਸਰਕਾਰ ਨੇ ਵੀ ਡੱਕਾ ਤੋੜ ਕੇ ਦੂਹਰਾ ਨਾ ਕੀਤਾ ਪਰ ਹੁਣ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਯਤਨਾ ਸਦਕਾ ਸ਼ਹਿਰ ਦੇ ਵੱਖ ਵੱਖ ਅਤਿ ਸੰਵੇਦਨਸ਼ੀਲ ਇਲਾਕਿਆਂ ਦੇ ਸੀਵਰੇਜ ਸਿਸਟਮ ਨੂੰ ਸੁਧਾਰਨ ਹਿੱਤ ਲਗਭਗ 43 ਲੱਖ ਰੁਪਏ ਦੀ ਰਕਮ ਵਾਟਰ ਵਰਕਸ ਵਿਭਾਗ ਅਤੇ ਸੀਵਰੇਜ ਬੋਰਡ ਨੂੰ ਜਾਰੀ ਕੀਤੀ ਗਈ ਹੈ, ਜਿਸ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਸਫਾਈ ਕਾਰਜ ਵੀ ਬਹੁਤ ਜਲਦ ਸ਼ੁਰੂ ਹੋਣ ਜਾ ਰਹੇ ਹਨ।

ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ ਅਤੇ ਸਪੀਕਰ ਸੰਧਵਾਂ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਲਈ ਮਾਨਯੋਗ ਸਪੀਕਰ ਸੰਧਵਾਂ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਕਾਇਆਕਲਪ ਲਈ ਵਚਨਬੱਧ ਹਨ। ਉਹਨਾਂ ਆਖਿਆ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਪਿਛਲੇ ਲਗਾਤਾਰ 5 ਸਾਲ ਸਰਕਾਰ ਅਤੇ ਕਰੀਬ 7 ਸਾਲ ਨਗਰ ਕੌਂਸਲ ’ਤੇ ਕਾਬਜ ਰਹਿਣ ਵਾਲੀ ਧਿਰ, ਜਿਸ ਦੇ ਕਾਰਜਕਾਲ ’ਚ ਸ਼ਹਿਰ ਦੀ ਹਾਲਤ ਬਦ ਤੋਂ ਬਦਤਰ ਹੋਈ, ਉਹ ਵੀ ਮਾਨਯੋਗ ਸਪੀਕਰ ਸੰਧਵਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਆਪਣੀ ਪ੍ਰਾਪਤੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਅਸਫਲ ਯਤਨ ਕਰ ਰਹੀ ਹੈ।

ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਲਗਾਤਾਰ 10 ਸਾਲ ਦੇ ਕਾਰਜਕਾਲ ਤੋਂ ਬਾਅਦ ਲਗਾਤਾਰ ਪੰਜ ਸਾਲ ਕਾਂਗਰਸ ਸਰਕਾਰ ਦੌਰਾਨ ਵੀ ਲੋਕਾਂ ਨੂੰ ਸੀਵਰੇਜ ਸਿਸਟਮ, ਪਾਣੀ ਨਿਕਾਸੀ, ਸਫਾਈ ਪ੍ਰਬੰਧਾਂ, ਪ੍ਰਦੂਸ਼ਿਤ ਪਾਣੀ ਦੀ ਸਪਲਾਈ, ਟੁੱਟੀਆਂ ਸੜਕਾਂ, ਨਾਕਸ ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ਦੀ ਅਣਹੋਂਦ ਵਰਗੀਆਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਸਪੀਕਰ ਸੰਧਵਾਂ ਦੇ ਕੀਤੇ ਕਾਰਜਾਂ ਦਾ ਸਿਹਰਾ ਆਪਣੇ ਸਿਰ ਬੰਨਣ ਤੋਂ ਪਹਿਲਾਂ ਨਗਰ ਕੌਂਸਲ ’ਤੇ ਕਾਬਜ ਧਿਰ ਨੂੰ ਪਹਿਲਾਂ ਆਪਣੀ ਪੀੜੀ ਹੇਠਾਂ ਸੋਟਾ ਜਰੂਰ ਫੇਰਨਾ ਚਾਹੀਦਾ ਹੈ।

ਉਹਨਾਂ ਆਖਿਆ ਕਿ ਸਪੀਕਰ ਸੰਧਵਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਦੇ ਵਾਰਡ ਨੰਬਰ 6 ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਲਈ ਵੀ 12 ਲੱਖ 72 ਹਜਾਰ ਰੁਪਏ ਤੋਂ ਜਿਆਦਾ ਦੀ ਰਕਮ ਜਾਰੀ ਕਰਵਾ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹਰ ਤਰਾਂ ਦੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਿਸੇ ਨਾਲ ਵਿਤਕਰੇਬਾਜੀ ਦੀ ਗੁੰਜਾਇਸ਼ ਨਹੀਂ ਛੱਡੇਗੀ। ਉਹਨਾ ਦਾਅਵਾ ਕੀਤਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅਖੀਰਲੇ ਸਾਲ ਨੂੰ ਵਿਕਾਸ ਦਾ ਸਾਲ ਆਖ ਕੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਵਿਕਾਸ ਕਾਰਜਾਂ ਲਈ ਅਰਬਾਂ ਰੁਪਏ ਦੇ ਫੰਡ ਜਾਰੀ ਕਰਨ ਦੇ ਨਾਲ ਨਾਲ ਜਿੱਥੇ ਕੱਚੇ ਮੁਲਾਜਮਾ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ ਅਤੇ 37100 ਸਰਕਾਰੀ ਨੌਕਰੀਆਂ ਦੇ ਨਿਯੁਕਤ ਪੱਤਰ ਦਿੱਤੇ ਜਾ ਚੁੱਕੇ ਹਨ, ਉੱਥੇ ਤੰਦਰੁਸਤ ਸਮਾਜ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਵੀ ਅਰਬਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ।

Advertisement

Related posts

Breaking- ਮੰਤਰੀ ਕੁਲਦੀਪ ਧਾਲੀਵਾਲ ਨੇ ਅਚਾਨਕ ਮੋਹਾਲੀ ਦੇ ਖੇਤੀ ਭਵਨ ਵਿਚ ਚੈਕਿੰਗ ਕੀਤੀ, ਵੇਖੋ ਵੀਡੀਓ

punjabdiary

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਸ੍ਰੀ ਅਕਾਲ ਤਖਤ ‘ਤੇ ਕੀਤਾ ਤਲਬ

punjabdiary

NPCI ਨੇ ਭਾਰਤ ‘ਚ ਲਾਂਚ ਕੀਤਾ UPI Lite X ਅਤੇ Hello UPI, ਹੁਣ ਬੋਲਣ ਨਾਲ ਵੀ ਹੋਵੇਗਾ ਭੁਗਤਾਨ

punjabdiary

Leave a Comment