ਸ਼੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਵੁਜ਼ੂ ਕਰਨ ਵਾਲੇ ਨੌਜਵਾਨ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਸ਼੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਵੁਜ਼ੂ ਕਰਨ ਵਾਲੇ ਮੁਸਲਿਮ ਨੌਜਵਾਨ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ

ਸ੍ਰੀ ਅਮ੍ਰਿਤਸਰ ਸਾਹਿਬ- ਸ਼੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਵੁਜ਼ੂ ਕਰਨ ਵਾਲੇ ਮੁਸਲਿਮ ਨੌਜਵਾਨ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਵੱਲੋਂ ਨੌਜਵਾਨ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਬੀਤੀ 28 ਜਨਵਰੀ ਨੂੰ ਅਦਾਲਤ ਵੱਲੋਂ ਸੁਬਹਾਨ ਰੰਗਰੀਜ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਸੀ। ਤਿੰਨ ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਉਤੇ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਆਧਾਰ ਉਤੇ ਅੰਮ੍ਰਿਤਸਰ ਦੇ ਈ ਡਿਵੀਜ਼ਨ ਥਾਣੇ ਵਿੱਚ ਗਾਜ਼ੀਆਬਾਦ ਨਿਵਾਸੀ ਸੁਬਹਾਨ ਰਗਰੀਜ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ।
-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


