Image default
About us

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਸਿਰੇ ਚੜ੍ਹਿਆ; ਪੰਜਾਬੀਆਂ ਦੇ ਰੋਹ ਦੇ ਡਰੋਂ ਨਹੀਂ ਕੀਤਾ ਐਲਾਨ: ਮਾਲਵਿੰਦਰ ਸਿੰਘ ਕੰਗ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਸਿਰੇ ਚੜ੍ਹਿਆ; ਪੰਜਾਬੀਆਂ ਦੇ ਰੋਹ ਦੇ ਡਰੋਂ ਨਹੀਂ ਕੀਤਾ ਐਲਾਨ: ਮਾਲਵਿੰਦਰ ਸਿੰਘ ਕੰਗ

 

 

 

Advertisement

 

ਚੰਡੀਗੜ੍ਹ, 16 ਸਤੰਬਰ (ਰੋਜਾਨਾ ਸਪੋਕਸਮੈਨ)- ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਗਠਜੋੜ ਪਹਿਲਾਂ ਹੀ ਤੈਅ ਹੋ ਚੁੱਕਿਆ ਹੈ ਅਤੇ ਉਹ ਇਸ ਦਾ ਐਲਾਨ ਕਰਨ ਲਈ ਢੁਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ। ‘ਆਪ’ ਨੇ ਇਸ ਗਠਜੋੜ ਨੂੰ ‘ਨਾਪਾਕ’ ਕਰਾਰ ਦਿੰਦਿਆਂ ਕਿਹਾ ਕਿ ਇਕ ਪਾਸੇ 750 ਕਿਸਾਨਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਪਾਰਟੀ ਹੈ ਅਤੇ ਦੂਜੇ ਪਾਸੇ ਪੰਜਾਬ ਵਿਚ ਬੇਅਦਬੀਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਵਾਲੀ ਪਾਰਟੀ ਹੈ।

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵਿਚ ਸਾਬਕਾ ਮੰਤਰੀ ਅਤੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਗਠਜੋੜ ਨੂੰ ਸੰਭਵ ਬਣਾਉਣ ਲਈ ਯਤਨ ਆਰੰਭੇ ਹਨ ਅਤੇ 15 ਦਿਨ ਪਹਿਲਾਂ ਦਿੱਲੀ ਵਿਖੇ ਮੀਟਿੰਗ ਹੋਈ ਸੀ। ਜਿਥੇ ਦੋਵਾਂ ਪਾਰਟੀਆਂ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਸ਼ਰਤਾਂ ‘ਤੇ ਚਰਚਾ ਕਰਨ ਲਈ ਮੌਜੂਦ ਸਨ। ਕੰਗ ਅਨੁਸਾਰ ਗਠਜੋੜ ਦੀਆਂ ਸ਼ਰਤਾਂ ਪਹਿਲਾਂ ਹੀ ਤੈਅ ਹੋ ਚੁੱਕੀਆਂ ਹਨ, ਜਿਥੇ ਭਾਜਪਾ ਨਹੀਂ ਚਾਹੁੰਦੀ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਆਗਾਮੀ ਲੋਕ ਸਭਾ ਚੋਣਾਂ ਲੜਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕ ਜਾਣਦੇ ਹਨ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਆਗੂਆਂ ਪ੍ਰਤੀ ਕਿੰਨੀ ਨਫ਼ਰਤ ਰੱਖਦੇ ਹਨ।

ਕੰਗ ਨੇ ਅੱਗੇ ਕਿਹਾ ਕਿ ਮੇਜ਼ ਦੇ ਹੇਠਾਂ ਅਤੇ ਪਰਦੇ ਦੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਹਮੇਸ਼ਾ ਇਕ ਰਹੇ ਹਨ ਅਤੇ ਇਨ੍ਹਾਂ ਨੇ ਕਦੇ ਵੀ ਅਪਣੇ ਰਾਹ ਅੱਡ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਅਕਾਲੀ ਦਲ ਨੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਭਾਜਪਾ ਨਾਲੋਂ ਅਪਣਾ ਗਠਜੋੜ ਤੋੜਨ ਦਾ ਡਰਾਮਾ ਕੀਤਾ ਸੀ ਪਰ ਪੰਜਾਬ ਦੇ ਲੋਕ ਪਹਿਲਾਂ ਹੀ ਦੋਵਾਂ ਪਾਰਟੀਆਂ ਨੂੰ ਨਫ਼ਰਤ ਕਰਦੇ ਹਨ।

Advertisement

ਕੰਗ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਇਕ ਟੀਮ ਹਨ ਪਰ ਉਹ ਅਜੇ ਤਕ ਇਸ ਦਾ ਐਲਾਨ ਨਹੀਂ ਕਰ ਰਹੇ ਕਿਉਂਕਿ ਉਹ ਪੰਜਾਬ ਦੇ ਲੋਕਾਂ ਦੇ ਰੋਹ ਤੋਂ ਡਰਦੇ ਹਨ। ਕੰਗ ਨੇ ਅਕਾਲੀ ਦਲ ਨੂੰ ਕੁੱਝ ਸਵਾਲ ਕਰਦਿਆਂ ਪੁਛਿਆ ਕਿ ਕੀ ਅਕਾਲੀ ਦਲ ਨੇ 750 ਕਿਸਾਨਾਂ ਦੀਆਂ ਮੌਤਾਂ ਲਈ ਭਾਜਪਾ ਨੂੰ ਮੁਆਫ਼ ਕਰ ਦਿਤਾ ਹੈ? ਅਕਾਲੀ ਦਲ ਦਾ ਕਹਿਣਾ ਹੈ ਕਿ ਭਾਜਪਾ ਹਰਿਆਣਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਿੱਖਾਂ ਦੇ ਮਾਮਲਿਆਂ ਵਿਚ ਦਖਲ ਦਿੰਦੀ ਹੈ, ਕੀ ਹੁਣ ਇਹ ਬੰਦ ਹੋ ਗਿਆ? ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਕਿਸਾਨਾਂ ਦੇ ਸਮਰਥਨ ਵਿਚ ਵਾਪਸ ਕੀਤੇ ਗਏ ਪਦਮ ਵਿਭੂਸ਼ਣ ਬਾਰੇ ਕੀ ਰਾਏ ਹੈ, ਕੀ ਬਾਦਲ ਪਰਿਵਾਰ ਇਸ ਨੂੰ ਦੁਬਾਰਾ ਸਵੀਕਾਰ ਕਰੇਗਾ?

ਕੰਗ ਨੇ ਹਰਸਿਮਰਤ ਕੌਰ ਬਾਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਉਸ ਮੰਤਰੀ ਮੰਡਲ ਦੀ ਮੀਟਿੰਗ ਦੇ ਮਿੰਟਾਂ ਨੂੰ ਕਦੇ ਵੀ ਜਨਤਕ ਨਹੀਂ ਕੀਤਾ ਗਿਆ, ਜਿਸ ਵਿਚ ਖੇਤੀ ਕਾਨੂੰਨਾਂ ਉਤੇ ਦਸਤਖ਼ਤ ਕੀਤੇ ਗਏ ਸਨ ਕਿਉਂਕਿ ਪਰਦੇ ਦੇ ਪਿੱਛੇ ਇਹ ਦੋਵੇਂ ਪਾਰਟੀਆਂ ਹਮੇਸ਼ਾ ਇਕ ਦੂਜੇ ਦੇ ਪੱਖ ਵਿਚ ਰਹੀਆਂ ਹਨ। ਕੰਗ ਨੇ ਕਿਹਾ ਕਿ ਇਹ ਇਕ ਨਾਪਾਕ ਗਠਜੋੜ ਹੈ ਜਿਸ ਨੂੰ ਲੋਕ ਕਦੇ ਵੀ ਪ੍ਰਵਾਨ ਨਹੀਂ ਕਰਨਗੇ ਪਰ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ ਬਚਿਆ ਹੈ ਜਿਸ ਕਰਕੇ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਗਠਜੋੜ ਨੂੰ ਸਿਰੇ ਚਾੜ੍ਹਨ ਲਈ ਯਤਨਸ਼ੀਲ ਹਨ।

Related posts

Breaking- ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਨੂੰ ਬਣਾਇਆ ਜਾਵੇ ਯਕੀਨੀ – ਡਿਪਟੀ ਕਮਿਸ਼ਨਰ

punjabdiary

ਅਰਵਿੰਦ ਕੇਜਰੀਵਾਲ ਨੇ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ, ਜਲਦ ਸੁਣਵਾਈ ਦੀ ਕਰਨਗੇ ਮੰਗ

punjabdiary

ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਟਾਟਾ ਟਰੱਸਟ ਅਤੇ ਖੇਤੀਬਾੜੀ ਵਿਭਾਗ ਦੀ ਹੋਈ ਅਹਿਮ ਮੀਟਿੰਗ

punjabdiary

Leave a Comment