Saturday, March 28, 2026
Google search engine
Homeਤਾਜ਼ਾ ਖਬਰਸ਼੍ਰੋਮਣੀ ਕਮੇਟੀ ਨੇ 1,487 ਕਰੋੜ ਰੁਪਏ ਦਾ ਸਾਲਾਨਾ ਬਜਟ ਕੀਤਾ ਪਾਸ, ਜੋ...

ਸ਼੍ਰੋਮਣੀ ਕਮੇਟੀ ਨੇ 1,487 ਕਰੋੜ ਰੁਪਏ ਦਾ ਸਾਲਾਨਾ ਬਜਟ ਕੀਤਾ ਪਾਸ, ਜੋ ਪਿਛਲੇ ਸਾਲ ਨਾਲੋਂ 100 ਕਰੋੜ ਰੁਪਏ ਦਾ ਵਾਧਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵਿੱਤੀ ਸਾਲ 2026-27 ਲਈ 1,487.41 ਕਰੋੜ ਰੁਪਏ ਦੇ ਸਾਲਾਨਾ ਬਜਟ ਨੂੰ ਖੁਸ਼ੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਸੈਸ਼ਨ ਦੌਰਾਨ ਬਜਟ ਪੇਸ਼ ਕੀਤਾ।

ਸ੍ਰੀ ਅਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਵਿੱਤੀ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਦੌਰਾਨ ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ ਨੇ ਇਹ ਬਜਟ ਪੇਸ਼ ਕੀਤਾ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਜਟ ਵਿੱਚ 100.94 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਲਗਭਗ 7.28% ਬਣਦਾ ਹੈ।

ਅਰਦਾਸ ਨਾਲ ਹੋਈ ਇਜਲਾਸ ਦੀ ਸ਼ੁਰੂਆਤ
ਬਜਟ ਇਜਲਾਸ ਦੀ ਸ਼ੁਰੂਆਤ ਗੁਰੂ ਚਰਨਾਂ ਵਿੱਚ ਅਰਦਾਸ ਨਾਲ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ। ਸਾਰਿਆਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਬੈਠਕ ਦੇ ਸਫ਼ਲ ਸੰਚਾਲਨ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ।

ਵਿੱਤੀ ਸਾਲ 2026-27 ਦਾ ਇਹ ਬਜਟ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਵੱਡਾ ਹੈ। ਸਾਲ 2025-26 ਵਿੱਚ ਜਿੱਥੇ ਬਜਟ 1386 ਕਰੋੜ ਰੁਪਏ ਸੀ, ਉੱਥੇ ਹੀ ਹੁਣ ਇਹ ਵਧ ਕੇ 1487.41 ਕਰੋੜ ਰੁਪਏ ਹੋ ਗਿਆ ਹੈ। ਇਸ ਬਜਟ ਵਿੱਚ ਜਿੱਥੇ ਧਾਰਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਹੀ ਗਈ ਹੈ, ਉੱਥੇ ਹੀ ਸਿੱਖਿਆ ਸੰਸਥਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਧਰਮ ਪ੍ਰਚਾਰ, ਸਿੱਖਿਆ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਮੁੱਖ ਤਰਜੀਹ
ਸ਼੍ਰੋਮਣੀ ਕਮੇਟੀ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ, ਵਿਦਿਅਕ ਅਦਾਰਿਆਂ ਦੇ ਸੁਧਾਰ ਅਤੇ ਸ਼ਰਧਾਲੂਆਂ ਲਈ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦਿੱਤੀ ਗਈ ਹੈ। ਬਜਟ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਨਾਲ ਸਬੰਧਤ ਸਰਾਵਾਂ ਦੇ ਨਿਰਮਾਣ ਅਤੇ ਵਿਸਥਾਰ ਦੇ ਕੰਮਾਂ ਨੂੰ ਪਹਿਲ ਦੇਣ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਰਿਹਾਇਸ਼ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।

ਪੰਥਕ ਮਜ਼ਬੂਤੀ ਵੱਲ ਵੱਡਾ ਕਦਮ
ਕੁੱਲ ਮਿਲਾ ਕੇ ਇਸ ਬਜਟ ਨੂੰ ਧਰਮ, ਸਿੱਖਿਆ ਅਤੇ ਮਾਨਵਤਾ ਦੀ ਸੇਵਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਜਟ ਕੌਮ ਦੀਆਂ ਲੋੜਾਂ ਅਤੇ ਪੰਥਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments