ਸ਼੍ਰੋਮਣੀ ਕਮੇਟੀ ਵਿੱਚ ਵੱਡੀਆਂ ਬੇਨਿਯਮੀਆਂ, ਕਮੇਟੀ ਉੱਤੇ ਬਾਦਲ ਪਰਿਵਾਰ ਦਾ ਕੰਟਰੋਲ; ਹੈੱਡ ਗ੍ਰੰਥੀ ਨੇ ਲਗਾਏ ਗੰਭੀਰ ਦੋਸ਼
ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਜਲੰਧਰ ਦੇ ਪੰਜਾਬ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਦੌਰਾਨ, ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਅੰਦਰ ਬੇਨਿਯਮੀਆਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਅਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦੋਸ਼ ਲਗਾਇਆ ਕਿ ਐਸਜੀਪੀਸੀ ਇੱਕ ਪਰਿਵਾਰ – ਬਾਦਲ ਪਰਿਵਾਰ – ਦੁਆਰਾ ਨਿਯੰਤਰਿਤ ਹੈ। ਉਨ੍ਹਾਂ ਨੇ ਆਪਣੀਆਂ ਜੇਬਾਂ ਭਰਨ ਲਈ ਗੁਰਦੁਆਰੇ ਦੀ ਜ਼ਮੀਨ ਵੇਚਣ ਦਾ ਵੀ ਦੋਸ਼ ਲਗਾਇਆ।

ਜਲੰਧਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ‘ਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ‘ਚ ਹੋ ਰਹੀਆਂ ਬੇਨਿਯਮੀਆਂ ਦਾ ਜ਼ਿਕਰ ਕਰਦੇ ਹੋਏ ਵੱਡੇ ਇਲਜ਼ਾਮ ਲਗਾਏ। ਉਨ੍ਹਾਂ ਨੇ ਐਸਜੀਪੀਸੀ ਅੰਦਰ ਇੱਕ ਪਰਿਵਾਰ- ਬਾਦਲ ਪਰਿਵਾਰ ਦੇ ਕਾਬਜ਼ ਹੋਣ ਦਾ ਇਲਜ਼ਾਮ ਲਗਾਇਆ। ਇਸ ਦੇ ਨਾਲ ਹੀ ਉਨ੍ਹਾਂ ਗੁਰਦੁਆਰਿਆਂ ਦੀ ਜ਼ਮੀਨਾਂ ਵੇਚ-ਵੇਚ ਕੇ ਖ਼ੁਦ ਦੀਆਂ ਜੇਬਾਂ ਭਰਨ ਤੇ ਲਾਪਤਾ 328 ਪਾਵਨ ਸਰੂਪ ਮਾਮਲੇ ‘ਤੇ ਵੀ ਇਲਜ਼ਾਮ ਲਗਾਏ ਗਏ।
ਉਨ੍ਹਾਂ ਨੇ ਕਿਹਾ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਆਪਣੀ ਜ਼ਿੰਮੇਵਾਰੇ ਸਮਝਦੇ ਹੋਏ ਅੱਜ ਮੈਂ ਮੀਡੀਆ ‘ਦੇ ਅੱਗੇ ਪ੍ਰੈਸ ਕਾਨਫਰੰਸ ਕਰ ਰਿਹਾ ਹੈ। ਹੈੱਡ ਗ੍ਰੰਥੀ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਐਸਜੀਪੀਸੀ ਅੰਦਰ ਬਾਦਲ ਪਰਿਵਾਰ ਕਾਬਜ਼ ਹੈ, ਤੇ ਉਸ ਪਰਿਵਾਰ ਵੱਲੋਂ ਅਜਿਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪੁਸ਼ਤ-ਪਨਾਹੀ ਕਰਨਾ ਵੱਡੀ ਮੰਦਭਾਗੀ ਘਟਨਾ ਹੈ ਤੇ ਇਸ ਤਰ੍ਹਾਂ ‘ਤੇ ਬਹੁਤ ਹੀ ਭੈੜੇ ਵਰਤਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਵਾਪਰ ਰਹੇ ਹਨ।
‘5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ’
ਗਿਆਨੀ ਰਘਬੀਰ ਸਿੰਘ ਨੇ ਕਿਹਾ ਸਭ ਤੋਂ ਵੱਡੀ ਗੱਲ ਸਾਹਮਣੇ ਉਸ ਸਮੇਂ ਸਾਹਮਣੇ ਆਈ ਜਦੋਂ 2 ਦਸੰਬਰ ਦੇ ਫੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੂੰ ਪਦਵੀ ਤੋਂ ਲਾਂਭੇ ਕੀਤਾ ਗਿਆ, ਮੈਨੂੰ ਲਾਂਭੇ ਕੀਤਾ ਗਿਆ ਤੇ ਪਿਛਲੇ ਸਮੇਂ ਗਿਆਨੀ ਜਦੋਂ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ- ਸੁਲਤਾਨ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ, ਮੁਕਤਸਰ ਸਾਹਿਬ ਭੇਜ ਦਿੱਤਾ ਗਿਆ।
ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਗਿਆਨੀ ਸੁਲਤਾਨ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਭ੍ਰਿਸ਼ਟਚਾਰ ਇੰਨਾ ਵੱਧ ਚੁੱਕਿਆ ਹੈ ਕਿ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਵਾਪਸ ਲਿਆਉਣ ਲਈ ਇੱਕ ਅਧਿਕਾਰੀ ਨੇ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਗਿਆਨੀ ਸਾਹਿਬ ਨੇ ਕਿਹਾ ਕਿ ਇਸ ਦਾ ਖੁਲਾਸਾ ਖ਼ੁਦ ਗਿਆਨੀ ਸੁਲਤਾਨ ਸਿੰਘ ਆਉਣ ਵਾਲੇ ਸਮੇਂ ‘ਚ ਕਰਨਗੇ। ਉਹ ਦੱਸਣਗੇ ਕਿ ਉਹ ਕਿਹੜਾ ਅਧਿਕਾਰੀ ਸੀ ਤੇ ਕਿਸ ਅਹੁਦੇ ‘ਤੇ ਸੀ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


