ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਵੱਡਾ ਝਟਕਾ ; ਅਜਨਾਲਾ ਥਾਣਾ ਮਾਮਲੇ ’ਚ ਦੋਸ਼ ਤੈਅ
ਇਸ ਦੌਰਾਨ ਅੰਮ੍ਰਿਤਸਰ ਅਦਾਲਤ ਵੱਲੋਂ ਫਰਵਰੀ 2023 ਦੌਰਾਨ ਅਜਨਾਲਾ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਗਏ ਹਨ।

ਸ੍ਰੀ ਅਮ੍ਰਿਤਸਰ ਸਾਹਿਬ
ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ੀ ਹੋਈ। ਇਸ ਦੌਰਾਨ ਅੰਮ੍ਰਿਤਸਰ ਅਦਾਲਤ ਵੱਲੋਂ ਫਰਵਰੀ 2023 ਦੌਰਾਨ ਅਜਨਾਲਾ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਗਏ ਹਨ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਹਥਿਆਰਾਂ ਨਾਲ ਸੰਬੰਧਿਤ ਕਾਨੂੰਨ ਅਤੇ ਸਬੂਤ ਨਸ਼ਟ ਕਰਨ ਵਾਲੀਆਂ ਧਾਰਾਵਾਂ ਨੂੰ ਰੱਦ ਕਰ ਦਿੱਤਾ। ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਸੀ ਕਿ ਮੁਲਜ਼ਮ ਕੋਲੋਂ ਕੋਈ ਵੀ ਹਥਿਆਰ ਬਰਾਮਦ ਨਹੀਂ ਹੋਇਆ, ਜਿਸ ਕਾਰਨ ਇਹ ਧਾਰਾਵਾਂ ਹਟਾਈਆਂ ਗਈਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਇਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਮਾਰਨਾ, ਸਰਕਾਰੀ ਮੁਲਾਜ਼ਮ ਨੂੰ ਡਿਊਟੀ ਕਰਨ ਤੋਂ ਰੋਕਣਾ, ਅਪਰਾਧਿਕ ਸਾਜ਼ਿਸ਼ ਰਚਣਾ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਅਤੇ ਗੈਰ ਕਾਨੂੰਨੀ ਭੀੜ ਦੀ ਅਗਵਾਈ ਕਰਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਦੋਸ਼ ਸ਼ਾਮਲ ਹਨ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


