Image default
About us

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 22 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 22 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 16 ਮਈ (ਬਾਬੂਸ਼ਾਹੀ) – ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ’ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ. ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ’ਬੀ’ ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬ੍ਰਾਂਚ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਹਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Related posts

ਪੰਜਾਬ ਭਰ ‘ਚ ਡੀਸੀ ਦਫ਼ਤਰ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ, ਕੰਮ-ਕਾਜ ਠੱਪ

punjabdiary

ਸਕੂਲ ਆਫ ਐਮੀਨੈਸ ਦੀਆਂ ਬੱਸਾਂ ਨੂੰ ਸਪੀਕਰ ਸੰਧਵਾਂ ਨੇ ਝੰਡੀ ਦੇ ਕੇ ਕੀਤਾ ਰਵਾਨਾ

punjabdiary

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਤੇ ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ ਦੇ ਘਰਾਂ/ਦਫ਼ਤਰਾਂ ਅੱਗੇ ਤਿੰਨ ਦਿਨਾਂ ਧਰਨੇ ਸ਼ੁਰੂ

punjabdiary

Leave a Comment