ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਨਿਵਾਸ ’ਤੇ ਈਡੀ ਦੀ ਰੇਡ; 11 ਥਾਵਾਂ ’ਤੇ ਇਕੱਠੇ ਛਾਪੇ
ਡੀਆਈਜੀ ਭੁੱਲਰ ਨੂੰ ਪਿਛਲੇ ਸਾਲ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਲਗਭਗ 7 ਕਰੋੜ ਰੁਪਏ ਦੀ ਬਰਾਮਦਗੀ ਵੀ ਹੋਈ ਸੀ।

ਚੰਡੀਗੜ੍ਹ- ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੀਆਂ 11 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਕਾਰਵਾਈ ਸੋਮਵਾਰ ਸਵੇਰੇ ਸ਼ੁਰੂ ਹੋਈ।
ਜਾਣਕਾਰੀ ਮੁਤਾਬਿਕ ਈਡੀ ਦੀਆਂ ਟੀਮਾਂ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਵਿੱਚ ਵੱਖ-ਵੱਖ 11 ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਇਹ ਸਾਰੇ ਥਾਂ ਭੁੱਲਰ, ਉਸਦੇ ਨਜ਼ਦੀਕੀ ਲੋਕਾਂ ਅਤੇ ਸ਼ੱਕੀ ਬੇਨਾਮੀ ਵਿਅਕਤੀਆਂ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਡੀਆਈਜੀ ਭੁੱਲਰ ਨੂੰ ਪਿਛਲੇ ਸਾਲ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਲਗਭਗ 7 ਕਰੋੜ ਰੁਪਏ ਦੀ ਬਰਾਮਦਗੀ ਵੀ ਹੋਈ ਸੀ।
ਇਸ ਤੋਂ ਇਲਾਵਾ ਪਟਿਆਲਾ ਵਿੱਚ ਮਸ਼ਹੂਰ ਪ੍ਰਾਪਰਟੀ ਡੀਲਰ ਬੀਐਚ ਪ੍ਰਾਪਰਟੀ ਦੇ ਦਫ਼ਤਰ ’ਤੇ ਵੀ ਈਡੀ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਈਡੀ ਦੀ ਟੀਮ ਇਸ ਥਾਂ ’ਤੇ ਕਾਰਵਾਈ ਕਰ ਚੁੱਕੀ ਹੈ। ਇਹ ਪੂਰੀ ਛਾਪੇਮਾਰੀ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਦੇ ਤਹਿਤ ਕੀਤੀ ਜਾ ਰਹੀ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


