Image default
ਅਪਰਾਧ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਰੈਗੂਲਰ ਜ਼ਮਾਨਤ ‘ਤੇ ਸੁਣਵਾਈ 16 ਮਈ ਤੱਕ ਮੁਲਤਵੀ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਰੈਗੂਲਰ ਜ਼ਮਾਨਤ ‘ਤੇ ਸੁਣਵਾਈ 16 ਮਈ ਤੱਕ ਮੁਲਤਵੀ

ਚੰਡੀਗੜ੍ਹ, 11 ਮਈ (ਪੰਜਾਬੀ ਜਾਗਰਣ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਵੀ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਇਸ ਮਾਮਲੇ ਵਿੱਚ ਧਰਮਸੋਤ ਵੱਲੋਂ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਕੋਈ ਹੁਕਮ ਜਾਰੀ ਨਾ ਕਰਦਿਆਂ ਸੁਣਵਾਈ 16 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਨੇ 6 ਫਰਵਰੀ ਨੂੰ ਧਰਮਸੋਤ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ। ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।
ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਤਫ਼ਤੀਸ਼ ਸਮੇਂ ਦੌਰਾਨ ਧਰਮਸੋਤ ਅਤੇ ਉਸਦੇ ਪਰਿਵਾਰ ਦੀ ਆਮਦਨ 2,37,12,596 ਰੁਪਏ ਸੀ, ਜਦਕਿ ਖਰਚਾ 8,76,30,888 ਰੁਪਏ ਸੀ।

Related posts

ਚੰਡੀਗੜ੍ਹ ਕਸਟਮ ਵਿਭਾਗ ਦੀ ਕਾਰਵਾਈ, ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਫੜੇ, 2 ਯਾਤਰੀ ਗ੍ਰਿਫਤਾਰ

punjabdiary

ਵੱਡੀ ਖ਼ਬਰ – ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਮੌਕੇ ਤੇ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ ਕੀਤਾ

punjabdiary

Breking News–ਥਾਣੇ ਵਿੱਚ ਜਮ੍ਹਾਂ ਅਸਲਾ ਨਸ਼ਾ ਤਸਕਰਾਂ ਕੋਲੋਂ ਬਰਾਮਦ

punjabdiary

Leave a Comment