ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸਾਬਕਾ CM ਚੰਨੀ ਦੇ ਕਾਰਜਕਾਲ ਦੌਰਾਨ ਜਾਰੀ ਗ੍ਰਾਂਟਾਂ ਦੀ ਜਾਂਚ ਸ਼ੁਰੂ
ਚੰਡੀਗੜ੍ਹ, 27 ਸਤੰਬਰ (ਰੋਜਾਨਾ ਸਪੋਕਸਮੈਨ)- ਚੰਡੀਗੜ੍ਹ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਸਸਤੇ ਪਲਾਟ ਖਰੀਦਣ ਦੇ ਮਾਮਲੇ ਵਿੱਚ ਸ਼ਾਮਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਤੇਜ਼ ਕਰ ਦਿਤੀ ਹੈ।ਵਿਜੀਲੈਂਸ ਵੱਲੋਂ ਜਾਰੀ ਗਰਾਂਟਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਨੂੰ ਸੂਚਨਾ ਮਿਲੀ ਹੈ ਕਿ ਕੈਪਟਨ ਅਮਰਿੰਦਰ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਤਾਂ ਮਨਪ੍ਰੀਤ ਨੇ ਪੇਂਡੂ ਖੇਤਰਾਂ ਲਈ ਵੱਧ ਤੋਂ ਵੱਧ ਗ੍ਰਾਂਟਾਂ ਜਾਰੀ ਕੀਤੀਆਂ ਸਨ। ਨਿਯਮਾਂ ਤੋਂ ਬਾਹਰ ਜਾ ਕੇ ਜਾਰੀ ਕੀਤੀਆਂ ਗ੍ਰਾਂਟਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਜਾਰੀ ਹੋਈਆਂ ਗ੍ਰਾਂਟਾਂ ਦੀਆਂ ਫਾਈਲਾਂ ਦੀ ਜਾਂਚ ਕਰ ਰਹੀ ਹੈ।
ਕੈਪਟਨ ਦੇ 4 ਸਾਲ 9 ਮਹੀਨੇ ਦੇ ਕਾਰਜਕਾਲ ਦੌਰਾਨ ਗ੍ਰਾਂਟਾਂ ਜਾਰੀ ਹੋਈਆਂ। ਵੱਖਰੀ ਜਾਂਚ ਵੀ ਕੀਤੀ ਜਾ ਰਹੀ ਹੈ। ਕੈਪਟਨ ਦੇ ਕਾਰਜਕਾਲ ਦੌਰਾਨ ਕੋਵਿਡ ਦਾ ਸਮਾਂ ਸੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਨ। ਉਸ ਸਮੇਂ ਦੀਆਂ ਫਾਈਲਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਨੇ ਕਿੰਨੇ ਕਰੋੜ ਰੁਪਏ ਦੀਆਂ ਗ੍ਰਾਂਟਾਂ ਕਦੋਂ ਜਾਰੀ ਕੀਤੀਆਂ, ਇਸ ਦੀ ਪੂਰੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਨਿਯਮਾਂ ਦੀ ਅਣਦੇਖੀ ਕਰਕੇ ਜਾਰੀ ਕੀਤੀਆਂ ਜਾ ਰਹੀਆਂ ਗ੍ਰਾਂਟਾਂ ਵਿੱਚ ਜੇਕਰ ਕੋਈ ਅਧਿਕਾਰੀ ਸਪੱਸ਼ਟ ਭੂਮਿਕਾ ਨਿਭਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਯਕੀਨੀ ਹੈ।