Image default
ਤਾਜਾ ਖਬਰਾਂ

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ , 27 ਮਈ – ( ਪੰਜਾਬ ਡਾਇਰੀ ) ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਵਿੱਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਕਰੀਬ 10.30 ਵਜੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਸਿੰਗਲਾ ਦੇ ਤਿੰਨ ਦਿਨ ਦੇ ਰਿਮਾਂਡ ਉਤੇ ਟੈਂਡਰ ਰਿਕਾਰਡ ਇਕੱਠਾ ਕੀਤਾ ਹੈ। ਪੁਲਿਸ ਸਿੰਗਲਾ ਦੇ ਭਤੀਜੇ ਤੋਂ ਵੀ ਪੁੱਛ-ਗਿੱਛ ਕਰ ਰਹੀ ਹੈ। ਜਾਂਚ ਦੌਰਾਨ ਓਐਸਡੀ ਪ੍ਰਦੀਪ ਬਾਂਸਲ ਤੋਂ ਇਲਾਵਾ ਤਿੰਨ ਹੋਰ ਨਾਂ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਮਾਨਸਾ ਦੇ ਰਹਿਣ ਵਾਲੇ ਦੋ ਵਿਅਕਤੀ ਵਿਸ਼ਾਲ ਉਰਫ ਲਵੀ ਅਤੇ ਜੋਗੇਸ਼ ਕੁਮਾਰ ਸ਼ਾਮਲ ਹਨ। ਇਹ ਦੋਵੇਂ ਅਣਅਧਿਕਾਰਤ ਢੰਗ ਨਾਲ ਸਿੰਗਲਾ ਦੇ ਨਿੱਜੀ ਸਾਥੀਆਂ ਵਜੋਂ ਕੰਮ ਕਰ ਰਹੇ ਸਨ। ਜਦਕਿ ਵਿਸ਼ਾਲ ਕੀਟਨਾਸ਼ਕ ਦਾ ਡੀਲਰ ਹੈ। ਇਸ ਦੇ ਨਾਲ ਹੀ ਕੁਮਾਰ ਇੱਟਾਂ ਦੇ ਭੱਠੇ ਦਾ ਮਾਲਕ ਹੈ। ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਦੋਵੇਂ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੇ ਤਬਾਦਲੇ ਦੀ ਦੇਖ-ਰੇਖ ਕਰਦੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਸੀ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਸੀ। ਅੱਜ ਬਾਅਦ ਦੁਪਹਿਰ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੇ ਕਿ ਅਦਾਲਤ ਨੇ ਵਿਜੇ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ।

Related posts

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫਾ, ਨਹੀ ਰਾਸ ਆਈ ਭਾਜਪਾ ਦੀ ਪ੍ਰਧਾਨਗੀ

Balwinder hali

Breaking- ਅਹਿਮ ਖਬਰ – ਅੱਜ PCS ਅਫ਼ਸਰਾਂ ਨੇ ਆਪਣੀ ਹੜਤਾਲ ਕੀਤੀ ਖ਼ਤਮ, ਜਲਦ ਹੀ ਪਰਤਣਗੇ ਕੰਮ ਤੇ

punjabdiary

Big News – ਬਾਲੜਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੇ ਮੁੱਦੇ ਤੇ ਜੇਲ੍ਹ ਪ੍ਰਸਾਸ਼ਨ ਨੇ ਵੱਟੀ ਦੜ੍ਹ!

punjabdiary

Leave a Comment