Image default
ਅਪਰਾਧ

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਰਹੇ ਗਗਨਦੀਪ ਬਰਾੜ ਵਿਰੁਧ ਵਿਜੀਲੈਂਸ ਜਾਂਚ ਸ਼ੁਰੂ

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਰਹੇ ਗਗਨਦੀਪ ਬਰਾੜ ਵਿਰੁਧ ਵਿਜੀਲੈਂਸ ਜਾਂਚ ਸ਼ੁਰੂ

 

 

 

Advertisement

 

ਚੰਡੀਗੜ੍ਹ, 10 ਅਕਤੂਬਰ (ਰੋਜਾਨਾ ਸਪੋਕਸਮੈਨ)- ਸਾਬਕਾ ਮੰਤਰੀਆਂ, ਆਗੂਆਂ ਅਤੇ ਅਧਿਕਾਰੀਆਂ ਵਿਰੁਧ ਕਾਰਵਾਈ ਕਰ ਰਹੇ ਪੰਜਾਬ ਵਿਜੀਲੈਂਸ ਵਿਭਾਗ ਨੇ ਸੋਮਵਾਰ ਨੂੰ ਆਈ.ਏ.ਐਸ. ਗਗਨਦੀਪ ਸਿੰਘ ਬਰਾੜ ਨੂੰ ਤਲਬ ਕੀਤਾ ਹੈ, ਜੋ ਅਕਾਲੀ-ਭਾਜਪਾ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸਨ।

ਵਿਜੀਲੈਂਸ ਬਰਾੜ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜਾਂਚ ਕਰ ਰਹੀ ਹੈ। ਇਸ ਸਮੇਂ ਸਕੱਤਰ ਫਰੀਡਮ ਫਾਈਟਰ ਦੇ ਅਹੁਦੇ ‘ਤੇ ਤਾਇਨਾਤ ਹਨ। ਬਰਾੜ ਨੂੰ ਵਿਜੀਲੈਂਸ ਨੇ ਸੋਮਵਾਰ ਨੂੰ ਪੁਛਗਿਛ ਲਈ ਬੁਲਾਇਆ ਸੀ ਪਰ ਉਹ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਹਾਜ਼ਰ ਨਹੀਂ ਹੋਏ। ਇਕ ਅਧਿਕਾਰੀ ਨੇ ਬਰਾੜ ਵਿਰੁਧ ਜਾਂਚ ਦੀ ਪੁਸ਼ਟੀ ਕੀਤੀ ਹੈ। ਹੁਣ ਗਗਨਦੀਪ ਬਰਾੜ ਨੂੰ 19 ਅਕਤੂਬਰ ਨੂੰ ਬੁਲਾਇਆ ਗਿਆ ਹੈ।

2004 ਬੈਚ ਦੇ ਆਈ.ਏ.ਐਸ. ਗਗਨਦੀਪ ਸਿੰਘ ਬਰਾੜ ਬਾਦਲ ਪ੍ਰਵਾਰ ਦੇ ਬਹੁਤ ਕਰੀਬੀ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ (ਐਸ.ਪੀ.ਐਸ.) ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ ਕਈ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ।

Advertisement

Related posts

ਦਿੱਲੀ ਦੇ ਸਕੂਲ ‘ਚ ਬੰਬ ਹੋਣ ਦੀ ਖਬਰ ਨਾਲ ਮੱਚਿਆ ਹੜਕੰਪ, ਮੌਕੇ ‘ਤੇ ਪਹੁੰਚੀ ਪੁਲਿਸ

punjabdiary

ਵਿਜੀਲੈਂਸ ਸਾਹਮਣੇ ਨਹੀਂ ਪੇਸ਼ ਹੋਏ ਮਨਪ੍ਰੀਤ ਬਾਦਲ; ਅਧਿਕਾਰੀਆਂ ਨੂੰ ਸੌਂਪਿਆ ਪਾਸਪੋਰਟ

punjabdiary

ਕਿਉਂ ਕੀਤਾ ਗਿਆ ਬਲਾਤਕਾਰ-ਕਤਲ, ਕੀ ਇਸ ਅਪਰਾਧ ਵਿੱਚ ਕੋਈ ਹੋਰ ਸ਼ਾਮਲ ਸੀ? ਕੋਲਕਾਤਾ ਦੇ ਦੋਸ਼ੀ ਨੇ ਪੋਲੀਗ੍ਰਾਫ ਟੈਸਟ ‘ਚ ਕੀਤਾ ਖੁਲਾਸਾ

Balwinder hali

Leave a Comment