Image default
About us

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਪ੍ਰਣਾਮ! ਗੁ. ਸ੍ਰੀ ਫਤਿਹਗੜ੍ਹ ਸਾਹਿਬ ਪਤਨੀ ਨਾਲ ਨਤਮਸਤਕ ਹੋਏ CM ਮਾਨ

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਪ੍ਰਣਾਮ! ਗੁ. ਸ੍ਰੀ ਫਤਿਹਗੜ੍ਹ ਸਾਹਿਬ ਪਤਨੀ ਨਾਲ ਨਤਮਸਤਕ ਹੋਏ CM ਮਾਨ

 

 

 

Advertisement

ਸ੍ਰੀ ਫਤਿਹਗੜ੍ਹ ਸਾਹਿਬ, 27 ਦਸੰਬਰ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। CM ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹਾਜ਼ਰ ਸਨ। CM ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਸਣੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੀਤਾ ਪ੍ਰਣਾਮ ਕੀਤਾ।

ਜ਼ਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਈਚ 26 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਮਨਾਈ ਜਾ ਰਹੀ ਹੈ, ਜਿਸ ਵਿੱਚ-ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਇਸੇ ਦੇ ਚੱਲਦਿਆਂ ਮਾਨ ਸਰਾਕਰ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਦੀ ਹਦੂਦ ਦੇ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸ਼ਹਾਦਤਾਂ ਦਾ ਮਹੀਨਾ ਹੋਣ ਕਰਕੇ ਸੀ.ਐੱਮ. ਮਾਨ ਦਸੰਬਰ ਮਹੀਨੇ ਨੂੰ ਸੋਗ ਦਾ ਮਹੀਨਾ ਵੀ ਐਲਾਨ ਕਰ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦੇ ਚੱਲਕਦਿਆਂ ਇਸ ਮਹੀਨੇ ਕੋਈ ਵੀ ਜਸ਼ਨ ਵਾਲਾ ਸਮਾਗਮ ਨਹੀਂ ਕਰਨਾ ਚਾਹੀਦਾ। ਇਹ ਮਹੀਨਾ ਸਾਡੇ ਲਈ ਸੋਗ ਦਾ ਮਹੀਨਾ ਹੈ।

Advertisement

Related posts

ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਸਰਕਾਰ ਤੁਰੰਤ ਲਵੇ ਫੈਸਲਾ- ਐਡਵੋਕੇਟ ਧਾਮੀ

punjabdiary

ਪ੍ਰਕਾਸ਼ ਰਾਜ ਨੇ ਚੰਦਰਯਾਨ-3 ਦਾ ਉਡਾਇਆ ਮਜ਼ਾਕ! ਫਿਲਮਾਂ ਦੇ ਖਲਨਾਇਕ ਨੂੰ ਯੂਜ਼ਰਸ ਬੋਲੇ- ਤੁਹਾਡੇ ਹਾਲਾਤ ਦੇਖ ਹੋਇਆ ਦੁੱਖ..

punjabdiary

ਦਿਨ ਵੇਲੇ ਸਸਤੀ ਤੇ ਰਾਤ ਨੂੰ ਹੋਵੇਗੀ ਮਹਿੰਗੀ ਬਿਜਲੀ, ਸਰਕਾਰ ਚੁੱਕਣ ਜਾ ਰਹੀ ਹੈ ਇਹ ਕਦਮ

punjabdiary

Leave a Comment