Sunday, May 17, 2026
Google search engine
Homeਅਪਰਾਧਸਿਵਲ ਹਸਪਤਾਲ ‘ਚ ਕੈਦੀ ਵੱਲੋਂ ਪੁਲਿਸ ‘ਤੇ ਹਮਲਾ, ਜਵਾਬੀ ਗੋਲੀਬਾਰੀ ਦੌਰਾਨ ਕੈਦੀ...

ਸਿਵਲ ਹਸਪਤਾਲ ‘ਚ ਕੈਦੀ ਵੱਲੋਂ ਪੁਲਿਸ ‘ਤੇ ਹਮਲਾ, ਜਵਾਬੀ ਗੋਲੀਬਾਰੀ ਦੌਰਾਨ ਕੈਦੀ ਦੀ ਮੌਤ

ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ਨੇ ਪੂਰੇ ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ।

ਹੁਸ਼ਿਆਰਪੁਰ
ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੈਡੀਕਲ ਜਾਂਚ ਲਈ ਲਿਆਂਦੇ ਗਏ ਇੱਕ ਕੈਦੀ ਨੇ ਪੁਲਿਸ ਮੁਲਾਜ਼ਮ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਕੈਦੀ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ਨੇ ਪੂਰੇ ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ।

ਹੁਸ਼ਿਆਰਪੁਰ ਸਿਵਲ ਹਸਪਤਾਲ ਪਹੁੰਚੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਪੁਲਿਸ ਟੀਮ ਕੈਦੀਆਂ ਨੂੰ ਅਦਾਲਤੀ ਪੇਸ਼ੀ ਤੋਂ ਪਹਿਲਾਂ ਮੈਡੀਕਲ ਜਾਂਚ ਲਈ ਹਸਪਤਾਲ ਲੈ ਕੇ ਆਈ ਸੀ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਕੈਦੀ ਨਸੀਬ ਨੂੰ ਵੀ ਚੈਕਅੱਪ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ।

ਐਸਐਸਪੀ ਦੇ ਅਨੁਸਾਰ ਮੈਡੀਕਲ ਜਾਂਚ ਮੁਕੰਮਲ ਹੋਣ ਤੋਂ ਬਾਅਦ ਜਦੋਂ ਪੁਲਿਸ ਕਰਮਚਾਰੀ ਨਸੀਬ ਨੂੰ ਈ-ਰਿਕਸ਼ਾ ਵਿੱਚ ਵਾਪਸ ਲੈ ਕੇ ਜਾ ਰਹੇ ਸਨ ਤਾਂ ਉਸਨੇ ਅਚਾਨਕ ਇੱਕ ਤੇਜ਼ਧਾਰ ਹਥਿਆਰ ਕੱਢ ਕੇ ਪੁਲਿਸ ਮੁਲਾਜ਼ਮ ‘ਤੇ ਹਮਲਾ ਕਰ ਦਿੱਤਾ। ਹਾਲਾਤ ਨੂੰ ਕਾਬੂ ਕਰਨ ਲਈ ਪੁਲਿਸ ਕਰਮਚਾਰੀ ਨੇ ਪਹਿਲਾਂ ਜ਼ਮੀਨ ਵੱਲ ਗੋਲੀ ਚਲਾਈ, ਪਰ ਜਦੋਂ ਕੈਦੀ ਨੇ ਹਮਲਾ ਜਾਰੀ ਰੱਖਿਆ ਤਾਂ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ।

ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਕੁਝ ਗੋਲੀਆਂ ਕੈਦੀ ਨਸੀਬ ਨੂੰ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ ਜੋ ਜਲਦੀ ਆਪਣੀ ਰਿਪੋਰਟ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਦੁਪਹਿਰ ਕਰੀਬ 1:30 ਵਜੇ ਵਾਪਰੀ।

ਉਨ੍ਹਾਂ ਦੱਸਿਆ ਕਿ ਚਾਰ ਪੁਲਿਸ ਮੁਲਾਜ਼ਮ ਤਿੰਨ ਕੈਦੀਆਂ ਨੂੰ ਸੈਂਟਰਲ ਜੇਲ੍ਹ ਹੁਸ਼ਿਆਰਪੁਰ ਤੋਂ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲੈ ਕੇ ਆਏ ਸਨ। ਜਾਂਚ ਤੋਂ ਬਾਅਦ ਜਦੋਂ ਪੁਲਿਸ ਟੀਮ ਕੈਦੀਆਂ ਨੂੰ ਮੁੜ ਜੇਲ੍ਹ ਲੈ ਕੇ ਜਾ ਰਹੀ ਸੀ ਤਾਂ ਕੈਦੀ ਨਸੀਬ ਸਿੰਘ, ਜੋ ਥਾਣਾ ਸਦਰ ਅਧੀਨ ਪਿੰਡ ਕੋਟਲਾ ਗੋਂਸਪੁਰ ਦਾ ਰਹਿਣ ਵਾਲਾ ਸੀ, ਨੇ ਹਥਕੜੀਆਂ ਲੱਗੀਆਂ ਹੋਣ ਦੇ ਬਾਵਜੂਦ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲਿਸ ਅਨੁਸਾਰ ਇਸ ਦੌਰਾਨ ਉਸਨੇ ਇੱਕ ਪੁਲਿਸ ਕਰਮਚਾਰੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਪੁਲਿਸ ਨੂੰ ਗੋਲੀ ਚਲਾਉਣੀ ਪਈ। ਘਟਨਾ ਮਗਰੋਂ ਪੁਲਿਸ ਨੇ ਹਸਪਤਾਲ ਇਲਾਕੇ ਨੂੰ ਘੇਰ ਲਿਆ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹੁਣ ਮਾਮਲੇ ਦੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments