Image default
ਤਾਜਾ ਖਬਰਾਂ

ਸਿਹਤ ਮੇਲੇ ਦਾ ਵੱਧ ਤੋਂ ਵੱਧ ਲੋਕ ਲਾਭ ਲੈਣ-ਐੱਸ.ਐੱਮ.ਓ

ਸਿਹਤ ਮੇਲੇ ਦਾ ਵੱਧ ਤੋਂ ਵੱਧ ਲੋਕ ਲਾਭ ਲੈਣ-ਐੱਸ.ਐੱਮ.ਓ
ਸਿਹਤ ਮੇਲੇ ਸਬੰਧੀ ਮੀਟਿੰਗ ਕਰਕੇ ਸਟਾਫ ਦੀਆਂ ਲਗਾਈਆਂ ਡਿਊਟੀਆਂ
ਸਾਦਿਕ – ਸਿਹਤ ਮੇਲਾ ਪ੍ਰਬੰਧਕ ਕਮੇਟੀ ਦੇ ਮੈਂਬਰ ਐੱਸ.ਐੱਮ.ਓ ਬਲਾਕ ਜੰਡ ਸਾਹਿਬ ਡਾ.ਰਾਜੀਵ ਭੰਡਾਰੀ,ਅੱੈਸ.ਐੱਮ.ਓ ਸਾਦਿਕ ਡਾ.ਪਰਮਜੀਤ ਬਰਾੜ ਅਤੇ ਨੋਡਲ ਅਫਸਰ ਆਈ.ਆਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਸਿਹਤ ਮੇਲੇ ਦੇ ਪ੍ਰਬੰਧਾਂ ਅਤੇ ਸਟਾਫ ਡਿਊਟੀਆਂ ਸਬੰਧੀ ਵਿਚਾਰ ਚਰਚਾ ਕਰਨ ਲਈ ਸੀ.ਐਚ.ਸੀ ਸਾਦਿਕ ਵਿਖੇ ਬਲਾਕ ਦੇ ਮੈਡੀਕਲ ਅਤੇ ਪੈਰਾ-ਮੈਡੀਕਲ ਅਧਿਕਾਰੀਆਂ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਫਰੀਦਕੋਟ ਡਾ.ਰੂਹੀ ਦੱੁਗ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਦੀ ਯੋਗ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਸਾਦਿਕ ਵਿਖੇੇ 18 ਅਪ੍ਰੈਲ ਦਿਨ ਸੋਮਵਾਰ ਨੂੰ ਬਲਾਕ ਪੱਧਰੀ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਮੁਤਾਬਕ ਮਰੀਜ਼ਾ ਦਾ ਮੁਫਤ ਚੈਕਅੱਪ ਕਰਨ ਲਈ ਮੈਡੀਸਨ ਸਪੈਸ਼ਲਲਿਸਟ,ਅੱਖਾਂ ਦੇ ਮਾਹਿਰ,ਔਰਤਾਂ ਦੇ ਰੋਗਾਂ ਦੇ ਮਾਹਿਰ,ਚਮੜੀ ਦੇ ਰੋਗਾਂ ਦੇ ਮਾਹਿਰ,ਕੰਨ-ਨੱਕ ਤੇ ਗਲੇ ਦੇ ਰੋਗਾਂ ਦੇ ਮਾਹਿਰ ਡਾਕਟਰ ਪਹੁੰਚ ਰਹੇ ਹਨ।ਮਰੀਜ਼ਾਂ ਨੂੰ ਮੁਫਤ ਦਵਾਈਆਂ ,ਲੈਬ ਟੈਸਟ ਅਤੇ ਕਾਊਂਸਲਿੰਗ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਤੋਂ ਇਲਾਵਾ ਮੇਲੇ ਵਿੱਚ ਆਯੂਸ਼ਮਾਨ ਸਿਹਤ ਬੀਮਾ ਕਾਰਡ ਬਣਵਾਉਣ,ਖੂਨਦਾਨ ਕੈਂਪ ,ਅੱਖਾਂ ਦਾਨ ਰਜਿਸਟਰੇਸ਼ਨ.ਵਿਸ਼ੇਸ਼ ਯੋਗਾ ਕੈਂਪ,ਨਸ਼ਾ ਛੁਡਾਓ ਕੈਂਪ ਅਤੇ ਕੋਰੋਨਾ ਤੋਂ ਬਚਾਅ ਲਈ ਸੈਂਪਲਿੰਗ ਤੇ ਟੀਕਾਕਰਨ ਵੀ ਸ਼ਾਮਿਲ ਹਨ।ਉਨਾਂ ਦੱਸਿਆਂ ਕਿ ਇਸ ਮੌਕੇ ਸਿਹਤ ਵਿਭਾਗ ਦੀ ਮਾਸ ਮੀਡੀਆ ਬਰਾਂਚ ਵੱਲੋਂ ਸਿਹਤ ਸਕੀਮਾਂ,ਸਹੂਲਤਾਂ ਅਤੇ ਇਲਾਜ ਸੇਵੇਵਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਸਿਹਤ ਮੇਲੇ ਦੇ ਮੁੱਖ ਮਹਿਮਾਨ ਜਨਾਬ ਮਹੁੰਮਦ ਸਦੀਕ ਸੰਸਦ ਮੈਂਬਰ ਲੋਕ ਸਭਾ ਹੋਣਗੇ ਜਦ ਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਕਰਨਗੇ ਅਤੇ ਵਿਸ਼ੇਸ਼ ਮਹਿਮਾਨ ਵੱਜੋਂ ਡਿਪਟੀ ਕਮਿਸ਼ਨਰ ਫਰੀਦਕੋਟ ਡਾ.ਰੂਹੀ ਦੱੁਗ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਮੇਲੇ ਵਿੱਚ ਸ਼ਿਰਕਤ ਕਰਨਗੇ। ਉਨਾਂ ਸਮੂਹ ਪਿੰਡਾਂ ਦੀਆਂ ਪੰਚਾਇਤਾਂ ,ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾ ਨੂੰ ਲੋੜਵੰਦਾਂ ਨੂੰ ਮੇਲੇ ਵਿੱਚ ਭੇਜਣ ਅਤੇ ਪ੍ਰਬੰਧਕਾਂ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਸਿਹਤ ਮੇਲੇ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ ਡਾ.ਰਾਜੀਵ ਭੰਡਾਰੀ,ਡਾ.ਪਰਮਜੀਤ ਬਰਾੜ ਅਤੇ ਬੀ.ਈ.ਈ ਡਾ.ਪ੍ਰਭਦੀਪ ਚਾਵਲਾ।

Related posts

Big News- ਆਈ.ਜੀ. , ਡੀ.ਐਸ.ਪੀ. ਅਤੇ ਐਸ.ਆਈ. ਤਿੰਨਾਂ ਨੂੰ 30 ਸਾਲ ਪੁਰਾਣੇ ਕੇਸ ਵਿੱਚ 3 ਸਾਲ ਸਜ਼ਾ

punjabdiary

Breaking- ਵਿਧਾਇਕ ਬਲਕਾਰ ਸਿੱਧੂ ਨੇ ਰਿਸ਼ਵਤਖੋਰ ਥਾਣੇਦਾਰ ਨੂੰ ਦਬੋਚਿਆ

punjabdiary

ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ, ਸਾਈਡ ਇਫੈਕਟਸ ਮਗਰੋਂ ਲਿਆ ਫੈਸਲਾ!

punjabdiary

Leave a Comment