Monday, July 13, 2026
Google search engine
Homeਤਾਜ਼ਾ ਖਬਰਸਿਹਤ ਮੰਤਰੀ ਡਾ. ਬਲਬੀਰ ਸਿੰਘ ਸਣੇ ਪੰਜ ਨੂੰ ਪਟਿਆਲਾ ਅਦਾਲਤ ਦੇ ਸੰਮਨ,...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਣੇ ਪੰਜ ਨੂੰ ਪਟਿਆਲਾ ਅਦਾਲਤ ਦੇ ਸੰਮਨ, 20 ਜੁਲਾਈ ਨੂੰ ਪੇਸ਼ ਹੋਣ ਦੇ ਨਿਰਦੇਸ਼

ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਣੇ ਪੰਜ ਨੂੰ ਪਟਿਆਲਾ ਅਦਾਲਤ ਦੇ ਸੰਮਨ, 20 ਜੁਲਾਈ ਨੂੰ ਪੇਸ਼ ਹੋਣ ਦੇ ਨਿਰਦੇਸ਼

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਸਿਆਸੀ ਮਕਸਦਾਂ ਤੋਂ ਪ੍ਰੇਰਿਤ ਹੈ।

ਪਟਿਆਲਾ

ਸਾਬਕਾ ਆਮ ਆਦਮੀ ਪਾਰਟੀ ਮਹਿਲਾ ਆਗੂ ਸ਼ਵੇਤਾ ਜਿੰਦਲ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪਟਿਆਲਾ ਦੀ ਅਦਾਲਤ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਡਾ. ਬਲਬੀਰ ਸਿੰਘ, ਉਨ੍ਹਾਂ ਦੇ ਪੁੱਤਰ ਰਾਹੁਲ ਸੈਣੀ, ਦਫ਼ਤਰ ਇੰਚਾਰਜ ਜਸਬੀਰ ਗਾਂਧੀ, ਵਾਰਡ ਨੰਬਰ 14 ਦੇ ਕੌਂਸਲਰ ਗੁਰਕਿਰਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੂੰ 20 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ 15 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਹਾਲਾਂਕਿ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਜੁਲਾਈ ਲਈ ਨਿਰਧਾਰਤ ਕੀਤੀ ਗਈ ਹੈ।

ਉੱਥੇ ਹੀ ਐਤਵਾਰ ਨੂੰ ਸ਼ਹਿਰ ਵਿੱਚ ਇੱਕ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਸਿਆਸੀ ਮਕਸਦਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਅਦਾਲਤ ਵਿੱਚ ਵਕੀਲ ਪੇਸ਼ ਹੋਣਗੇ ਅਤੇ ਉਨ੍ਹਾਂ ਨੂੰ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ ਕਿ ਸੱਚ ਸਾਹਮਣੇ ਆਵੇਗਾ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments