Image default
About us

ਸਿਹਤ ਮੰਤਰੀ ਨੇ ਫ਼ਰੀਦਕੋਟ ਦੇ ਹਸਪਤਾਲ ਦਾ ਕੀਤਾ ਨਿਰੀਖਣ, ਕਿਹਾ- 1 ਜੁਲਾਈ ਤੋਂ ਡਾਕਟਰਾਂ ਦੀ ਘਾਟ ਹੋਵੇਗੀ ਦੂਰ

ਸਿਹਤ ਮੰਤਰੀ ਨੇ ਫ਼ਰੀਦਕੋਟ ਦੇ ਹਸਪਤਾਲ ਦਾ ਕੀਤਾ ਨਿਰੀਖਣ, ਕਿਹਾ- 1 ਜੁਲਾਈ ਤੋਂ ਡਾਕਟਰਾਂ ਦੀ ਘਾਟ ਹੋਵੇਗੀ ਦੂਰ

 

 

ਫਰੀਦਕੋਟ, 29 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਫ਼ਰੀਦਕੋਟ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਹਸਪਤਾਲ ਦੇ ਨਿਰੀਖਣ ਦੌਰਾਨ ਉਨ੍ਹਾਂ ਵੱਖ-ਵੱਖ ਵਾਰਡਾਂ ਅਤੇ ਸਾਧਨਾਂ ਨੂੰ ਦੇਖ ਕੇ ਤਸੱਲੀ ਪ੍ਰਗਟਾਈ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ‘ਚੋਂ ਡਾਕਟਰਾਂ ਦੀ ਵੱਡੀ ਪੱਧਰ ‘ਤੇ ਭਰਤੀ ਕੀਤੀ ਗਈ ਹੈ। 1 ਜੁਲਾਈ ਤੋਂ ਉਨ੍ਹਾਂ ਦੀ ਤਾਇਨਾਤੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੋੜ ਅਨੁਸਾਰ ਕੀਤੀ ਜਾ ਰਹੀ ਹੈ। ਇਸ ਨਾਲ ਸਿਹਤ ਸੁਵਿਧਾਵਾਂ ਖਾਸ ਕਰਕੇ ਐਮਰਜੈਂਸੀ ਸੇਵਾਵਾਂ ਵਿੱਚ ਸੁਧਾਰ ਦਿਖਾਈ ਦੇਵੇਗਾ।
ਮੰਤਰੀ ਨੇ ਕਿਹਾ ਕਿ ਬਠਿੰਡਾ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਦੇ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਉੱਥੇ ਦੀਆਂ ਸੈਕੰਡਰੀ ਲੋੜਾਂ ਨੂੰ ਦੇਖਿਆ ਗਿਆ ਹੈ, ਤਾਂ ਜੋ ਇਸ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਹੈ, ਉਨ੍ਹਾਂ ਵਿੱਚ IMA ਨਾਲ ਗੱਲਬਾਤ ਚੱਲ ਰਹੀ ਹੈ, ਤਾਂ ਜੋ ਪ੍ਰਾਈਵੇਟ ਡਾਕਟਰਾਂ ਨੂੰ ਨਿਯੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਮਾਡਲ ਨੂੰ ਹੋਰ ਹਸਪਤਾਲਾਂ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ।
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਛੱਡ ਕੇ ਕਈ ਮਾਹਿਰ ਡਾਕਟਰ ਬਠਿੰਡਾ ਏਮਜ਼ ਵਿੱਚ ਚਲੇ ਗਏ ਹਨ, ਜਿਸ ਕਾਰਨ ਅਸਾਮੀਆਂ ਖਾਲੀ ਹੋ ਗਈਆਂ ਹਨ। ਡਾਕਟਰਾਂ ਦੀ ਘਾਟ ਬਾਰੇ ਮੰਤਰੀ ਨੇ ਕਿਹਾ ਕਿ ਉਹ ਕਿਸੇ ਨੂੰ ਨੌਕਰੀ ਲਈ ਮਜਬੂਰ ਨਹੀਂ ਕਰ ਸਕਦੇ। ਇੱਥੋਂ ਕਈ ਡਾਕਟਰ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਰਗੇ ਵੱਡੇ ਹਸਪਤਾਲਾਂ ਵਿੱਚ ਅਲਟਰਾਸਾਊਂਡ ਅਤੇ ਰੈਫਰਲ ਹਸਪਤਾਲਾਂ ਵਰਗੀਆਂ ਸਹੂਲਤਾਂ ਦੀ ਘਾਟ ਬਾਰੇ ਮੰਤਰੀ ਨੇ ਕਿਹਾ ਕਿ ਉਹ ਇਸ ਨੂੰ ਦੇਖਣ ਲਈ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ।

Advertisement

Related posts

ਸੁਪਰੀਮ ਕੋਰਟ ਦੇ ਹੁਕਮਾਂ ਤੇ ਸਹਾਰਾ ਗਰੁੱਪ ਦੇ ਅਸਲ ਜਮਾਂਕਰਤਾਵਾਂ ਨੂੰ ਰਿਫੰਡ ਦੀ ਪ੍ਰਕਿਰਿਆ ਆਨਲਾਈਨ ਉਪਲਬਧ ਹੈ-ਡੀ.ਸੀ. ਫਰੀਦਕੋਟ

punjabdiary

ਸੀਵਰੇਜ ਟਰੀਟਮੈਂਟ ਪਲਾਂਟ ਨੂੰ ਗੰਦੇ ਪਾਣੀ ਤੋਂ ਵੱਡਾ ਖ਼ਤਰਾ:ਗੁਰਪ੍ਰੀਤ ਸਿੰਘ ਚੰਦਬਾਜਾ

punjabdiary

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਊਟਸੋਰਸ ਕਰਮਚਾਰੀਆਂ ਲਈ ਘੱਟੋ-ਘੱਟ ਉਜਰਤਾਂ ਨੂੰ ਮਨਜ਼ੂਰੀ

punjabdiary

Leave a Comment