Saturday, January 10, 2026
Google search engine
Homeਤਾਜ਼ਾ ਖਬਰਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਪਿੰਡ ਪੰਜਗਰਾਈਂ ਕਲਾਂ ਵਿਖੇ ਕੀਤਾ ਜਾਗਰੂਕ

ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਪਿੰਡ ਪੰਜਗਰਾਈਂ ਕਲਾਂ ਵਿਖੇ ਕੀਤਾ ਜਾਗਰੂਕ

ਫਰੀਦਕੋਟ- ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਐਸ.ਐਮ.ਓ ਸੀ ਐਚ ਸੀ ਬਾਜਾਖਾਨਾ ਡਾ. ਵਰਿੰਦਰ ਕੁਮਾਰ ਤੇ ਮੈਡੀਕਲ ਅਫਸਰ, ਪੀ ਐਚ ਸੀ ਪੰਜਗਰਾਈਂ ਕਲਾਂ ਡਾ ਸਵਰੂਪ ਕੌਰ ਦੀਆਂ ਹਦਾਇਤਾਂ ਤੇ ਪਿੰਡਾਂ,ਸਿਹਤ ਸੰਸਥਾਵਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਮੇ-ਸਮੇ ਨਸ਼ਾ ਵਿਰੋਧੀ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਲੜੀ ਤਹਿਤ ਪਿੰਡ ਪੰਜਗਰਾਈਂ ਕਲਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਐਸਪੀਐਸ ਪਰਮਾਰ ਨੂੰ ਕੀਤਾ ਬਹਾਲ, ਮੁਅੱਤਲੀ ਦਾ ਹੁਕਮ ਲਿਆ ਵਾਪਸ

ਬਲਾਕ ਆਈ ਈ ਸੀ ਨੋਡਲ ਅਫ਼ਸਰ ਅਤੇ ਬਲਾਕ ਪ੍ਰਸਾਰ ਸਿੱਖਿਅਕ ਫਲੈਗ ਚਾਵਲਾ, ਸੋਨਦੀਪ ਸਿੰਘ ਸੰਧੂ ਅਤੇ ਓਟ ਸੈਂਟਰ ਕੋਂਸਲਰ ਕਵਿਤਾ ਨੇ ਲੋਕਾਂ ਨੂੰ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਜਾਗਰੂਕ ਕਰਦਿਆਂ ਨਸ਼ਾ ਛੁਡਾਉ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲਨੀਕ ਅਧੀਨ ਮੁਹਈਆ ਮੁਫਤ ਸਿਹਤ ਸੇਵਾਵਾਂ ਅਤੇ ਸਹੂਲਤਾਂ ਬਾਰੇ ਦੱਸਿਆ ਤਾਂ ਜੋ ਆਸ-ਪਾਸ ਦੇ ਪਿੰਡ ਦੇ ਲੋਕਾਂ ਤੱਕ ਨਸ਼ਾ ਵਿਰੋਧੀ ਸੁਨੇਹਾ ਪਹੁੰਚਾਇਆਂ ਜਾ ਸਕੇ।ਉਨਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ।

ਇਹ ਵੀ ਪੜ੍ਹੋ- ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਪੁਲਿਸ ਨੇ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

ਉਨਾਂ ਨੇ ਦੱਸਿਆ ਕਿ ਨਸ਼ਾ ਛੱਡਣ ਦੇ ਇੱਛੁਕ ਮਰੀਜ਼ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰਾਂ ਓਟ ਸੈਂਟਰਾਂ ਵਿਖੇ ਆ ਕੇ ਆਪਣਾ ਇਲਾਜ਼ ਕਰਵਾ ਸਕਦੇ ਹਨ। ਇਹ ਇਲਾਜ਼ ਮਾਹਰ ਡਾਕਟਰ ਅਤੇ ਸਟਾਫ ਦੀ ਨਿਗਰਾਨੀ ਹੇਠ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਲਾਜ ਅਧੀਨ ਨਸ਼ਾ ਪੀੜਤ ਨੌਜਵਾਨਾਂ ਨੂੰ ਰੋਜੀ-ਰੋਟੀ ਦੇ ਕਾਬਲ ਬਨਾਉਣ ਲਈ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਸੀ ਐਚ ਓ, ਸਿਹਤ ਵਰਕਰ ਤੇ ਸਮੂਹ ਆਸ਼ਾ ਆਦਿ ਹਾਜਰ ਸਨ।


-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments