ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
ਫਰੀਦਕੋਟ, 15 ਮਾਰਚ (ਪੰਜਾਬ ਡਾਇਰੀ)- ਸਿਵਲ ਸਰਜਨ ਡਾ.ਮਨਿੰਦਰਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਡਾ ਸੰਦੀਪ ਸਿੰਗਲਾ ਤੇ ਮੈਡੀਕਲ ਅਫਸਰ, ਪੀ ਐਚ ਸੀ ਪੰਜਗਰਾਈਂ ਕਲਾਂ ਡਾ ਸਵਰੂਪ ਕੌਰ ਦੀਆਂ ਹਦਾਇਤਾਂ ਤੇ ਪਿੰਡਾਂ,ਸਿਹਤ ਸੰਸਥਾਵਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਮੇ-ਸਮੇ ਨਸ਼ਾ ਵਿਰੋਧੀ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਲੜੀ ਤਹਿਤ ਪਿੰਡ ਬੱਗੇਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।
.ਈ.ਈ ਫਲੈਗ ਚਾਵਲਾ ਅਤੇ ਓਟ ਸੈਂਟਰ ਕੋਂਸਲਰ ਕਵਿਤਾ ਨੇ ਲੋਕਾਂ ਨੂੰ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਜਾਗਰੂਕ ਕਰਦਿਆਂ ਨਸ਼ਾ ਛੁਡਾਉ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲਨੀਕ ਅਧੀਨ ਮੁਹਈਆ ਮੁਫਤ ਸਿਹਤ ਸੇਵਾਵਾਂ ਅਤੇ ਸਹੂਲਤਾਂ ਬਾਰੇ ਦੱਸਿਆ ਤਾਂ ਜੋ ਆਸ-ਪਾਸ ਦੇ ਪਿੰਡ ਦੇ ਲੋਕਾਂ ਤੱਕ ਨਸ਼ਾ ਵਿਰੋਧੀ ਸੁਨੇਹਾ ਪਹੁੰਚਾਇਆਂ ਜਾ ਸਕੇ।ਉਨਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ। ਸੀ ਐਚ ਓ ਕਿਰਨਦੀਪ ਕੌਰ, ਸਿਹਤ ਵਰਕਰ ਜੋਤੀ, ਹਰਦੀਪ ਕੌਰ, ਪਰਮਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਛੱਡਣ ਦੇ ਇੱਛੁਕ ਮਰੀਜ਼ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰਾਂ ਓਟ ਸੈਂਟਰਾਂ ਵਿਖੇ ਆ ਕੇ ਆਪਣਾ ਇਲਾਜ਼ ਕਰਵਾ ਸਕਦੇ ਹਨ। ਇਹ ਇਲਾਜ਼ ਮਾਹਰ ਡਾਕਟਰ ਅਤੇ ਸਟਾਫ ਦੀ ਨਿਗਰਾਨੀ ਹੇਠ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
ਉਨਾਂ ਦੱਸਿਆ ਕਿ ਇਲਾਜ ਅਧੀਨ ਨਸ਼ਾ ਪੀੜਤ ਨੌਜਵਾਨਾਂ ਨੂੰ ਰੋਜੀ-ਰੋਟੀ ਦੇ ਕਾਬਲ ਬਨਾਉਣ ਲਈ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਸੀ ਐਚ ਓ ਕਿਰਨਦੀਪ ਕੌਰ, ਸਿਹਤ ਵਰਕਰ ਪਰਮਜੀਤ ਸਿੰਘ, ਜੋਤੀ, ਹਰਦੀਪ ਕੌਰ ਤੇ ਸਮੂਹ ਆਸ਼ਾ ਆਦਿ ਹਾਜਰ ਸਨ।