ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਨੇ ਕੀਤੀ ਪੂਰਨ ਹਿਮਾਇਤ
ਫਰੀਦਕੋਟ, 25 ਨਵੰਬਰ (ਪੰਜਾਬ ਡਾਇਰੀ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ੍ਹ ਦੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ , ਜਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ , ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ ,ਅਸ਼ੋਕ ਕੌਸ਼ਲ , ਸੋਮ ਨਾਥ ਅਰੋੜਾ , ਇਕਬਾਲ ਸਿੰਘ ਮਘੇੜਾ ਮੰਘੇਤ ਸੇਵਾ ਮੁਕਤ ਸੁਪਰਡੈਂਟ ਤਰਸੇਮ ਨਰੂਲਾ, ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ , ਜਨਰਲ ਸਕੱਤਰ ਬਲਕਾਰ ਸਿੰਘ ਤੇ ਜੋਤੀ ਪ੍ਰਕਾਸ਼ ਮੰਡੀ ਬੋਰਡ ਨੇ ਸਹਾਇਕ ਸਿਵਲ ਸਰਜਨ ਫਰੀਦਕੋਟ ਡਾਕਟਰ ਮਨਦੀਪ ਖੰਗੂੜਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਹਰ ਸਮੇਂ ਬੇਇਜਤ ਕਰਨ ਅਤੇ ਇੱਕ ਮੁਲਾਜ਼ਮ ਹਰਮਨ ਹਨੀ ਨੂੰ ਆਤਮ ਹੱਤਿਆ ਕਰਨ ਲਈ ਉਕਸਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਸਿਹਤ ਵਿਭਾਗ ਦੇ ਸਮੂਹ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਹੈ ।
ਆਗੂਆਂ ਨੇ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਇਸ ਅਧਿਕਾਰੀ ਦਾ ਕਿਸੇ ਦੂਰ ਦੁਰੇਡੇ ਥਾਂ ਤਬਾਦਲਾਂ ਕੀਤਾ ਜਾਵੇ । ਸੰਘਰਸ਼ੀਲ ਸਮੂਹ ਮੁਲਾਜ਼ਮਾਂ ਵੱਲੋਂ ਇਹ ਸਾਰਾ ਮਾਮਲਾ ਸਿਹਤ ਮੰਤਰੀ ਪੰਜਾਬ ਸਰਕਾਰ ਡਾਕਟਰ ਬਲਬੀਰ ਸਿੰਘ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ ।ਇਸ ਦੌਰਾਨ ਪਤਾ ਲੱਗਾ ਹੈ ਕਿ ਸਿਵਲ ਸਰਜਨ ਫਰੀਦਕੋਟ ਡਾਕਟਰ ਅਨਿਲ ਗੋਇਲ ਨੇ ਸਮੂਹ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਹੈ ਕਿ ਮੰਗਲਵਾਰ ਤੱਕ ਇਸ ਮਸਲੇ ਦਾ ਪੱਕਾ ਹੱਲ ਕਰਵਾ ਦਿੱਤਾ ਜਾਵੇਗਾ ।