Image default
ਤਾਜਾ ਖਬਰਾਂ

ਸਿੰਘ ਸਭਾ ਦੇ ਸਥਾਪਨਾ ਦਿਵਸ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ: ਕੇਂਦਰੀ ਸਿੰਘ ਸਭਾ

ਸਿੰਘ ਸਭਾ ਦੇ ਸਥਾਪਨਾ ਦਿਵਸ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ: ਕੇਂਦਰੀ ਸਿੰਘ ਸਭਾ
ਚੰਡੀਗੜ੍ਹ, 30 ਅਪ੍ਰੈਲ (2022) – ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28-ਏ, ਚੰਡੀਗੜ੍ਹ ਵਿਖੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਫੈਸਲਾ ਕੀਤਾ ਕਿ ਸਾਲ 2023 ਵਿੱਚ ਸਿੰਘ ਸਭਾ ਦਾ 150 ਸਾਲ ਸਥਾਪਨਾ ਦਿਵਸ ਵੱਡੇ ਪੱਧਰ ਤੇ ਮਨਾਇਆ ਜਾਵੇਗਾ। ਪ੍ਰਧਾਨ ਪ੍ਰੋਫੈਸਰ ਸ਼ਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਆਮ ਇਜਲਾਸ ਨੇ ਇਸ ਮਕਸਦ ਲਈ ਪੂਰੇ ਦੇਸ਼ ਦੀਆਂ ਸਿੰਘ ਸਭਾਵਾਂ ਅਤੇ ਗੁਰੂ ਘਰਾਂ ਦੀ ਇੱਕ ਸਾਂਝੀ ਤਾਲਮੇਲ ਕਮੇਟੀ ਬਣਾਉਣ ਲਈ ਮਤਾ ਪਾਸ ਕੀਤਾ।
ਪੰਜਾਬ ਦੇ ਵੱਖ ਵੱਖ ਜ਼ਿਲਿਆਂ ਅਤੇ ਦਿੱਲੀ ਤੋਂ ਸਿੰਘ ਕੇਂਦਰੀ ਸਿੰਘ ਸਭਾ ਦੇ ਦੋ ਦਰਜ਼ਨ ਤੋਂ ਵੱਧ ਮੈਂਬਰਾਂ ਨੇ ਇਜਲਾਸ ਵਿੱਚ ਭਾਗ ਲਿਆ। ਇਹਨਾਂ ਵਿੱਚ ਮੁੱਖ ਤੌਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਛਤਰਪੁਰ ਨਵੀਂ ਦਿੱਲੀ ਦੇ ਬਲਦੇਵ ਸਿੰਘ, ਜਤਿੰਦਰ ਸਿੰਘ ਦਿੱਲੀ ਬੀਬੀ ਪੁਸ਼ਮਿੰਦਰ ਕੌਰ ਦਿੱਲੀ, ਬੀਬੀ ਹਰਨੀਤ ਕੌਰ ਦਿੱਲੀ, ਲੇਖਕ ਰਾਜਵਿੰਦਰ ਸਿੰਘ ਰਾਹੀ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਗੁਰਬਚਨ ਸਿੰਘ ਦੇਸ਼ ਪੰਜਾਬ ਜਲੰਧਰ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਪ੍ਰੋਫੈਸਰ ਹਰਪਾਲ ਸਿੰਘ, ਤੇਜਾ ਸਿੰਘ ਤਿਲਕ ਬਰਨਾਲਾ, ਮੇਘਾ ਸਿੰਘ, ਨਵਤੇਜ ਸਿੰਘ ਅੰਬਾਲਾ, ਪ੍ਰਿੰਸੀਪਲ ਨਸੀਬ ਸਿੰਘ ਸੇਵਕ, ਡਾ. ਭਗਵਾਨ ਸਿੰਘ ਸਰਬਜੀਤ ਸਿੰਘ ਸੋਹਲ, ਹਰਪ੍ਰੀਤ ਸਿੰਘ, ਮਹਿੰਦਰ ਸਿੰਘ ਆਦਿ ਕੈਂਡੀਡੇਟ ਸ਼ਾਮਿਲ ਸਨ।
ਆਮ ਇਜਲਾਸ ਵਿੱਚ ਸਭਾ ਦੇ ਆਮਦਨ ਖਰਚਿਆਂ ਨੂੰ ਪਾਸ ਕਰਨ ਤੋਂ ਇਲਾਵਾਂ ਚਾਰ ਮਤੇ ਪਾਸ ਕੀਤੇ ਗਏ, ਜਿੰਨ੍ਹਾਂ ਨੂੰ ਇਜਲਾਸ ਵਿੱਚ ਸਰਬ ਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਪਹਿਲੇ ਮਤੇ ਵਿੱਚ ਇੱਕ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਜੋ ਇਸ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਲਈ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਣ ਤੋਂ ਇਲਾਵਾ, ਪੰਜਾਬ ਦੇ ਮੁੱਖ ਮੰਤਰੀ ਅਤੇ ਗੁਰਦੁਆਰ ਚੋਣ ਕਮਿਸ਼ਨਰ ਜਸਟਿਸ ਸਰਾਓ ਨਾਲ ਮੁਲਾਕਾਤ ਕਰੇਗੀ। ਦੂਜੇ ਮਤੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲ ਨੂੰ ਅਪੀਲ ਕੀਤੀ ਗਈ ਕਿ ਹਾਈ ਕੋਰਟ ਵੱਲ਼ੋਂ ਜੋ ਯੂਨੀਵਰਸਿਟੀ ਵੱਲੋਂ ਛਾਪੇ ਗਏ ਮਹਾਨ ਕੋਸ਼ ਦੀ ਵਿਕਰੀ ਤੇ ਪਾਬੰਦੀ ਲਗਾਈ ਗਈ ਹੈ, ਉਸ ਦੀਆਂ ਤਰੁੱਟੀਆਂ ਭਰਪੂਰ ਸਾਰੀਆਂ ਕਾਪੀਆਂ ਨਸ਼ਟ ਕੀਤੀਆਂ ਜਾਣ।
ਆਮ ਇਜਲਾਸ ਵਿੱਚ ਸਭਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਕੰਮਾਂ ਤੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਨੂੰ ਹਾਜ਼ਰੀਨ ਵੱਲੋਂ ਪ੍ਰਵਾਨਗੀ ਦਿੱਤੀ ਗਈ।
ਜਾਰੀ ਕਰਤਾ:- ਖੁਸ਼ਹਾਲ ਸਿੰਘ ਜਨਰਲ ਸਕੱਤਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ-93161-07093

Related posts

Breaking- ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ- ਵਧੀਕ ਡਿਪਟੀ

punjabdiary

Breaking News- ਟਰੇਨਿੰਗ ਵਾਸਤੇ ਸਿੰਗਾਪੁਰ ਭੇਜੇ ਗਏ 36 ਪ੍ਰਿੰਸੀਪਲ ਅੱਜ ਆਉਣਗੇ ਵਾਪਸ

punjabdiary

Breaking- ਭਾਰਤ ਭੂਸ਼ਣ ਆਸ਼ੂ ਦੀਆਂ ਹੋਰ ਧੱਕੇਸ਼ਾਹੀਆਂ ਦੀ ਜਾਂਚ ਕਰੇ ਭਗਵੰਤ ਸਿੰਘ ਮਾਨ ਸਰਕਾਰ

punjabdiary

Leave a Comment