Image default
About us

ਸਿੱਖਿਆ ਮੰਤਰੀ ਬੈਂਸ ਦਾ ਐਕਸ਼ਨ, ਬੱਚਿਆਂ ਨੂੰ ਕਿਤਾਬਾਂ ਨਾ ਮਿਲਣ ‘ਤੇ ਜ਼ਿਲ੍ਹਾ ਮੈਨੇਜਰ ਸਣੇ 3 ਕੀਤੇ ਸਸਪੈਂਡ

ਸਿੱਖਿਆ ਮੰਤਰੀ ਬੈਂਸ ਦਾ ਐਕਸ਼ਨ, ਬੱਚਿਆਂ ਨੂੰ ਕਿਤਾਬਾਂ ਨਾ ਮਿਲਣ ‘ਤੇ ਜ਼ਿਲ੍ਹਾ ਮੈਨੇਜਰ ਸਣੇ 3 ਕੀਤੇ ਸਸਪੈਂਡ

 

ਐਸਏਐਸ ਨਗਰ, 31 ਮਈ (ਬਾਬੂਸ਼ਾਹੀ)- ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਜ਼ਿਲ੍ਹਾ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ। ਦਰਅਸਲ ਮੰਤਰੀ ਬੈਂਸ ਐਸਏਐਸ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਦਾ ਅਚਨਚੇਤ ਨਿਰੀਖਣ ਕਰਨ ਆਏ ਸਨ।
ਇਸ ਦੌਰਾਨ ਬੈਂਸ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਬੈਂਸ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਅਲਾਟ ਕੀਤੀਆਂ ਕਿਤਾਬਾਂ ਦੇ ਵੇਰਵੇ ਪੇਸ਼ ਕਰਨ ਲਈ ਕਿਹਾ। ਜਾਂਚ ਵਿੱਚ ਸਾਹਮਣੇ ਆਇਆ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ 3500 ਕਿਤਾਬਾਂ ਦੀ ਛਪਾਈ ਨਹੀਂ ਹੋ ਸਕੀ, ਜਿਸ ਕਾਰਨ ਡੇਰਾਬੱਸੀ ਬਲਾਕ ਵਿੱਚ 1135 ਅਤੇ ਬਨੂੜ ਬਲਾਕ ਵਿੱਚ 1400 ਕਿਤਾਬਾਂ ਵਿਦਿਆਰਥੀਆਂ ਤੱਕ ਨਹੀਂ ਪਹੁੰਚੀਆਂ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲਾਪਰਵਾਹੀ ਲਈ ਡਿਪਟੀ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਮੁਹਾਲੀ ਡਿਪੂ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।
ਇੰਨਾ ਹੀ ਨਹੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ (ਡੀ.ਈ.ਓ. ਪ੍ਰਾਇਮਰੀ) ਅਤੇ ਬਲਾਕ ਸਿੱਖਿਆ ਅਫ਼ਸਰ (ਬੀ.ਈ.ਓ.) ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

Advertisement

Related posts

ਟੀ.ਵੀ. ਨਿਊਜ਼ ਚੈਨਲਾਂ ਦਾ ਸਵੈ-ਰੈਗੂਲੇਸ਼ਨ ਤੰਤਰ ਹੋਰ ‘ਸਖ਼ਤ’ ਹੋਵੇ : ਸੁਪਰੀਮ ਕੋਰਟ

punjabdiary

ਕੇਅਰ ਕਪੈਂਨੀਅਨ ਪ੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਪਿੰਡ ਘਣੀਏ ਵਾਲਾ ਵਿਖੇ ਦਿੱਤੀ ਜਾਣਕਾਰੀ

punjabdiary

Breaking- ਵੱਡੀ ਖ਼ਬਰ – ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ, ਉਨ੍ਹਾਂ ਨੂੰ ਸਵਾਲ ਕਰਨ ਦਾ ਹੱਕ ਪੰਜਾਬ ਦੇ ਲੋਕਾਂ ਨੇ ਨਹੀਂ ਦਿੱਤਾ – ਸੀਐਮ ਭਗਵੰਤ ਮਾਨ

punjabdiary

Leave a Comment