Image default
About us

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ E.T.T ਟੀਚਰਾਂ ਨੂੰ ਹੈੱਡਟੀਚਰ ਵਜੋਂ ਤਰੱਕੀਆਂ ਦੇਣ ਦਾ ਕੀਤਾ ਐਲਾਨ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ E.T.T ਟੀਚਰਾਂ ਨੂੰ ਹੈੱਡਟੀਚਰ ਵਜੋਂ ਤਰੱਕੀਆਂ ਦੇਣ ਦਾ ਕੀਤਾ ਐਲਾਨ

 

 

 

Advertisement

ਫਰੀਦਕੋਟ, 12 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਨ੍ਹਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਨ੍ਹਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਹੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ।

Related posts

ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੋਲੈਰੋ ਖੱਡ ’ਚ ਡਿੱਗੀ, ਇਕੋ ਪ੍ਰਵਾਰ ਦੇ 7 ਜੀਅ ਗੰਭੀਰ ਜ਼ਖਮੀ

punjabdiary

ਰੰਗਾਂ-ਰੰਗ ਪ੍ਰੋਗਰਾਮ ਨਾਲ ਵਿਕਸਿਤ ਭਾਰਤ ਸੰਕਲਪ ਵੈਨ ਪਿੰਡ ਟਹਿਣਾ ਤੋਂ ਹੋਈ ਰਵਾਨਾ

punjabdiary

ਸੁਪਰੀਮ ਕੋਰਟ ਨੇ ਪਤਨੀ ਨੂੰ ਛੱਡਣ ਤੋਂ ਬਾਅਦ NRI ਦੀ ਜਾਇਦਾਦ ‘ਚ ਹਿੱਸੇਦਾਰੀ ਵੇਚਣ ਦੇ ਦਿੱਤੇ ਹੁਕਮ

punjabdiary

Leave a Comment