Image default
About us

ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ, ਟਵੀਟ ਕਰ ਕੇ ਦਿੱਤੀ ਜਾਣਕਾਰੀ

 

 

 

Advertisement

 

ਰੋਪੜ, 19 ਅਗਸਤ (ਰੋਜਾਨਾ ਸਪੋਕਸਮੈਨ)- ਸਿੱਖਿਆ ਮੰਤਰੀ ਹਰਜੋਤ ਬੈਂਸ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਸੱਪ ਨੇ ਡੱਸ ਲਿਆ ਜਿਸ ਦੀ ਜਾਣਕਾਰੀ ਉਹਨਾਂ ਨੇ ਖ਼ੁਦ ਅਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ।

ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫ਼ੀ ਠੀਕ ਹਨ।

Advertisement

15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਜੁਟ ਗਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ’ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿਚ ਜੁਟ ਗਿਆ।

Related posts

ਡੀ.ਐਸ.ਪੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਮੀਟਿੰਗ ਹੋਈ

punjabdiary

ਗੋਲਡ ਮੈਡਲ ਜੇਤੂ ਸਿਫਤ ਕੌਰ ਸਮਰਾ ਨੂੰ ਵਾਇਸ ਚਾਂਸਲਰ ਨੇ ਦਿੱਤੀ ਵਧਾਈ

punjabdiary

Breaking- ਖੱਚਰ ਦੇ ਮਰ ਜਾਣ ਮਗਰੋ ਰੋਟੀ ਦਾ ਜੁਗਾੜ ਕਰਨ ਲਈ, ਖ਼ੁਦ ਖਚਰ ਰੇਹੜੇ ‘ਚ ਜੁੜਕੇ ਭਾਰ ਖਿੱਚਣ ਲਈ ਲਾਚਾਰ: ਬਜ਼ੁਰਗ

punjabdiary

Leave a Comment