Image default
ਤਾਜਾ ਖਬਰਾਂ

ਸਿੱਖਿਆ ਵਿਭਾਗ ਵੱਲੋਂ ਪਹਿਲੀ ਤੱਕ ਦੇ ਬੱਚਿਆਂ ਲਈ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੀ ਸ਼ੁਰੂਆਤ

ਸਿੱਖਿਆ ਵਿਭਾਗ ਵੱਲੋਂ ਪਹਿਲੀ ਤੱਕ ਦੇ ਬੱਚਿਆਂ ਲਈ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੀ ਸ਼ੁਰੂਆਤ
ਤਿੰਨ ਮਹੀਨੇ ਪਲੇ-ਵੇ ਅਤੇ ਰੌਚਕ ਵਿਧੀਆਂ ਨਾਲ ਪਹਿਲੀ ਜਮਾਤ ਦੇ ਬੱਚਿਆਂ ਨੂੰ
ਸਕੂਲੀ ਸਿੱਖਿਆ ਨਾਲ ਜੋੜਨ ਦਾ ਸੁਹਿਰਦ ਉਪਰਾਲਾ – ਡੀ.ਜੀ.ਐੱਸ.ਈ. ਪੰਜਾਬ
ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕੀਤੀ ਗਈ ਮਾਈਕ੍ਰੋ ਯੋਜਨਾਬੰਦੀ ਦੀ
ਸਿਖਲਾਈ ਦੇਣ ਲਈ ਐੱਸ.ਸੀ.ਈ.ਆਰ.ਟੀ ਦੀ ਪੂਰਨ ਤਿਆਰੀ
ਮੋਹਾਲੀ,18 ਅਪ੍ਰੈਲ – (ਅੰਗਰੇਜ ਸਿੰਘ ਵਿੱਕੀ)ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸਦੇ ਤਹਿਤ ਹੀ ਜਮਾਤ ਪਹਿਲੀ ਦੇ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣ ਲਈ 3 ਮਹੀਨਿਆਂ ਦਾ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਪਹਿਲੀ ਜਮਾਤ ਦੇ ਵਿੱਚ ਦਾਖ਼ਲ ਵਿਦਿਆਰਥੀਆਂ ਨੂੰ ਨਿਪੁੰਨ ਭਾਰਤ ਮਿਸ਼ਨ ਤਹਿਤ ਸਕੂਲੀ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣ ਲਈ 3 ਮਹੀਨਿਆਂ ਦਾ ਵਿਸ਼ੇਸ਼ ਪ੍ਰੋਗਰਾਮ ਵਿੱਦਿਆ ਪ੍ਰਵੇਸ਼ ਸ਼ੁਰੂ ਕਰਨ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਕਿਹਾ ਕਿ ਪਿਛਲੇ 2 ਸਾਲਾਂ ਦੌਰਾਨ ਸਕੂਲਾਂ ਵਿੱਚ ਬੱਚਿਆਂ ਦਾ ਦਾਖ਼ਲਾ ਤਾਂ ਰਿਹਾ ਪਰ ਉਹਨਾਂ ਨੂੰ ਕੋਵਿਡ-19 ਦੀਆਂ ਲਾਜ਼ਮੀ ਬੰਦਿਸ਼ਾਂ ਕਾਰਨ ਲਗਾਤਾਰ ਕਲਾਸਰੂਮ ਦਾ ਵਾਤਾਵਰਨ ਨਹੀਂ ਮਿਲ ਸਕਿਆ। ਜਿਸ ਕਾਰਨ ਇਹਨਾਂ ਬੱਚਿਆਂ ਦਾ ਸਕੂਲੀ ਸਿੱਖਿਆ ਪ੍ਰਾਪਤੀ ਦਾ ਆਧਾਰ ਕਮਜ਼ੋਰ ਰਹਿਣ ਦੇ ਜਿਆਦਾ ਖਦਸ਼ੇ ਜ਼ਾਹਿਰ ਕੀਤੇ ਜਾ ਸਕਦੇ ਹਨ। ਇਹਨਾਂ ਬੱਚਿਆਂ ਦੇ ਸਾਖਰਤਾ ਅਤੇ ਸੰਖਿਆ ਗਿਆਨ ਦੇ ਆਧਾਰ ਨੂੰ ਮਜ਼ਬੂਤੀ ਦੇਣ ਲਈ 3 ਮਹੀਨਿਆਂ ਦਾ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਬਹੁਤ ਹੀ ਪ੍ਰਭਾਵਸ਼ਾਲੀ ਸਿੱਧ ਹੋਵੇਗਾ।
ਇਸ ਪ੍ਰੋਗਰਾਮ ਨੂੰ ਸਕੂਲਾਂ ਵਿਚ ਲਾਗੂ ਕਰਨ ਦੀ ਯੋਜਨਾਬੰਦੀ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 3 ਮਹੀਨਿਆਂ ਦਾ ਪੂਰਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਜਿਸ ਵਿੱਚ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਉਹਨਾਂ ਦਾ ਬੌਧਿਕ, ਮਾਨਸਿਕ, ਸਰੀਰਿਕ, ਰਚਨਾਤਮਕ ਅਤੇ ਸਮਾਜਿਕ ਭਾਈਚਾਰਕ ਸਾਂਝ ਦਾ ਵਿਕਾਸ ਕਰਦਿਆਂ ਸਕੂਲ ਸਿੱਖਿਆ ਗ੍ਰਹਿਣ ਕਰਨ ਲਈ ਉਹਨਾਂ ਦਾ ਆਧਾਰ ਮਜ਼ਬੂਤ ਕੀਤਾ ਜਾਣਾ ਹੈ। ਇਸ ਲਈ ਪਹਿਲਾਂ ਰਾਜ ਪੱਧਰ ‘ਤੇ ਸਟੇਟ ਰਿਸੋਰਸ ਪਰਸਨ ਵੱਲੋਂ ਜ਼ਿਲ੍ਹਾ ਅਤੇ ਬਲਾਕ ਰਿਸੋਰਸ ਪਰਸਨ ਨੂੰ ਤਿਆਰ ਕੀਤਾ ਜਾਣਾ ਹੈ ਤਾਂ ਜੋ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਤਹਿਤ ਵਰਤੀਆਂ ਜਾਣ ਵਾਲੀਆਂ ਖੇਡ ਵਿਧੀਆਂ, ਬੱਚਿਆਂ ਦੀਆਂ ਮੋਟਰ ਸਕਿੱਲ ਦੇ ਵਿਕਾਸ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਇਹਨਾਂ ਗਤੀਵਿਧੀਆਂ ਦੇ ਨਾਲ ਸੰਬੰਧਿਤ ਸਿੱਖਣ ਸਹਾਇਕ ਸਮੱਗਰੀ ਦੀ ਜਾਣਕਾਰੀ ਅਧਿਆਪਕਾਂ ਤੱਕ ਪੁੱਜਦੀ ਕੀਤੀ ਜਾ ਸਕੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੇ ਸਟੇਟ ਕੋਆਰਡੀਨੇਟਰ ਡਾ. ਹਰਪਾਲ ਸਿੰਘ ਬਾਜਕ ਨੇ ਦੱਸਿਆ ਕਿ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦਾ ਉਦੇਸ਼ ਪਹਿਲੀ ਜਮਾਤ ਦੇ ਬੱਚਿਆਂ ਨੂੰ ਸਕੂਲੀ ਸਿੱਖਿਆ ਪ੍ਰਾਪਤ ਕਰਨ ਲਈ ਤਿਆਰ ਕਰਨਾ ਹੈ। ਪਿਛਲੇ 2-3 ਸਾਲਾਂ ਦੌਰਾਨ ਬੱਚਿਆਂ ਨੂੰ ਕੋਵਿਡ -19 ਦੀਆਂ ਹਦਾਇਤਾਂ ਅਨੁਸਾਰ ਜਿਆਦਾਤਰ ਕਲਾਸਰੂਮ ਦਾ ਮਾਹੌਲ ਨਾ ਮਿਲਣ ਕਾਰਨ ਬਹੁਤ ਸਾਰੀਆਂ ਸਿੱਖਣ-ਸਿਖਾਉਣ ਗਤੀਵਿਧੀਆਂ ਤੋਂ ਵਾਂਝਾ ਰਹਿਣਾ ਪਿਆ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਇਸ ਸ਼ੈਸ਼ਨ ਦੇ ਸਿੱਖਣ ਪੱਧਰਾਂ ਅਤੇ ਪਰਿਣਾਮਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਵਿਸ਼ੇਸ਼ ਤਕਨੀਕ ਦੀ ਵਰਤੋਂ ਕਰਦਿਆਂ ਇਹਨਾਂ ਬੱਚਿਆਂ ਦਾ ਬੇਸ ਲਾਇਨ, ਮਿਡ ਟੈਸਟ ਅਤੇ ਅੰਤਿਮ ਜਾਂਚ ਕੀਤੀ ਜਾਵੇਗੀ ਜਿਸ ਨਾਲ ਪਤਾ ਲਗਾਇਆ ਜਾ ਸਕੇਗਾ ਕਿ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦਾ ਪਹਿਲੀ ਜਮਾਤ ਦੇ ਬੱਚਿਆਂ ਨੂੰ ਕਿਸ ਪੱਧਰ ਤੱਕ ਫ਼ਾਇਦਾ ਹੋ ਸਕਿਆ ਹੈ। ਇਸਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੁਆਰਾ ਇਹਨਾਂ ਬੱਚਿਆਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਚਾਰਟ ਅਤੇ ਗਤੀਵਿਧੀਆਂ ਸੰਬੰਧੀ ਵੀਡੀਓਜ਼ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਅਧਿਆਪਕ ਪ੍ਰੋਗਰਾਮ ਨੂੰ ਸਕੂਲ ਅਤੇ ਕਲਾਸਰੂਮ ਅੰਦਰ ਸੁਚਾਰੂ ਢੰਗ ਨਾਲ ਲਾਗੂ ਕਰ ਸਕਣ।

Related posts

Big News-ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਦੇ ਨੇੜੇ ਪਹੁੰਚੀ ਪੁਲਿਸ,ਜਲਦ ਕੀਤੇ ਜਾ ਸਕਦੇ ਹਨ ਬਰਾਮਦ

punjabdiary

Breaking- ਵੱਡੀ ਖ਼ਬਰ – ਜ਼ਿਲ੍ਹੇ ਅੰਦਰ ਸਿੰਥੈਟਿਕ/ਪਲਾਸਟਿਕ ਦੀ ਡੋਰ, ਚਾਈਨਾ ਡੋਰ, ਮਾਂਜਾ ਨੂੰ ਵੇਚਣ, ਖਰੀਦਣ, ਸਟੋਰ ਕਰਨ ਵਾਲਿਆ ਵਿਰੁੱਧ 4 ਪਰਚੇ ਕੀਤੇ ਦਰਜ- ਡਿਪਟੀ ਕਮਿਸ਼ਨਰ

punjabdiary

Big News – ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ

punjabdiary

Leave a Comment