Image default
ਅਪਰਾਧ

ਸਿੱਖ ਕਤਲੇਆਮ ਕੇਸ ‘ਚ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ

ਸਿੱਖ ਕਤਲੇਆਮ ਕੇਸ ‘ਚ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਾ

 

ਨਵੀ ਦਿੱਲੀ, 2 ਜੂਨ (ਏਬੀਪੀ ਸਾਂਝਾ)- ਸਾਲ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕ ਦਿੱਤਾ ਹੈ। ਅਦਾਲਤ ਨੇ ਜਿੱਥੇ ਜਗਦੀਸ਼ ਟਾਈਟਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਉਥੇ ਹੀ ਉਸ ਖ਼ਿਲਾਫ਼ ਮੁਕੱਦਮੇ ਨੂੰ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ’ਤੇ ਸੁਣਵਾਈ 8 ਜੂਨ ਨੂੰ ਕਰੇਗੀ।
ਦੱਸ ਦਈਏ ਕਿ ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਖਬਰ ਏਜੰਸੀ ਪੀਟੀਆਈ ਮੁਤਾਬਕ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕੇਸ ਟਰਾਂਸਫਰ ਕਰ ਦਿੱਤਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਪੂਰਕ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਨਾਲ ਹੀ ਉਸ ਨੂੰ ਮੁਕੱਦਮੇ ਲਈ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ।

Advertisement

Related posts

Breaking- ਲੁੱਟ ਦੀ ਰਕਮ, ਪਿਸਤੌਲ ਤੇ ਕਾਰਤੂਸ ਸਣੇ ਤਿੰਨ ਗ੍ਰਿਫ਼ਤਾਰ

punjabdiary

ਵੱਡੀ ਖ਼ਬਰ – ਸਾਬਕਾ ਚੇਅਰਮੈਨ ਮੇਜਰ ਸਿੰਘ ਧਾਲੀਵਾਲ ਦਾ ਅਣਪਛਾਤਿਆ ਵਿਅਕਤੀਆਂ ਵਲੋਂ ਕਤਲ

punjabdiary

AGTF ਦੀ ਕਾਰਵਾਈ, ਲਾਰੈਂਸ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ, 4 ਪਿਸਤੌਲ ਤੇ ਕਾਰਤੂਸ ਬਰਾਮਦ

punjabdiary

Leave a Comment