ਸਿੱਖ ਕਤਲੇਆਮ 1984 : ਅਦਾਲਤ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ
ਨਵੀਂ ਦਿੱਲੀ, 26 ਜੁਲਾਈ (ਬਾਬੂਸ਼ਾਹੀ)- ਰੌਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਕਿਹਾ ਕਿ ਕੇਸ ਵਿੱਚ ਮੁਕੱਦਮਾ ਚਲਾਉਣ ਲਈ ਕਾਫ਼ੀ ਸਬੂਤ ਹਨ। ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ 5 ਅਗਸਤ ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਸੀਬੀਆਈ ਨੇ ਨਵੀਂ ਚਾਰਜਸ਼ੀਟ ਵਿੱਚ ਧਾਰਾ 148,153ਏ,188 ਨੂੰ ਜੋੜਿਆ ਹੈ।
ਵਕੀਲ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ 38 ਸਾਲ ਬਾਅਦ ਚਾਰਜਸ਼ੀਟ ਸਹੀ ਦਿਸ਼ਾ ‘ਚ ਸਹੀ ਰਸਤੇ ‘ਤੇ ਚੱਲ ਰਹੀ ਹੈ। ਦਰਅਸਲ 2015 ਦੀ ਜਾਂਚ ਦੇ ਆਧਾਰ ‘ਤੇ ਸੀ.ਬੀ.ਆਈ. ਨੇ ਟਾਈਟਲਰ ਖਿਲਾਫ ਨਵੀਂ ਚਾਰਜਸ਼ੀਟ ਦਾਇਰ ਕੀਤੀ ਸੀ।
Advertisement