ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਨਮੋਲ ਬਿਸ਼ਨੋਈ ਨੂੰ ਮਾਨਸਾ ਲਿਆਉਣ ਦੀਆਂ ਚੱਲ ਰਹੀਆਂ ਹਨ ਤਿਆਰੀਆਂ
ਰਿਪੋਰਟਾਂ ਅਨੁਸਾਰ, ਪੁਲਿਸ ਟੀਮ ਦਿੱਲੀ ਦੀ ਇੱਕ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰੇਗੀ ਜਿਸ ਵਿੱਚ ਅਨਮੋਲ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਲਈ ਉਸਦੀ ਹਿਰਾਸਤ ਦੀ ਮੰਗ ਕੀਤੀ ਜਾਵੇਗੀ।

ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਵੱਲੋਂ ਅਨਮੋਲ ਬਿਸ਼ਨੋਈ ਨੂੰ ਮਾਨਸਾ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮਾਨਸਾ ਪੁਲਿਸ ਦੀ ਇੱਕ ਟੀਮ ਡੀਐਸਪੀ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਈ ਹੈ।
ਜਾਣਕਾਰੀ ਮੁਤਾਬਕ ਪੁਲਿਸ ਟੀਮ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅਨਮੋਲ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਲਈ ਕਸਟਡੀ ਮੰਗੇਗੀ।
ਦੱਸਣਯੋਗ ਹੈ ਕਿ ਅਨਮੋਲ ਬਿਸ਼ਨੋਈ ਅਤੇ ਉਸਦੇ ਭਰਾ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪਹਿਲਾਂ ਹੀ ਅਦਾਲਤ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇੱਕ ਸਾਲ ਤੱਕ ਕਿਸੇ ਵੀ ਰਾਜ ਦੀ ਪੁਲਿਸ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਬਾਹਰ ਨਹੀਂ ਲੈ ਜਾ ਸਕਦੀ। ਜੇਕਰ ਕਿਸੇ ਮਾਮਲੇ ਵਿੱਚ ਪੁੱਛਗਿੱਛ ਕਰਨੀ ਹੋਵੇ ਤਾਂ ਉਹ ਤਿਹਾੜ ਜੇਲ੍ਹ ਵਿੱਚ ਹੀ ਕੀਤੀ ਜਾ ਸਕਦੀ ਹੈ।
ਇਸ ਦੇ ਬਾਵਜੂਦ ਮਾਨਸਾ ਪੁਲਿਸ ਵੱਲੋਂ ਕਾਨੂੰਨੀ ਪ੍ਰਕਿਰਿਆ ਅਧੀਨ ਅਦਾਲਤ ਵਿੱਚ ਅਰਜ਼ੀ ਦੇ ਕੇ ਕਸਟਡੀ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ।
-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


