ਸੀਐਚਸੀ ਬਾਜਾਖਾਨਾ ਵਿਖੇ ਕੋਵਿਡ ਵੈਕਸੀਨੇਸ਼ਨ ਸਬੰਧੀ ਓਰੀਐਂਟੇਸ਼ਨ ਟ੍ਰੇਨਿੰਗ ਦਾ ਆਯੋਜਨ
ਬਾਜਾਖਾਨਾ, – ਡਾ. ਸੰਜੇ ਕਪੂਰ ਸਿਵਲ ਸਰਜਨ ਫਰੀਦਕੋਟ ਅਤੇ ਡਾ. ਪਾਮਿਲ ਬਾਂਸਲ ਜਿਲਾ ਟੀਕਾਕਰਨ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਮਤਾ-ਐਚਆਈਐਮਸੀ ਨਵੀਂ ਦਿੱਲੀ ਦੇ ਸਹਿਯੋਗ ਨਾਲ ਸੀਐਚਸੀ ਬਾਜਾਖਾਨਾ ਵਿਖੇ ਸਮੂਹ ਸਟਾਫ ਨੂੰ ਕੋਵਿਡ ਵੈਕਸੀਨੇਸ਼ਨ ਬਾਰੇ ਪ੍ਰਚਲਿਤ ਗਲਤ ਧਾਰਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੇਨਿੰਗ ਆਯੋਜਨ ਡਾ. ਸਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫਸਰ ਬਾਜਾਖਾਨਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਡਾ. ਸਤੀਸ਼ ਜਿੰਦਲ ਨੇ ਆਖਿਆ ਕਿ ਬਲਾਕ ਬਾਜਾਖਾਨਾ ਅਧੀਨ ਲੱਗਭਗ 97 ਪ੍ਰਤੀਸ਼ਤ ਵਿਅਕਤੀਆਂ ਨੂੰ ਕਰੋਨਾ ਦੇ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਨੂੰ ਟੀਕਾ ਲਗਾਉਣ ਲਈ ਪਿੰਡ ਪਿੰਡ ਕੈਂਪ ਲਗਾਏ ਜਾ ਰਹੇ ਹਨ ਅਤੇ 15 ਤੋਂ 17 ਸਾਲ ਦੇ ਸਕੂਲੀ ਵਿਦਿਆਰਥੀਆਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਸਥਾ ਦੇ ਡਵੀਜਨਲ ਕੁਆਰਡੀਨੇਟਰ ਡਾ. ਗੁਰਜਿੰਦਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਪੇਸਟੀ ਬਿਲਡਿੰਗ ਓਰੀਐਂਟੇਸ਼ਨ ਟ੍ਰੇਨਿੰਗ ਦਾ ਮੁੱਖ ਉਦੇਸ਼ ਔਰਤ ਦਿਵਸ ਨੂੰ ਸਮਰਪਿਤ ਅਤੇ ਵੈਕਸੀਨੇਸ਼ਨ ਬਾਰੇ ਪ੍ਰਚਲਿਤ ਗਲਤ ਧਾਰਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨ ਦਵਾਇਆ ਜਾ ਰਿਹਾ ਹੈ ਕਿ ਸਾਰੀਆਂ ਅਜਮਾਇਸ਼ਾਂ, ਸ਼ਰਤਾਂ ਅਤੇ ਕਸੋਟੀਆਂ ਤੇ ਖਰੀ ਉਤਰਣ ਅਤੇ ਲਾਇਸੈਂਸ ਹਾਸਲ ਕਰਨ ਵਾਲੀ ਕੋਰੋਨਾ ਵੈਕਸੀਨ ਦਾ ਟੀਕਾ ਹੀ ਲਗਾਇਆ ਜਾ ਰਿਹਾ ਹੈ, ਹਰ ਲਾਭਪਾਤਰੀ ਨੂੰ 2 ਟੀਕਿਆਂ ਦੀ ਖੁਰਾਕ ਲੈਣੀ ਹੋਵੇਗੀ ਤੇ ਦੂਜੀ ਖੁਰਾਕ ਲੈਣ ਤੋਂ 2 ਹਫਤਿਆਂ ਬਾਅਦ ਸਰੀਰ ਵਿੱਚ ਐਂਟੀਬਾਡੀ ਦਾ ਸੁਰੱਖਿਆਤਮਕ ਪੱਧਰ ਪੈਦਾ ਹੋਵੇਗਾ ਅਤੇ ਇਹ ਟੀਕਾ ਪੂਰੀ ਤਰਾ ਸੁਰੱਖਿਅਤ ਹੈ ।ਓਹਨਾ ਨੇ ਦੱਸਿਆ ਕੇ ਇਸ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਰੋਨਾ ਤੋਂ ਬਚਾਅ ਲਈ ਵੱਖ-ਵੱਖ ਸਿਹਤ ਕੇਂਦਰਾਂ ਤੇ ਟੀਕਾ ਲਗਾਇਆ ਜਾ ਰਿਹਾ ਹੈ, ਅਤੇ ਸਰਕਾਰ ਵੱਲੋਂ 15 ਸਾਲ ਤੋਂ ਉਪਰ ਦੇ ਹਰ ਵਿਅਕਤੀ ਨੂੰ ਇਹ ਟੀਕਾ, ਟੀਕਾਕਰਨ ਕੈਪਾਂ ਦੌਰਾਨ ਬਿੱਲਕੁਲ ਮੁਫਤ ਲਗਾਇਆ ਜਾ ਰਿਹਾ ਹੈ ਅਤੇ ਉਨਾਂ ਨੇ ਕਿਹਾ ਕਿ ਸਾਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਆਪਣੇ ਪਿੰਡ ਦੇ ਸਿਹਤ ਵਿਭਾਗ ਦੇ ਸਟਾਫ, ਸਰਕਾਰੀ ਵੈਬਸਾਈਟ ਜਾਂ ਜਾਰੀ ਹੈਲਪ ਲਾਈਨ ਨੰਬਰ ਤੇ ਹੀ ਸੰਪਰਕ ਕਰਨ ਦੀ ਸਲਾਹ ਵੀ ਦਿੱਤੀ। ਇਸ ਮੌਕੇ ਉਹਨਾਂ ਨਾਲ ਸੁਧੀਰ ਧੀਰ ਬੀਈਈ, ਛਿੰਦਰਪਾਲ ਸਿੰਘ ਸਿਹਤ ਸੁਪਰਵਾਈਜਰ ਅਤੇ ਕੰਮਿਉਨਿਟੀ ਮੋਬਲਾਇਜਰ ਹਰਵਿੰਦਰ ਸਿੰਘ ਵੀ ਹਾਜਰ ਸਨ।
ਸੀਐਚਸੀ ਬਾਜਾਖਾਨਾ ਵਿਖੇ ਕੋਵਿਡ ਵੈਕਸੀਨੇਸ਼ਨ ਸਬੰਧੀ ਓਰੀਐਂਟੇਸ਼ਨ ਟ੍ਰੇਨਿੰਗ ਦਾ ਆਯੋਜਨ
previous post
next post