Monday, May 25, 2026
Google search engine
Homeਤਾਜ਼ਾ ਖਬਰਸੀਐਮ ਭਗਵੰਤ ਮਾਨ ਦੇ ਆਵਾਰਾ ਕੁੱਤਿਆਂ ਸਬੰਧੀ ਬਿਆਨ ਖ਼ਿਲਾਫ਼ ਪਟੀਸ਼ਨ ਸੁਪਰੀਮ ਕੋਰਟ...

ਸੀਐਮ ਭਗਵੰਤ ਮਾਨ ਦੇ ਆਵਾਰਾ ਕੁੱਤਿਆਂ ਸਬੰਧੀ ਬਿਆਨ ਖ਼ਿਲਾਫ਼ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਵੱਲੋਂ ਕੀਤੀ ਗਈ।

ਦਿੱਲੀ
ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਵਾਰਾ ਕੁੱਤਿਆਂ ਬਾਰੇ ਦਿੱਤੇ ਗਏ ਬਿਆਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਨ ਲਈ ਕਿਹਾ। ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਵੱਲੋਂ ਕੀਤੀ ਗਈ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ, “ਜੇਕਰ ਕੋਈ ਮੁੱਖ ਮੰਤਰੀ ਕੋਈ ਬਿਆਨ ਦਿੰਦਾ ਹੈ ਤਾਂ ਕੀ ਅਸੀਂ ਆਪਣੇ ਹੁਕਮਾਂ ਵਿੱਚ ਤਬਦੀਲੀ ਕਰ ਦੇਈਏ?” ਅਦਾਲਤ ਨੇ ਕਿਹਾ ਕਿ ਹਾਈ ਕੋਰਟ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਇਸ ਲਈ ਪਟੀਸ਼ਨਕਰਤਾ ਨੂੰ ਉੱਥੇ ਜਾਣਾ ਚਾਹੀਦਾ ਹੈ।

ਛੇ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੀ ਕਿਹਾ ਸੀ
ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਖਤਰਨਾਕ ਜਾਂ ਰੇਬੀਜ਼ ਪ੍ਰਭਾਵਿਤ ਆਵਾਰਾ ਕੁੱਤਿਆਂ ਨੂੰ ਟੀਕੇ ਰਾਹੀਂ ਮਾਰਿਆ ਜਾ ਸਕਦਾ ਹੈ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਮਨੁੱਖੀ ਜੀਵਨ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ ਅਤੇ ਸਨਮਾਨ ਨਾਲ ਜੀਉਣ ਦੇ ਅਧਿਕਾਰ ਵਿੱਚ ਕੁੱਤਿਆਂ ਦੇ ਡਰ ਤੋਂ ਆਜ਼ਾਦ ਰਹਿਣਾ ਵੀ ਸ਼ਾਮਲ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਕਿਹਾ ਸੀ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇਗੀ ਅਤੇ ਖਤਰਨਾਕ ਕੁੱਤਿਆਂ ਨੂੰ ਹਟਾਇਆ ਜਾਵੇਗਾ।

ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖਤਰਨਾਕ ਅਤੇ ਜਾਨਲੇਵਾ ਆਵਾਰਾ ਕੁੱਤਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਏਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਬੱਚਿਆਂ ਅਤੇ ਪੈਦਲ ਚੱਲਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ।

ਦੂਜੇ ਪਾਸੇ, ਇੱਕ ਧਿਰ ਨੇ ਸੁਪਰੀਮ ਕੋਰਟ ਵਿੱਚ ਇਸ ਬਿਆਨ ’ਤੇ ਇਤਰਾਜ਼ ਜਤਾਇਆ। ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਪੰਜਾਬ ਦੇ ਮੁੱਖ ਮੰਤਰੀ ਇਸ ਤਰ੍ਹਾਂ ਪੇਸ਼ ਕਰ ਰਹੇ ਹਨ ਜਿਵੇਂ ਸੁਪਰੀਮ ਕੋਰਟ ਨੇ ਸਾਰੇ ਕੁੱਤਿਆਂ ਨੂੰ ਮਾਰਨ ਦੀ ਪੂਰੀ ਮਨਜ਼ੂਰੀ ਦੇ ਦਿੱਤੀ ਹੋਵੇ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments