ਸੀਐਮ ਮਾਨ ਦੇ ਟਵੀਟ ਨੇ ਰਾਜਨੀਤਿਕ ਹਲਕਿਆਂ ਵਿੱਚ ਮਚਾ ਦਿੱਤੀ ਹਲਚਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਾਬਕਾ ਪ੍ਰੇਮਿਕਾ ਬਾਰੇ ਇੱਕ ਪੋਸਟ ਸਾਂਝੀ ਕੀਤੀ, ਜਿਸ ਨਾਲ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚ ਗਈ।

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਉੱਤੇ ਅੱਜ ਇੱਕ ਟਵੀਟ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ”ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ …”। ਇਸ ਪੋਸਟ ਤੋਂ ਬਾਅਦ ਸਿਆਸੀ ਗਲਿਆਰਿਆਂ ਦੇ ਵਿੱਚ ਹੜਕੰਪ ਮੱਚ ਗਿਆ ਹੈ। ਉਨ੍ਹਾਂ ਵੱਲੋਂ ਕਿਸਾ ਦਾ ਨਾਂਅ ਲਏ ਬਿਆਨ ਇਹ ਤੰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ ਉੱਤੇ ਇਸ ਤੰਜ ਨੂੰ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਕੱਲ੍ਹ ਡੇਰਾ ਬਿਆਸ ਮੁਖੀ ਨੇ ਮਜੀਠੀਆ ਨਾਲ ਕੀਤੀ ਸੀ ਮੁਲਾਕਾਤ
ਦੱਸ ਦਈਏ ਬੀਤੇ ਦਿਨ ਯਾਨੀਕਿ 2 ਫਰਵਰੀ ਨੂੰ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਢਿੱਲੋਂ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਬਿਕਰਮ ਮਜੀਠੀਆ ਦੇ ਨਾਲ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਕਰਮੀਆਂ ਦੇ ਨਾਲ ਗੱਲਬਾਤ ਵੀ ਕੀਤੀ ਸੀ।
ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਨੇ ਮਜੀਠੀਆ ਨੂੰ ਕਲੀਨ ਚਿੱਟੀ ਦਿੰਦਿਆਂ ਕਿਹਾ ਕਿ ਡਰੱਗ ਮਾਮਲਾ ਅਤੇ ਆਮਦਨ ਤੋਂ ਵੱਧ ਜਾਇਦਾਦ ਸਭ ਗਲਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਆਪਣਾ ਰਿਸ਼ਤੇਦਾਰ ਜੇਲ੍ਹ ਵਿਚ ਹੋਵੇ ਤਾਂ ਕੀ ਉਸ ਨੂੰ ਮਿਲਣਾ ਨਹੀਂ ਚਾਹੀਦਾ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਉਪਰ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਸਵਾਲ ਕੀਤੇ ਤਾਂ ਡੇਰਾ ਮੁਖੀ ਨੇ ਕਿਹਾ ਕਿ ਇਹ ਸਭ ਗਲਤ ਹੈ। ਉਨ੍ਹਾਂ ਕਿਹਾ ਕਿ ਬਿਕਰਮ ਖੁਸ਼ ਹੈ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਹ ਵੀ ਕਿਹਾ ਕਿ ਮੈਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਉਪਰ ਕੋਈ ਕਮੈਂਟ ਕਰਾਂ, ਸਰਕਾਰ ਆਪਣੀ ਥਾਂ ‘ਤੇ ਹੈ ਮੇਰੀ ਰਿਸ਼ਤੇਦਾਰੀ ਹੈ, ਜਿਸ ਦੇ ਚੱਲਦੇ ਉਹ ਮੁਲਾਕਾਤ ਕਰਨ ਆਏ ਹਨ।
ਦੱਸ ਦਈਏ ਇਸ ਮੁਲਾਕਾਤ ਤੋਂ ਕੁੱਝ ਸਮੇਂ ਬਾਅਦ ਹੀ ਬਿਕਰਮ ਮਜੀਠੀਆ ਦੀ ਜ਼ਮਾਨਤ ਦੀ ਖਬਰ ਆ ਗਈ ਸੀ। ਜਿਸ ਤੋਂ ਬਾਅਦ ਅਕਾਲੀ ਦਲ ਦੇ ਵਿੱਚ ਖੁਸ਼ੀ ਦੀ ਲਹਿਰ ਛਾ ਗਈ। ਬਿਕਰਮ ਮਜੀਠੀਆ ਅੱਜ ਜੇਲ੍ਹ ਤੋਂ ਬਾਹਰ ਆ ਰਹੇ ਹਨ।
(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ


