Saturday, May 2, 2026
Google search engine
Homeਅਪਰਾਧਸੁਖਜਿੰਦਰ ਸਿੰਘ ਰੰਧਾਵਾ ਨੇ ADGP ਸਾਈਬਰ ਕ੍ਰਾਈਮ ਕੋਲ ਕਰਵਾਈ ਸ਼ਿਕਾਇਤ ਦਰਜ

ਸੁਖਜਿੰਦਰ ਸਿੰਘ ਰੰਧਾਵਾ ਨੇ ADGP ਸਾਈਬਰ ਕ੍ਰਾਈਮ ਕੋਲ ਕਰਵਾਈ ਸ਼ਿਕਾਇਤ ਦਰਜ

– ਸੋਸ਼ਲ ਮੀਡੀਆ ‘ਤੇ ਵਾਇਰਲ ਫ਼ਰਜ਼ੀ ਪੋਸਟ ਦਾ ਮਾਮਲਾ

ਗੁਰਦਾਸਪੁਰ– ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਵਿੰਗ ਵਿੱਚ ਇੱਕ ਅਧਿਕਾਰਿਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਉਸ ਫ਼ਰਜ਼ੀ ਸੋਸ਼ਲ ਮੀਡੀਆ ਪੋਸਟ ਦੇ ਖ਼ਿਲਾਫ਼ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਬਾਰੇ ਝੂਠੀ ਜਾਣਕਾਰੀ ਫੈਲਾਈ ਗਈ ਸੀ।

ਜਿਕਰਯੋਗ ਹੈ ਕਿ ਬੀਤੇ ਦਿਨ ਇੱਕ ਪੋਸਟਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲਿਆ ਸੀ, ਜਿਸ ਵਿੱਚ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੀ ਮੌਤ ਬਾਰੇ ਗਲਤ ਅਤੇ ਭ੍ਰਮਿਤ ਕਰਨ ਵਾਲਾ ਦਾਅਵਾ ਕੀਤਾ ਗਿਆ ਸੀ। ਅੱਜ ਮੋਹਾਲੀ ਸਥਿਤ ਸਟੇਟ ਸਾਈਬਰ ਕ੍ਰਾਈਮ ਸੈੱਲ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਨੂੰ ਭੇਜੇ ਆਪਣੇ ਸ਼ਿਕਾਇਤੀ ਪੱਤਰ ਵਿੱਚ ਰੰਧਾਵਾ ਨੇ ਦੱਸਿਆ ਕਿ ਇਹ ਗੁੰਮਰਾਹਕੁੰਨ ਪੋਸਟ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਡੇ ਪੱਧਰ ‘ਤੇ ਸਾਂਝੀ ਕੀਤੀ ਗਈ, ਜਿਸ ਨਾਲ ਆਮ ਲੋਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਿੱਚ ਡਰ ਅਤੇ ਮਾਨਸਿਕ ਤਣਾਅ ਪੈਦਾ ਹੋਇਆ।

ਰੰਧਾਵਾ ਨੇ ਸਾਈਬਰ ਕ੍ਰਾਈਮ ਸੈੱਲ ਨੂੰ ਅਪੀਲ ਕੀਤੀ ਹੈ ਕਿ ਇਸ ਪੋਸਟ ਦੇ ਅਸਲ ਸਰੋਤ ਅਤੇ ਇਸਨੂੰ ਸਭ ਤੋਂ ਪਹਿਲਾਂ ਸਾਂਝਾ ਕਰਨ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾਵੇ ਅਤੇ ਇਸ ਮਾਮਲੇ ਨਾਲ ਜੁੜੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਿਰਦੇਸ਼ ਜਾਰੀ ਕਰਕੇ ਇਸ ਤਰ੍ਹਾਂ ਦੀ ਗਲਤ ਅਤੇ ਭ੍ਰਮਿਤ ਕਰਨ ਵਾਲੀ ਸਮੱਗਰੀ ਨੂੰ ਤੁਰੰਤ ਹਟਾਇਆ ਜਾਂ ਬਲੌਕ ਕੀਤਾ ਜਾਵੇ। ਇਸਦੇ ਨਾਲ ਹੀ ਭਵਿੱਖ ਵਿੱਚ ਅਜਿਹੀਆਂ ਝੂਠੀਆਂ ਅਤੇ ਭ੍ਰਮਿਤ ਖ਼ਬਰਾਂ ਦੇ ਪ੍ਰਸਾਰ ਨੂੰ ਰੋਕਣ ਲਈ ਵੀ ਸਖ਼ਤ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ।

(ਵਿਸ਼ਵ ਵਾਰਤਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments