Image default
About us

ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਬਿਆਸ ‘ਚ ਦਰਜ FIR ਹਾਈਕੋਰਟ ਨੇ ਕੀਤੀ ਰੱਦ

ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਬਿਆਸ ‘ਚ ਦਰਜ FIR ਹਾਈਕੋਰਟ ਨੇ ਕੀਤੀ ਰੱਦ

 

 

 

Advertisement

 

ਚੰਡੀਗੜ੍ਹ, 24 ਅਗਸਤ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਜੁਲਾਈ 2021 ਵਿੱਚ ਅੰਮ੍ਰਿਤਸਰ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਸ ਐਫਆਈਆਰ ਨੂੰ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।

ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਜੁਲਾਈ ਮਹੀਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵੀਰਵਾਰ ਨੂੰ ਹਾਈ ਕੋਰਟ ਨੇ ਬਾਦਲ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਐਫਆਈਆਰ ਰੱਦ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ 1 ਜੁਲਾਈ 2021 ਨੂੰ ਅੰਮ੍ਰਿਤਸਰ ਫੇਰੀ ਦੌਰਾਨ ਪ੍ਰੈੱਸ ਕਾਨਫਰੰਸ ਦੌਰਾਨ ਬਿਆਸ ਦਰਿਆ ‘ਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲਾਏ ਸਨ। ਇਸ ਦੇ ਨਾਲ ਹੀ ਉਨ੍ਹਾਂ ਇਸ ਤੋਂ ਤੁਰੰਤ ਬਾਅਦ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨਾਲ ਬਿਆਸ ਦਰਿਆ ਦਾ ਦੌਰਾ ਕੀਤਾ।

Advertisement

ਸੁਖਬੀਰ ਬਾਦਲ ਨੇ ਮੀਡੀਆ ‘ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਉਥੇ ਮਾਈਨਿੰਗ ਕਰਨ ਦਾ ਦੋਸ਼ ਲਾਇਆ, ਜਿਸ ਤੋਂ ਬਾਅਦ ਪੁਲਿਸ ਨੇ ਉਸੇ ਦਿਨ ਸੁਖਬੀਰ ਸਿੰਘ ਬਾਦਲ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਐਫ.ਆਈ.ਆਰ. ਦਰਜ ਕੀਤੀ ਸੀ।

ਸੁਖਬੀਰ ਸਿੰਘ ਬਾਦਲ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

Related posts

ਡਿਪਟੀ ਕਮਿਸ਼ਨਰ ਫਰੀਦਕੋਟ ਨੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੇ ਪ੍ਰੋਗਰਾਮਾਂ ਦਾ ਕੈਲੰਡਰ ਕੀਤਾ ਜਾਰੀ

punjabdiary

ਬੁਣਕਰ ਸੇਵਾ ਕੇਂਦਰ, ਪਾਣੀਪਤ ਦੁਆਰਾ ਬੁਣਕਰ ਚੌਪਾਲ ਦਾ ਆਯੋਜਨ

punjabdiary

ਪੰਜਾਬ ਖੇਤ ਮਜ਼ਦੂਰ ਸਭਾ ਦੀ 33ਵੀ ਦੋ ਰੋਜ਼ਾ ਸੂਬਾਈ ਕਾਨਫਰੰਸ ਦੀ ਫਰੀਦਕੋਟ ਵਿਖੇ ਹੋਈ ਸ਼ੁਰੂਆਤ

punjabdiary

Leave a Comment