ਸੁਨੀਲ ਜਾਖੜ ਕਿਤੋਂ ਵੀ ਚੋਣ ਲੜੇ ਮੈਂ ਉਥੋਂ ਹੀ ਲੜਾਂਗਾ : ਰਾਜਾ ਵੜਿੰਗ
ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਡਾਇਰੀ)- ਲੋਕ ਸਭਾ ਚੋਣਾਂ ਵਿਚ ਪੰਜਾਬ ’ਚ ਚਾਰ ਪ੍ਰਮੁੱਖ ਪਾਰਟੀਆਂ ਦੇ ਪ੍ਰਧਾਨ ਚੋਣ ਲੜਦੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ ਸਾਰੇ ਸਿਆਸੀ ਦਲਾਂ ਦੇ ਪ੍ਰਧਾਨ ਚੋਣਾਂ ਤੋਂ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ।
ਇਸ ਵਿਚਾਲੇ ਕਾਂਗਰਸ ਦੇ ਸੂਬਾਈ ਪ੍ਰਧਾਨ ਰਾਜਾ ਵੜਿੰਗ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੋਣ ਦੰਗਲ ਲਈ ਲਲਕਾਰ ਕੇ ਚੋਣ ਮਾਹੌਲ ਭਖਾ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸੁਨੀਲ ਜਾਖੜ ਪੰਜਾਬ ਦੀ ਕਿਸੇ ਵੀ ਸੀਟ ਤੋਂ ਚੋਣ ਲੜਨ, ਮੈਂ ਉਨ੍ਹਾਂ ਦੇ ਖ਼ਿਲਾਫ਼ ਲੜਾਂਗਾ। ਰਾਜਾ ਵੜਿੰਗ ਦਾ ਇਹ ਬਿਆਨ ਪ੍ਰਧਾਨ ਮੰਤਰੀ ਮੋਦੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਬੀਤੇ ਦਿਨੀਂ ਹੋਈ ਆਪਸੀ ਬਿਆਨਬਾਜ਼ੀ ਤੋਂ ਬਾਅਦ ਉਠ ਰਹੇ ਸਵਾਲਾਂ ਦੇ ਵਿਚਾਲੇ ਆਇਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਰਾਸ਼ਟਰ ਨੂੰ ਇੱਕ ਦਹਾਕੇ ਤੋਂ ਵੰਡਪਾਊ ਬਿਆਨਬਾਜ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੋਟਰ ਇਸ ਤਰ੍ਹਾਂ ਦੀ ਧਰੂਵੀਕਰਣ ਦੀ ਰਾਜਨੀਤੀ ਨੂੰ ਸਮਝਣ ਅਤੇ ਉਸ ਦਾ ਵਿਰੋਧ ਕਰਨ ਲੱਗੇ ਹਨ। ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਚੁਣਾਵੀ ਸੰਭਾਵਨਾਵਾਂ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਉਨ੍ਹਾਂ ਭਰੋਸਾ ਹੈ ਕਿ ਪੰਜਾਬ ਵਿਚ ਜਨਤਾ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਦੇਵੇਗੀ।