Image default
About us

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ

ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ

ਨਵੀ ਦਿੱਲੀ, 26 ਮਈ (ਡੇਲੀ ਪੋਸਟ ਪੰਜਾਬੀ)- ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਜਾਰੀ ਵਿਵਾਦ ਨਾਲ ਸਬੰਧਿਤ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤੀ ਹੈ । ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ । ਪਟੀਸ਼ਨ ਰੱਦ ਕਰਦੇ ਹੋਏ ਕੋਰਟ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਹ ਪਟੀਸ਼ਨ ਕਿਉਂ ਦਾਖਲ ਹੋਈ । ਅਜਿਹੀਆਂ ਪਟੀਸ਼ਨਾਂ ਨੂੰ ਦੇਖਣਾ ਸੁਪਰੀਮ ਕੋਰਟ ਦਾ ਕੰਮ ਨਹੀਂ । ਦੱਸ ਦੇਈਏ ਕਿ ਪਟੀਸ਼ਨ ਵਿੱਚ ਅਦਾਲਤ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦਾ ਨਿਰਦੇਸ਼ ਲੋਕ ਸਭਾ ਲੋਕ ਸਭਾ ਸਕੱਤਰੇਤ ਨੂੰ ਦੇਣ ਦੀ ਮੰਗ ਕੀਤੀ ਗਈ ਸੀ । ਪਟੀਸ਼ਨ ਵਿੱਚ ਕਿਹਾ ਗਿਆ ਕਿ ਲੋਕ ਸਭਾ ਸਕੱਤਰੇਤ ਦਾ ਬਿਆਨ ਅਤੇ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਉਦਘਾਟਨੀ ਸਮਾਰੋਹ ਲਈ ਜਾਰੀ ਕੀਤਾ ਗਿਆ ਸੱਦਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।
ਸੁਪਰੀਮ ਕੋਰਟ ਦੇ ਵਕੀਲ ਸੀ.ਆਰ. ਜਯਾ ਸੁਕਿਨ ਵੱਲੋਂ ਇਹ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਕਿ ਉਦਘਾਟਨ ਸਮਾਰੋਹ ਵਿੱਚ ਰਾਸ਼ਟਰਪਤੀ ਨੂੰ ਸ਼ਾਮਲ ਨਾ ਕਰਕੇ ਭਾਰਤ ਸਰਕਾਰ ਨੇ ਭਾਰਤੀ ਸੰਵਿਧਾਨ ਦਾ ਉਲੰਘਣ ਕੀਤਾ ਹੈ । ਅਜਿਹਾ ਕਰਕੇ ਸੰਵਿਧਾਨ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ। ਸੰਸਦ ਭਾਰਤ ਦੀ ਸਰਵਉੱਚ ਵਿਧਾਨਕ ਸੰਸਥਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ (ਰਾਜਾਂ ਦੀ ਕੌਂਸਲ) ਰਾਜ ਸਭਾ ਅਤੇ ਜਨਤਾ ਦਾ ਸਦਨ ਲੋਕ ਸਭਾ ਸ਼ਾਮਲ ਹਨ । ਰਾਸ਼ਟਰਪਤੀ ਕੋਲ ਕਿਸੇ ਵੀ ਸਦਨ ਨੂੰ ਤਲਬ ਕਰਨ ਅਤੇ ਮੁਅੱਤਲ ਕਰਨ ਦਾ ਅਧਿਕਾਰ ਹੈ । ਨਾਲ ਹੀ ਸੰਸਦ ਜਾਂ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਵੀ ਰਾਸ਼ਟਰਪਤੀ ਕੋਲ ਹੈ। ਅਜਿਹੇ ਵਿੱਚ ਸੰਸਦ ਦੇ ਨਵੇਂ ਭਵਨ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ । ਇਸ ‘ਤੇ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਦੇਸ਼ ਦੀ ਨਵੀਂ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੱਥੋਂ ਹੋਣਾ ਚਾਹੀਦਾ ਹੈ । ਇੰਨਾ ਹੀ ਨਹੀਂ ਹੁਣ ਤਕ 21 ਵਿਰੋਧੀ ਪਾਰਟੀਆਂ ਨੇ ਉਦਘਾਟਨ ਸਮਾਰੋਹ ਦੇ ਬਾਈਕਾਟ ਦਾ ਐਲਾਨ ਵੀ ਕੀਤਾ ਹੈ।

Related posts

Breaking- ਡਿਪਟੀ ਕਮਿਸ਼ਨਰ ਵੱਲੋਂ 23 ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰ ਦੀ ਵੰਡ

punjabdiary

ਮੋਦੀ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ MSP ‘ਚ ਵਾਧੇ ਦਾ ਐਲਾਨ

punjabdiary

ਵਿਧਾਇਕ ਸੇਖੋਂ ਨੇ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਂਹ ਨਾਲ ਖਰਾਬ ਹੋਈ ਫਸਲ ਦੇ ਨੁਕਸਾਨ ਦਾ ਲਿਆ ਜਾਇਜ਼ਾ

punjabdiary

Leave a Comment