Image default
ਅਪਰਾਧ

ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 14 ਜੁਲਾਈ ਨੂੰ ਕਰੇਗੀ ਸੁਣਵਾਈ

ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 14 ਜੁਲਾਈ ਨੂੰ ਕਰੇਗੀ ਸੁਣਵਾਈ

 

 

ਦਿੱਲੀ, 10 ਜੁਲਾਈ (ਡੇਲੀ ਪੋਸਟ ਪੰਜਾਬੀ)- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ 14 ਜੁਲਾਈ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਹ ਮਾਮਲਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਸਾਹਮਣੇ ਰੱਖਿਆ, ਜਿਸ ‘ਤੇ ਅਦਾਲਤ ਨੇ ਸੁਣਵਾਈ ਲਈ ਸਹਿਮਤੀ ਦਿੱਤੀ। ਸਿੰਘਵੀ ਨੇ ਦੱਸਿਆ ਕਿ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਈਡੀ ਨੇ ਪਿਛਲੇ ਦਿਨੀਂ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਦੋਸ਼ੀ ਮਨੀਸ਼ ਸਿਸੋਦੀਆ ਦੀ 7.40% ਜਾਇਦਾਦ ਜ਼ਬਤ ਕੀਤੀ ਸੀ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਕੀਤੀ ਗਈ ਹੈ। ਸਿਸੋਦੀਆ ਦੇ ਨਾਲ-ਨਾਲ ਹੋਰ ਦੋਸ਼ੀਆਂ ਅਮਨਦੀਪ ਢੱਲ, ਰਾਜੇਸ਼ ਜੋਸ਼ੀ ਅਤੇ ਗੌਤਮ ਮਲਹੋਤਰਾ ਦੀ 52.24 ਕਰੋੜ ਰੁਪਏ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਸੀ।

Advertisement

Related posts

BSF ਤੇ ਆਰਮੀ ਨੂੰ ਮਿਲੀ ਕਾਮਯਾਬੀ, ਸਰਚ ਆਪ੍ਰੇਸ਼ਨ ਤਹਿਤ 4 ਪੈਕੇਟ ਹੈਰੋਇਨ ਦੇ ਕੀਤੇ ਬਰਾਮਦ

punjabdiary

ਗੈਂਗਸਟਰ ਗੋਲਡੀ ਬਰਾੜ ਨੇ ਹਨੀ ਸਿੰਘ ਨੂੰ ਦਿੱਤੀ ਧਮਕੀ, ਗਾਇਕ ਨੇ ਦਿੱਲੀ ਪੁਲਿਸ ਨੂੰ ਕੀਤੀ ਸ਼ਿਕਾਇਤ

punjabdiary

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

punjabdiary

Leave a Comment