Saturday, August 1, 2026
Google search engine
Homeਬ੍ਰੇਕਿੰਗ ਨਿਊਜ਼ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਨਹੀਂ ਖੁੱਲ੍ਹੇਗਾ: ਕੇਂਦਰ

ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਨਹੀਂ ਖੁੱਲ੍ਹੇਗਾ: ਕੇਂਦਰ

ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਨਹੀਂ ਖੁੱਲ੍ਹੇਗਾ: ਕੇਂਦਰ

ਉਹ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇ ਰਹੇ ਸਨ।

ਨਵੀਂ ਦਿੱਲੀ

ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਬੰਦ ਹੀ ਰਹੇਗਾ।

ਲੋਕ ਸਭਾ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਬਣੀ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਲਾਂਘੇ ਨੂੰ ਅਜੇ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉਹ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇ ਰਹੇ ਸਨ। ਮੰਤਰੀ ਨੇ ਦੱਸਿਆ ਕਿ ਲਾਂਘਾ ਮੁੜ ਖੋਲ੍ਹਣ ਲਈ ਸਰਕਾਰ ਨੂੰ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਕਈ ਮੰਗਾਂ ਮਿਲੀਆਂ ਹਨ, ਪਰ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਫਿਲਹਾਲ ਇਸ ਨੂੰ ਬੰਦ ਰੱਖਣ ਦਾ ਫੈਸਲਾ ਬਰਕਰਾਰ ਹੈ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments