Tuesday, November 3, 2026
Google search engine
Homeਤਾਜ਼ਾ ਖਬਰਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਲੰਮੀ ਜਾਂਚ, ਦੂਜੇ ਦਿਨ ਵੀ...

ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਲੰਮੀ ਜਾਂਚ, ਦੂਜੇ ਦਿਨ ਵੀ ਨਹੀਂ ਮੁੱਕੀ ਕਾਰਵਾਈ

ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਲੰਮੀ ਜਾਂਚ, ਦੂਜੇ ਦਿਨ ਵੀ ਨਹੀਂ ਮੁੱਕੀ ਕਾਰਵਾਈ

ਹੁਸ਼ਿਆਰਪੁਰ ’ਚ ਸਾਬਕਾ ਮੰਤਰੀ ਦੇ ਨਿਵਾਸ ’ਤੇ ਜਾਂਚ ਏਜੰਸੀ ਦਾ ਪਹਿਰਾ, ਕਾਗਜ਼ਾਤ ਖੰਗਾਲਣ ’ਚ ਜੁਟੀ ਟੀਮ; ਮਨੀ ਲਾਂਡਰਿੰਗ ਦੇ ਸ਼ੱਕ ’ਚ ਛਾਪੇਮਾਰੀ ਦੀ ਚਰਚਾ

ਹੁਸ਼ਿਆਰਪੁਰ: ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਨਿਵਾਸ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਲਗਾਤਾਰ ਦੂਜੇ ਦਿਨ ਵੀ ਜਾਰੀ ਰਹੀ। ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਘਰ ਦੇ ਆਲੇ-ਦੁਆਲੇ ਸਖ਼ਤ ਪਹਿਰਾ ਲਾਇਆ ਹੋਇਆ ਹੈ ਅਤੇ ਅੰਦਰ ਪਏ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੌਰਾਨ ਬਾਹਰੀ ਵਿਅਕਤੀਆਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਕਿਸੇ ਨੂੰ ਵੀ ਘਰ ਅੰਦਰ ਦਾਖ਼ਲ ਹੋਣ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

50 ਲੱਖ ਦੀ ਰਿਸ਼ਵਤ ਦੇ ਮਾਮਲੇ ’ਚ ਪਹਿਲਾਂ ਵੀ ਹੋ ਚੁੱਕੀ ਹੈ ਗ੍ਰਿਫ਼ਤਾਰੀ

ਸੁੰਦਰ ਸ਼ਾਮ ਅਰੋੜਾ ਦਾ ਨਾਮ ਪਹਿਲਾਂ ਵੀ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਚਰਚਾ ’ਚ ਆਇਆ ਸੀ। ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਇੱਕ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹੁਣ ED ਦੀ ਕਾਰਵਾਈ ਕਾਰਨ ਹੁਸ਼ਿਆਰਪੁਰ ਦੀ ਸਿਆਸਤ ਵਿੱਚ ਵੀ ਹਲਚਲ ਦੇਖਣ ਨੂੰ ਮਿਲ ਰਹੀ ਹੈ।

ਸੂਤਰਾਂ ਮੁਤਾਬਕ, ਸਾਬਕਾ ਮੰਤਰੀ ਦੇ ਘਰ ਚੱਲ ਰਹੀ ਇਹ ਜਾਂਚ ਮਨੀ ਲਾਂਡਰਿੰਗ ਨਾਲ ਸਬੰਧਤ ਹੋ ਸਕਦੀ ਹੈ। ਹਾਲਾਂਕਿ, ED ਵੱਲੋਂ ਇਸ ਛਾਪੇਮਾਰੀ ਦੇ ਮਕਸਦ ਅਤੇ ਜਾਂਚ ਦੇ ਵੇਰਵਿਆਂ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਇਸ ਮਾਮਲੇ ਵਿੱਚ ਹੋਰ ਅਹਿਮ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।

-(ਜਗਬਾਣੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments