Image default
About us

ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤੀ ਹੈਲਪਲਾਈਨ, ਕਿਹਾ-‘ਆਓ ਇਕੱਠੇ ਮਿਲ ਕੇ ਤੂਫ਼ਾਨ ਦਾ ਸਾਹਮਣਾ ਕਰੀਏ’

ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤੀ ਹੈਲਪਲਾਈਨ, ਕਿਹਾ-‘ਆਓ ਇਕੱਠੇ ਮਿਲ ਕੇ ਤੂਫ਼ਾਨ ਦਾ ਸਾਹਮਣਾ ਕਰੀਏ’

 

 

 

Advertisement

ਚੰਡੀਗੜ੍ਹ, 27 ਜੁਲਾਈ (ਡੇਲੀ ਪੋਸਟ ਪੰਜਾਬੀ)- ਇਸ ਸਮੇਂ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹਰ ਕੋਈ ਮੀਂਹ ਦੇ ਝੱਖੜ ਦਾ ਸਾਹਮਣਾ ਕਰ ਰਿਹਾ ਹੈ । ਪਹਾੜਾਂ ਵਿੱਚ ਜਿੱਥੇ ਭਾਰੀ ਮੀਂਹ ਕਾਰਨ ਸਾਰੀਆਂ ਨਦੀਆਂ ਉਫਾਨ ‘ਤੇ ਹਨ ਅਤੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਮੈਦਾਨੀ ਇਲਾਕਿਆਂ ਵਿੱਚ ਵੀ ਹੜ੍ਹ ਵਰਗੇ ਹਾਲਾਤ ਹਨ । ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸੇ ਵੀ ਪਾਣੀ ਵਿੱਚ ਡੁੱਬ ਗਏ ਹਨ ਅਤੇ ਉਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅਜਿਹੇ ਵਿੱਚ ਹੜ੍ਹ ਪੀੜਿਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਉੱਥੇ ਹੀ ਹੁਣ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੇ ਲਈ ਹੈਲਪਲਾਈਨ ਸ਼ੁਰੂ ਕੀਤੀ ਹੈ। ਕੋਰੋਨਾ ਮਹਾਮਾਰੀ ਵਿੱਚ ਪ੍ਰਵਾਸੀਆਂ ਲਈ ਮਸੀਹਾ ਬਣ ਕੇ ਉੱਭਰੇ ਸੋਨੂੰ ਸੂਦ ਇੱਕ ਵਾਰ ਫਿਰ ਲੋਕਾਂ ਲਈ ਮਦਦਗਾਰ ਸਾਬਤ ਹੋ ਰਹੇ ਹਨ।
ਸੋਨੂੰ ਸੂਦ ਨੇ ਟਵੀਟ ਕਰਦਿਆਂ ਲਿਖਿਆ, ‘ਮੇਰੇ ਪਿਆਰੇ ਪੰਜਾਬ, ਤੁਹਾਡੇ ਲਈ ਮੇਰਾ ਦਿਲ ਦੁਖਦਾ ਹੈ । ਕਿਉਂਕਿ ਹੜ੍ਹ ਉਸ ਧਰਤੀ ‘ਤੇ ਤਬਾਹੀ ਮਚਾ ਰਿਹਾ ਹੈ ਜਿਸ ਨੇ ਮੈਨੂੰ ਵੱਡਾ ਕੀਤਾ ਹੈ। ਅਜਿਹੇ ਵਿੱਚ ਮੈਂ ਬੇਕਾਰ ਖੜ੍ਹਾ ਰਹਿਣਾ ਬਰਦਾਸ਼ਤ ਨਹੀਂ ਕਰ ਸਕਦਾ । ਪੰਜਾਬ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ ਅਤੇ ਹੁਣ ਵਾਪਸ ਦੇਣ ਦਾ ਸਮਾਂ ਆ ਗਿਆ ਹੈ। ਅਸੀਂ ਇਕੱਠੇ ਮਿਲ ਕੇ ਇਸ ਤੂਫਾਨ ਦਾ ਸਾਹਮਣਾ ਕਰਾਂਗੇ, ਲੋੜਵੰਦ ਪੰਜਾਬੀਆਂ ਲਈ ਮੁੜ ਨਿਰਮਾਣ ਕਰਾਂਗੇ ਅਤੇ ਮਜ਼ਬੂਤ ​​ਹੋਵਾਂਗੇ।’
ਉਨ੍ਹਾਂ ਨੇ ਆਪਣੇ ਇਸ ਟਵੀਟ ਵਿੱਚ ਸੂਦ ਚੈਰਿਟੀ ਫਾਊਂਡੇਸ਼ਨ ਦਾ ਨੰਬਰ 78886-75107 ਵੀ ਜਾਰੀ ਕੀਤਾ ਹੈ। ਨਾਲ ਹੀ ਲਿਖਿਆ ਹੈ ਕਿ ਕੋਈ ਵੀ ਲੋੜਵੰਦ ਇਸ ਨੰਬਰ ‘ਤੇ ਸਾਨੂੰ SMS ਰਾਹੀਂ ਸੰਦੇਸ਼ ਭੇਜ ਸਕਦਾ ਹੈ। ਉਸ ਤੱਕ ਮਦਦ ਪਹੁੰਚ ਜਾਵੇਗੀ। ਇਸ ਟਵੀਟ ਵਿੱਚ ਉਨ੍ਹਾਂ ਨੇ ਆਪਣੀ ਭੈਣ ਦੇ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ।


ਦੱਸ ਦੇਈਏ ਕਿ ਸੋਨੂੰ ਸੂਦ ਦੀ ਫਾਊਂਡੇਸ਼ਨ ਕੋਰੋਨਾ ਮਹਾਮਾਰੀ ਦੇ ਦੌਰਾਨ ਵੀ ਲੋਕਾਂ ਦੇ ਨਾਲ ਖੜ੍ਹੀ ਸੀ। ਸੋਨੂੰ ਸੂਦ ਨੇ ਪੂਰੇ ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਦੌਰਾਨ ਹਜ਼ਾਰਾਂ ਲੋਕਾਂ ਦੀ ਮਦਦ ਕੀਤੀ ਸੀ। ਕਿਸੇ ਨੂੰ ਹਵਾਈ ਜਹਾਜ਼ ਤੇ ਕਿਸੇ ਨੂੰ ਗੱਡੀ ਰਾਹੀਂ ਉਸਦੇ ਘਰ ਤੱਕ ਪਹੁੰਚਾਇਆ ਸੀ ਅਤੇ ਕਿਸੇ ਨੂੰ ਬੀਮਾਰੀ ਦੇ ਲਈ ਪੈਸੇ ਦਿੱਤੇ ਸੀ। ਇੱਥੋਂ ਤੱਕ ਕਿ ਬਹੁਤ ਸਾਰੇ ਲੋਕਾਂ ਨੂੰ ਖਾਣ-ਪੀਣ ਦਾ ਸਮਾਨ ਪਹੁੰਚਾ ਕੇ ਵੀ ਮਦਦ ਕੀਤੀ ਸੀ।

Related posts

Breaking- ਮਿਹਨਤਕਸ਼ ਵਰਗ ਦੇ ਹਿੱਤਾਂ ਲਈ ਸਦਾ ਸੰਘਰਸ਼ਸ਼ੀਲ ਰਹੇ

punjabdiary

ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਅੱਜ ਤੋਂ ਸ਼ੁਰੂ, ਸ਼ਰਧਾਲੂ ਦਰਸ਼ਨਾਂ ਲਈ ਹੋਏ ਰਵਾਨਾ

punjabdiary

ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਤੋਹਫਾ, 50 ਰੁ. ਦਾ ਟਿਕਟ ਲੈਕੇ ਕਰ ਸਕਣਗੇ ਕਰਤਾਰਪੁਰ ਕਾਰੀਡੋਰ ਟਰਮੀਨਲ ਦੇ ਦਰਸ਼ਨ

punjabdiary

Leave a Comment