ਸੋਸ਼ਲ ਮੀਡੀਆ ਇਨਫਲੂਐਂਸਰ ਰਣਜੀਤ ਕੌਰ ਤੇ ਪਤੀ ਖ਼ਿਲਾਫ਼ ਮਾਮਲਾ ਦਰਜ, ਅਸ਼ਲੀਲ ਸਮੱਗਰੀ ਫੈਲਾਉਣ ਦੇ ਦੋਸ਼
ਇਹ ਕਾਰਵਾਈ ਪਾਖੰਡ ਭਜਾਓ ਪੰਜਾਬ ਬਚਾਓ ਜਥੇਬੰਦੀ ਦੇ ਮੁਖੀ ਮਨਪ੍ਰੀਤ ਸਿੰਘ ਖ਼ਾਲਸਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਲੁਧਿਆਣਾ
ਸੋਸ਼ਲ ਮੀਡੀਆ ਇਨਫਲੂਐਂਸਰ ‘ਭਾਬੀ’ ਰਣਜੀਤ ਕੌਰ ਅਤੇ ਉਸ ਦੇ ਪਤੀ ਜਿੰਦਾ ਹੰਸ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਤੇ ਸੋਸ਼ਲ ਮੀਡੀਆ ਰਾਹੀਂ ਸਮਾਜ ਵਿੱਚ ਅਸ਼ਲੀਲਤਾ ਅਤੇ ਨਕਾਰਾਤਮਕ ਸਮੱਗਰੀ ਫੈਲਾਉਣ ਦੇ ਦੋਸ਼ ਲਗਾਏ ਗਏ ਹਨ। ਇਹ ਕਾਰਵਾਈ ਪਾਖੰਡ ਭਜਾਓ ਪੰਜਾਬ ਬਚਾਓ ਜਥੇਬੰਦੀ ਦੇ ਮੁਖੀ ਮਨਪ੍ਰੀਤ ਸਿੰਘ ਖ਼ਾਲਸਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਨਿਹੰਗ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਰਣਜੀਤ ਕੌਰ ਅਤੇ ਉਸ ਦੇ ਪਤੀ ਜਿੰਦਾ ਹੰਸ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਦੋਵੇਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ ਵੀਡੀਓ ਅਤੇ ਅਣਉਚਿਤ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ, ਜਿਸ ਨਾਲ ਸਮਾਜ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਲੁਧਿਆਣਾ ਦੇ ਮੋਤੀ ਨਗਰ ਥਾਣੇ ਵਿੱਚ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


