Image default
ਤਾਜਾ ਖਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਾਰਮੋਨੀਅਮ ਨੂੰ ਹਟਾਉਣ ਦੀ ਮੰਗ ਉੱਠੀ, ਤੰਤੀ ਸਾਜ਼ਾਂ ਨੂੰ ਤਰਜੀਹ ਦੇਣ ‘ਤੇ ਦਿੱਤਾ ਜ਼ੋਰ

ਅੰਮ੍ਰਿਤਸਰ ,25 ਮਈ – ( ਪੰਜਾਬ ਡਾਇਰੀ ) ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਰਮੋਨੀਅਮ ਹਟਾਉਣ ਦੀ ਮੰਗ ਕਾਫੀ ਸਮੇਂ ਤੋਂ ਉਠ ਰਹੀ ਹੈ। ਹੁਣ ਇਹ ਮੰਗ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਉਠੀ ਹੈ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੁਣ ਪੁਰਾਣੇ ਤੰਤੀ ਸਾਜ਼ਾਂ ਨਾਲ ਕੀਰਤਨ ਹੋਵੇਗਾ। ਆਉਣ ਵਾਲੇ ਸਮੇਂ ਸ੍ਰੀ ਹਰਿਮੰਦਰ ਸਾਹਿਬ ‘ਚ ਹਾਰਮੋਨੀਅਮ ਦੀ ਵਰਤੋਂ ਹੌਲੀ-ਹੌਲੀ ਬੰਦ ਹੋ ਜਾਵੇਗੀ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਤੰਤੀ ਸਾਜਾਂ ਨਾਲ ਕੀਰਤਨ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਅਤੇ ਇਸ ਆਦੇਸ਼ ਨੂੰ ਅਮਲੀਜਾਮਾ ਪਹਿਨਾਉਣ ਲਈ 3 ਸਾਲ ਦਾ ਸਮਾਂ ਦਿੱਤਾ ਗਿਆ ਹੈ। ਇਸ ਸਬੰਧ ਵਿੱਚ 3 ਮਈ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਤਾ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਸੀ। ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਧਰਮ ਪ੍ਰਚਾਰ ਕਮੇਟੀ ਨੂੰ ਸਿੱਖ ਮਿਸ਼ਨਰੀ ਕਾਲਜਾਂ ਵਿੱਚ ਤੰਤੀ ਸਾਜਾਂ ਨਾਲ ਕੀਰਤਨ ਦੀ ਸਿਖਲਾਈ ਦੇ ਆਦੇਸ਼ ਦੇ ਦਿੱਤੇ ਗਏ ਹਨ ਤਾਂ ਜੋ ਜਥੇਦਾਰ ਸ੍ਰੀ ਅਕਾਲ ਤਖਤ ਦੇ ਆਦੇਸ਼ ਅਨੁਸਾਰ 3 ਸਾਲਾਂ ਦੇ ਅੰਦਰ-ਅੰਦਰ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਤੰਤੀ ਸਾਜਾਂ ਨਾਲ ਕੀਰਤਨ ਆਰੰਭ ਕੀਤਾ ਜਾ ਸਕੇ। ਐਸਜੀਪੀਸੀ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਰਾਣੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਤਿੰਨ ਸਾਲਾਂ ਦੇ ਅੰਦਰ ਹਰਿਮੰਦਰ ਸਾਹਿਬ ਵਿੱਚੋਂ ਹਾਰਮੋਨੀਅਮ ਹਟਾਉਣ ਲਈ ਕਿਹਾ ਹੈ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਰਵਾਇਤੀ ਸਾਜ਼ਾਂ ਨਾਲ ਕੀਰਤਨ ਜਾਂ ਗੁਰਬਾਣੀ ਦਾ ਗਾਇਨ ਕੀਤਾ ਜਾ ਸਕੇ। ਐਸਜੀਪੀਸੀ ਨੇ ਤੰਤੀ ਸਾਜ਼ ਸਿੱਖਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਗੁਰਮਤਿ ਸੰਗੀਤ ਦੇ ਵਿਦਵਾਨਾਂ ਦੇ ਇੱਕ ਸਮੂਹ, ਇੱਕ ਸਿੱਖ ਪਰੰਪਰਾ ਜੋ ਭਾਰਤੀ ਸ਼ਾਸਤਰੀ ਸੰਗੀਤ ਨਾਲ ਮਿਲਦੀ ਜੁਲਦੀ ਹੈ, ਨੇ ਇਸ ਕਦਮ ਦੀ ਹਮਾਇਤ ਕਰਦੇ ਹੋਏ ਕਿਹਾ ਹੈ ਕਿ ਹਾਰਮੋਨੀਅਮ ਅੰਗਰੇਜ਼ਾਂ ਦੁਆਰਾ ਪੇਸ਼ ਕੀਤਾ ਗਿਆ ਸੀ। ਦਰਅਸਲ ਹਰਮੋਨੀਅਮ ਲੰਬੇ ਸਮੇਂ ਤੋਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਪਰੰਪਰਾ ਦਾ ਹਿੱਸਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸੱਚਖੱਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਆਉਣ ਵਾਲੇ ਰਾਗੀ ਜੱਥੇ ਹਰਮੋਨੀਅਮ ਰਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਦੇ ਹਨ। ਹਰ ਰੋਜ਼ 15 ਰਾਗੀ ਜਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਘੰਟੇ ਮੁੱਖ ਤੌਰ ਉਤੇ 31 ਰਾਗਾਂ ਵਿਚੋਂ ਇਕ ਰਾਗ ਵਿਚ ਪੇਸ਼ ਕਰਨ ਲਈ ਤਾਇਨਾਤ ਹੁੰਦੇ ਹਨ, ਜੋ ਦਿਨ ਦੇ ਸਮੇਂ ਅਤੇ ਮੌਸਮ ਦੇ ਅਧਾਰ ‘ਤੇ ਚੁਣੇ ਜਾਂਦੇ ਹਨ। ਐੱਸਜੀਪੀਸੀ ਅਧਿਕਾਰੀਆਂ ਅਨੁਸਾਰ ਇਨ੍ਹਾਂ ਰਾਗੀ ਜੱਥਿਆਂ ਵਿੱਚੋਂ ਸਿਰਫ਼ ਪੰਜ ਗਰੁੱਪਾਂ ਕੋਲ ਹੀ ਰਬਾਬ ਅਤੇ ਸਰੰਦਾ ਵਰਗੇ ਤਾਰਾਂ ਵਾਲੇ ਸਾਜ਼ ਹਨ ਅਤੇ ਇਨ੍ਹਾਂ ਕੋਲੋਂ ਹੀ ਹਰਮੋਨੀਅਮ ਤੋਂ ਬਿਨਾਂ ਪ੍ਰਦਰਸ਼ਨ ਕਰਨ ਦਾ ਤਜਰਬਾ ਤੇ ਹੁਨਰ ਹੈ। ਸ਼੍ਰੋਮਣੀ ਕਮੇਟੀ ਵੱਲੋਂ

Advertisement

Related posts

Breaking- ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਮਹਾਨ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ

punjabdiary

ਟਿੱਲਾ ਬਾਬਾ ਫਰੀਦ ਫਰੀਦਕੋਟ ਵਿੱਚ ਵਾਪਰੀ ਘਟਨਾ

punjabdiary

ਅਮਰਿੰਦਰ ਨੇ ਬੱਗਾ ਦੀ ਗ੍ਰਿਫਤਾਰੀ ਦੀ ਕੀਤੀ ਨਿੰਦਾ, ਪੰਜਾਬ ਪੁਲਿਸ ਨੂੰ ਕਿਸੇ ‘ਬਾਹਰੀ’ ਵੱਲੋਂ ‘ਦੁਰਵਰਤੋਂ’ ਨਾ ਹੋਣ ਦੇਣ ਲਈ ਕਿਹਾ

punjabdiary

Leave a Comment