Thursday, June 25, 2026
Google search engine
Homeਤਾਜ਼ਾ ਖਬਰਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਾ, 29...

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਾ, 29 ਜੂਨ ਨੂੰ ਸਕੱਤਰੇਤ ‘ਚ ਹੋਵੇਗੀ ਅਹਿਮ ਮੀਟਿੰਗ

ਬਗੀਚਾ ਸਿੰਘ ਨੇ ਕਿਹਾ ਕਿ ਸਾਰੇ ਸੰਬੰਧਤ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫੋਨ ਕਰਕੇ ਵੀ ਜਾਣੂ ਕਰਵਾਇਆ ਗਿਆ ਹੈ ਕਿ ਉਨ੍ਹਾਂ ਦੇ ਨਾਮ ਅਧਿਕਾਰਤ ਪੱਤਰ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਸ੍ਰੀ ਅਮ੍ਰਿਤਸਰ ਸਾਹਿਬ
ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਦੌਰਾਨ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਪੰਜਾਬ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਅਧਿਕਾਰਤ ਪੱਤਰ ਭੇਜੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ ‘ਤੇ ਦਰਜ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਰਾਹੀਂ ਵ੍ਹਾਟਸਐਪ ਉੱਤੇ 17 ਅਤੇ 18 ਜੂਨ 2026 ਨੂੰ ਅਧਿਕਾਰਤ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੂੰ ਵੀ 23 ਜੂਨ 2026 ਨੂੰ ਪੱਤਰ ਭੇਜਿਆ ਗਿਆ ਹੈ।

ਬਗੀਚਾ ਸਿੰਘ ਨੇ ਕਿਹਾ ਕਿ ਸਾਰੇ ਸੰਬੰਧਤ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫੋਨ ਕਰਕੇ ਵੀ ਜਾਣੂ ਕਰਵਾਇਆ ਗਿਆ ਹੈ ਕਿ ਉਨ੍ਹਾਂ ਦੇ ਨਾਮ ਅਧਿਕਾਰਤ ਪੱਤਰ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਨੂੰਨੀ ਸੋਧ ਨਾਲ ਜੁੜੇ ਮਾਮਲੇ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਸਬੰਧਤ ਧਿਰਾਂ ਦਾ ਪੱਖ ਸੁਣਨ ਲਈ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਬੁਲਾਇਆ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੇ ਗੈਰ-ਸਿੱਖ ਮੰਤਰੀਆਂ ਨੂੰ ਵੀ ਅਧਿਕਾਰਤ ਪੱਤਰ ਭੇਜੇ ਗਏ ਹਨ। ਉਨ੍ਹਾਂ ਨੂੰ ਆਖਿਆ ਗਿਆ ਹੈ ਕਿ ਉਹ ਇਸ ਮਾਮਲੇ ਸਬੰਧੀ ਆਪਣਾ ਲਿਖਤੀ ਪੱਖ 29 ਜੂਨ ਤੋਂ ਪਹਿਲਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣ ਤਾਂ ਜੋ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਅਗਲੀ ਕਾਰਵਾਈ ਕੀਤੀ ਜਾ ਸਕੇ।

(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments