Image default
About us

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਭੇਟ

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਭੇਟ

 

 

 

Advertisement

 

 

ਅੰਮ੍ਰਿਤਸਰ, 4 ਸਤੰਬਰ (ਬਾਬੂਸ਼ਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਸਹਿਯੋਗ ਪਾਉਂਦਿਆਂ ਰਾਗੀ ਸਭਾ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 2 ਲੱਖ ਰੁਪਏ ਭੇਟ ਕੀਤੇ ਗਏ। ਇਹ ਰਾਸ਼ੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਕੱਤਰ ਕੀਤੀ ਗਈ ਹੈ।

ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦਾ ਬਹੁਤ ਸਾਰਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਲੋਕ ਭਲਾਈ ਦੇ ਕਾਰਜ ਸੰਗਤਾਂ ਦੇ ਦਸਵੰਦ ਨਾਲ ਕੀਤੇ ਜਾਂਦੇ ਹਨ।

Advertisement

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾਂਦੇ ਰਾਹਤ ਕਾਰਜਾਂ ਲਈ 2 ਲੱਖ ਰੁਪਏ ਦਾ ਸਹਿਯੋਗ ਕਰਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਸ਼ੌਕੀਨ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਹਮੇਸ਼ਾਂ ਹੀ ਮਨੁੱਖਤਾ ਦੇ ਨਾਲ ਖੜੀ ਹੈ।

ਕੁਦਰਤੀ ਆਫ਼ਤਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਕਾਰਜਾਂ ਨੂੰ ਪੂਰੀ ਦੁਨੀਆਂ ਨੇ ਸਲਾਹਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਰਾਗੀ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਖੁਦ ਸੇਵਾ ਕੀਤੀ ਗਈ ਹੈ, ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ਵੱਲੋਂ ਇਕੱਤਰ ਕੀਤੀ 2 ਲੱਖ ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਲਈ ਦਿੱਤੀ ਗਈ ਹੈ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸ਼ਾਹਬਾਜ ਸਿੰਘ, ਸ. ਗੁਰਨਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਗੁਰਮੀਤ ਸਿੰਘ, ਰਾਗੀ ਭਾਈ ਸ਼ੌਕੀਨ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸੰਦੀਪ ਸਿੰਘ, ਭਾਈ ਸਤਨਾਮ ਸਿੰਘ ਬੈਂਕਾਂ, ਭਾਈ ਜਸਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸੁਖਜੀਤ ਸਿੰਘ ਕੁਹਾੜਕਾ, ਭਾਈ ਹਰਜੀਤ ਸਿੰਘ, ਭਾਈ ਜੁਝਾਰ ਸਿੰਘ ਆਦਿ ਹਾਜ਼ਰ ਸਨ।

 

Advertisement

 

 

 

 

Advertisement

Related posts

ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ

punjabdiary

ਸੁਨੀਲ ਜਾਖੜ ਕਿਤੋਂ ਵੀ ਚੋਣ ਲੜੇ ਮੈਂ ਉਥੋਂ ਹੀ ਲੜਾਂਗਾ : ਰਾਜਾ ਵੜਿੰਗ

punjabdiary

Breaking- ’’ਦੁਨੀਆ ਦੇ ਵੱਡੇ ਲੋਕਤੰਤਰਾਂ ‘ਚ ਸ਼ੁਮਾਰ ਸਾਡਾ ਭਾਰਤ, ਅੱਜ ਪੂਰੇ ਭਾਰਤ ਵਾਸੀਆਂ ਨੂੰ ਦੇਸ਼ ਦੇ 74ਵੇਂ #Republic Day ਦੀਆਂ ਵਧਾਈਆਂ – CM ਭਗਵੰਤ ਮਾਨ

punjabdiary

Leave a Comment