Image default
About us

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨੂੰ ਟਰੱਕ ਨੇ ਮਾਰੀ ਟੱਕਰ, 2 ਲੋਕਾਂ ਦੀ ਮੌ.ਤ

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨੂੰ ਟਰੱਕ ਨੇ ਮਾਰੀ ਟੱਕਰ, 2 ਲੋਕਾਂ ਦੀ ਮੌ.ਤ

 

 

ਮਾਨਾਂਵਾਲਾ, 13 ਜੂਨ (ਡੇਲੀ ਪੋਸਟ ਪੰਜਾਬੀ)- ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਇੱਕ ਪਰਿਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ਸਵਾਰ ਜੋੜੇ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਟਰੱਕ ਡਰਾਈਵਰ ਮੌਕੇ ‘ਤੋਂ ਫਰਾਰ ਹੋ ਗਿਆ ਹੈ। ਮਾਮਲੇ ਸਬੰਧੀ ਥਾਣਾ ਚਾਟੀਵਿੰਡ ਦੀ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਮੀ ਦਿੱਤੀ ਸ਼ਿਕਾਇਤ ਵਿੱਚ ਬੁੱਧ ਪ੍ਰਕਾਸ਼ ਸਿੰਘ ਵਾਸੀ ਚੱਕ ਟਾਹਲੀ ਥਾਣਾ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਵਿੰਦਰ ਸਿੰਘ (35) ਅਤੇ ਸਾਲੇ ਸੁਰਜੀਤ ਕੈਰ (32) ਅਤੇ ਬੱਚਿਆਂ ਆਰਮਦੀਪ ਸਿੰਘ ( 7), ਲੜਕੀ ਜਪਜੀਤ ਕੈਰ (5), ਨਵਲਦੀਪ (9) ਸ਼ਨੀਵਾਰ ਸ਼ਾਮ ਨੂੰ ਕਾਰ ਵਿੱਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਸੀ।
ਬੁੱਧ ਪ੍ਰਕਾਸ਼ ਨੇ ਦੱਸਿਆ ਕਿ ਉਹ ਕਾਰ ਚਲਾ ਰਿਹਾ ਸੀ ਅਤੇ ਉਸ ਦਾ ਭਰਾ ਉਸ ਦੇ ਨਾਲ ਵਾਲੀ ਸੀਟ ‘ਤੇ ਬੈਠਾ ਸੀ। ਪਿਛਲੀਆਂ ਸੀਟਾਂ ‘ਤੇ ਬੱਚੇ ਅਤੇ ਭਰਜਾਈ ਬੈਠੇ ਸਨ। ਜਦੋਂ ਉਹ ਰਾਤ ਕਰੀਬ 11 ਵਜੇ ਮਾਨਾਂਵਾਲਾ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਹਾਦਸੇ ਦੌਰਾਨ ਉਸ ਦਾ ਭਰਾ ਅਤੇ ਭਰਜਾਈ ਦੀ ਮੌਤ ਹੋ ਗਈ।
ਇਸ ਹਾਦਸੇ ਵਿੱਚ 7 ਸਾਲਾ ਆਰਮਦੀਪ ਸਿੰਘ ਅਤੇ 5 ਸਾਲਾ ਜਪਜੀਤ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਮਾਨਾਂਵਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ASI ਨਿਰੰਜਨ ਸਿੰਘ ਨੇ ਦੱਸਿਆ ਕਿ ਬੁੱਧ ਪ੍ਰਕਾਸ਼ ਦੇ ਬਿਆਨ ਦਰਜ ਕਰਕੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Related posts

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

punjabdiary

Breaking- ਮੁਕੇਸ਼ ਅੰਬਾਨੀ ਨੇ ਮੀਟਿੰਗ ਵਿਚ ਕਿਹਾ ਰਿਲਾਇੰਸ 5-ਜੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ

punjabdiary

ਸਰਕਾਰ ਦਾ ਫੈਸਲਾ, ਠੰਡ ਦੇ ਮੱਦੇਨਜ਼ਰ 1 ਤੋਂ 15 ਜਨਵਰੀ ਤੱਕ ਸਾਰੇ ਸਰਕਾਰੀ-ਪ੍ਰਾਈਵੇਟ ਸਕੂਲ ਰਹਿਣਗੇ ਬੰਦ

punjabdiary

Leave a Comment