Image default
ਅਪਰਾਧ

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਚੰਨੂ ਦੇ ਨਸ਼ਾ ਤਕਸਰ ਦਾ ਘਰ ਕੀਤਾ ਸੀਲ

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਚੰਨੂ ਦੇ ਨਸ਼ਾ ਤਕਸਰ ਦਾ ਘਰ ਕੀਤਾ ਸੀਲ

 

 

 

Advertisement

 

 

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰੋਜਾਨਾ ਸਪੋਕਸਮੈਨ)- ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕੀਤੀ ਗਈ ਉੱਥੇ ਹੀ ਸ਼ੱਕੀ ਪੁਰਸ਼ਾਂ ਦੇ ਟਿਕਾਣਿਆ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡ ਦੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ

ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜੋ ਨਸ਼ਾ ਤਸਕਰਾਂ ਖਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਿਆ ਜਰ ਰਿਹਾ ਹੈ।ਇਸੇ ਤਹਿਤ ਹੀ ਜਸਪਾਲ ਸਿੰਘ ਡੀ.ਐਸ.ਪੀ (ਸਬ ਡਵੀਜ਼ਨ ਲੰਬੀ) ਅਤੇ ਐਸ.ਆਈ ਮਨਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਲੰਬੀ ਵੱਲੋਂ ਕਾਰਵਾਈ ਕਰਦੇ ਹੋਏ ਕਮਰਸ਼ੀਅਲ ਮਾਤਰਾ ਦੇ ਮੁਲਜ਼ਮ ਦਾ ਘਰ ਸੀਲ ਕੀਤਾ ਗਿਆ ਹੈ।

Advertisement

ਇਸ ਮੌਕੇ ਜਸਪਾਲ ਸਿੰਘ ਡੀ.ਐਸ.ਪੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਸਪ੍ਰੀਤ ਸਿੰਘ ਉਰਫ਼ ਜੱਸੂ ਪੁੱਤਰ ਜਗਦੀਪ ਸਿੰਘ ਵਾਸੀ ਪਿੰਡ ਚੰਨੂ ਜਿਸ ਦੇ ਖਿਲਾਫ ਮੁਕੱਦਮਾ ਨੰਬਰ 56 ਮਿਤੀ 26.03.22 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਲੰਬੀ ਦਰਜ ਹੈ ਜਿਸ ਵਿਚ ਇਸ ਪਾਸੋਂ 25,000 ਨਸ਼ੀਲ਼ੀਆਂ ਗੋਲੀਆਂ ਬਰਾਮਦ ਹੋਈਆ ਸਨ। ਇਸ ਤੋਂ ਇਲਾਵਾ ਇਸ ਦੇ ਖਿਲਾਫ਼ ਦੂਸਰਾ ਮੁਕੱਦਮਾ ਨੰਬਰ 14 ਮਿਤੀ 25.01.21 ਅ/ਧ 22ਸੀ/61/85 ਅੇਨ.ਡੀ.ਪੀ.ਐਸ ਐਕਟ ਦਰਜ ਹੈ ਜਿਸ ਵਿੱਚ ਇਸ ਪਾਸੋਂ 1950 ਨਸ਼ੀਲ਼ੀਆਂ ਗੋਲੀਆਂ ਬਰਾਮਦ ਹੋਈਆ ਸਨ।

ਜਿਸ ਦੇ ਘਰ ਦੀ ਪ੍ਰਾਪਰਟੀ ਅਟੈਚਮੈਂਟ ਲਈ 68 ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ‘ਤੇ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀਂ ਸਕੇਗਾ ਅਤੇ ਜਿਸ ਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀਂ ਇਸ ਦੀ ਜਾਣਕਾਰੀ ਹੈਲਪ ਲਾਈਨ ਨੰਬਰ 80549-42100 ਤੇ ਵਟਸਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

Related posts

ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਚ ਹੋਇਆ ਖੁਲਾਸਾ: ਦਿਲਦੀਪ ਛੇ ਹਮਲਾਵਰਾਂ ਦੇ ਮੁੱਖ ਨਿਸ਼ਾਨਾ ਤੇ ਸੀ, ਬਾਕੀ ਦੋ ਅਣਜਾਣੇ ਵਿੱਚ ਮਾਰੇ ਗਏ

Balwinder hali

ਆਡੀਸ਼ਨ ਦੇ ਬਹਾਨੇ ਬੁਲਾਇਆ ਅਤੇ ਕੱਪੜੇ ਉਤਾਰਨ ਲਈ ਕਿਹਾ – ਫਿਲਮਕਾਰ ਰਣਜੀਤ ਖਿਲਾਫ ਇੱਕ ਹੋਰ FIR, ਜਾਣੋ ਅਦਾਕਾਰਾ ਨੇ ਹੋਰ ਕੀ ਕਿਹਾ

Balwinder hali

MLR ਕੱਟਣ ਦੇ ਨਾਂ ‘ਤੇ ਡਾਕਟਰ ਲੈਂਦਾ ਸੀ 10,000 ਰੁ:, ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

punjabdiary

Leave a Comment