ਸੰਤ ਮੋਹਨ ਦਾਸ ਸਕੂਲ 5ਵੀਂ ਦੇ ਨਤੀਜਿਆਂ ‘ਚ ਅੰਕਾਂ ਦੇ ਅਧਾਰ ਤੇ ਪੰਜਾਬ ਭਰ ‘ਚ ਅਵੱਲ
ਮੈਰਿਟ ਪੁਜੀਸ਼ਨਾ ਸਮੇਤ ਨਤੀਜਾ 100 ਪ੍ਰਤੀਸ਼ਤ ਰਿਹਾ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਗਏ 5ਵੀਂ ਜਮਾਤ ਦੇ ਨਤੀਜਿਆਂ ਦੀ ਪੰਜਾਬ ਮੈਰਿਟ ਸੂਚੀ ‘ਚ ਇਲਾਕੇ ਦੀ ਸਿੱਖਿਆ ਅਤੇ ਖੇਡਾਂ ਦੇ ਖੇਤਰ ’ਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਦੀ ਹੋਣਹਾਰ ਵਿਦਿਆਰਥਣ ਅਨੰਤਦੀਪ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਵਾਸੀ ਔਲਖ, ਐਸ਼ਪ੍ਰੀਤ ਕੌਰ ਸਪੁੱਤਰੀ ਜਸਵੰਤ ਸਿੰਘ ਵਾਸੀ ਸਿੱਖਾਂ ਵਾਲ ਅਤੇ ਲਵਦੀਪ ਸਿੰਘ ਸਪੁੱਤਰ ਕੁਲਦੀਪ ਸਿੰਘ ਨੇ 500 ਚੋਂ 500 ਅੰਕ ਲੈ ਕੇ 100% ਅੰਕ ਹਾਸਿਲ ਕਰਦੇ ਹੋਏ ਪੰਜਾਬ ਭਰ ਵਿੱਚੋਂ ਅੰਕਾਂ ਦੇ ਅਧਾਂਰ ਤੇ ਪਹਿਲਾ ਸਥਾਨ ਹਾਸਲ ਕੀਤਾ ਇਸ ਪ੍ਰਾਪਤੀ ਨਾਲ ਇਹਨਾ ਵਿਦਿਅਰਥੀਆਂ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਸੰਸਥਾ ਦੇ ਸਰਪ੍ਰਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਸੰਸਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਉਹਨਾ ਕਿਹਾ ਕਿ ਸਕੂਲ ਦੀ ਮੈਰਿਟ ਵਿੱਚ ਹਰਮਨਦੀਪ ਕੌਰ ਸਪੁੱਤਰੀ ਸੁਖਵੀਰ ਸਿੰਘ ਵਾਸੀ ਮਾਹਲਾ ਕਲਾਂ ਅਤੇ ਜਸ਼ਨਪ੍ਰੀਤ ਕੌਰ ਸਪੁੱਤਰੀ ਹਰਜੀਤ ਸਿੰਘ ਨੇ 99.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗੁਰਪਾਲ ਸਿੰਘ ਸਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟ ਸੁਖੀਆ ਨੇ 99 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਸੰਸਥਾ ਦਾ ਇਹ ਸ਼ਾਨਦਾਰ ਨਤੀਜਾ ਮਰਹੂਮ ਪਿ੍ਰੰਸੀਪਲ ਸਵਰਨਜੀਤ ਕੌਰ ਨੂੰ ਸਮਰਪਿਤ ਹੈ, ਜਿਹਨਾ ਦੀ ਅਣਥੱਕ ਮਿਹਨਤ ਅੱਜ ਸਾਹਮਣੇ ਆ ਰਹੀ ਹੈ।ਉਹਨਾ ਦੱਸਿਆ ਕਿ ਸਕੂਲ ਦੇ ਕੁੱਲ 43 ਵਿਦਿਆਰਥੀਆਂ ਨੇ 5ਵੀਂ ਜਮਾਤ ਦੀ ਪ੍ਰੀਖਿਆ ਵਿੱਚ ਭਾਗ ਲਿਆ, ਸ਼ਾਨਦਾਰ ਨਤੀਜੇ ਸੰਸਥਾ ਦੀ ਝੋਲੀ ਪਾਏ। ਸੰਸਥਾ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਪਿ੍ਰੰਸੀਪਲ ਮੈਡਮ ਮਨਜੀਤ ਕੌਰ ਅਤੇ ਸੀਨੀਅਰ ਕੋਆਰਡੀਨੇਟਰ ਮੇਘਾ ਥਾਪਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਇਹਨਾ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸੰਸਥਾ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਐਸ ਐਮ ਦੀ ਵਰਲਡ ਸਕੂਲ ਦੇ ਪਿ੍ਰੰਸੀਪਲ ਐਚ ਐਸ ਸਾਹਨੀ, ਐਸ ਐਮ ਡੀ ਗਰਲਜ਼ ਕਾਲਜ ਆਫ ਐਜੂਕੇਸ਼ਨ ਦੇ ਪਿ੍ਰੰ: ਨਰਿੰਦਰ ਮੱਕੜ, ਕੋਆਰਡੀਨੇਟਰ ਗੁਰਜੀਤ ਕੌਰ, ਖੁਸ਼ਵਿੰਦਰ ਸਿੰਘ, ਲਖਵੀਰ ਸ਼ਰਮਾਂ, ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਤੇ ਸਮੂਹ ਸਟਾਫ ਹਾਜਰ ਸੀ।
ਫੋਟੋ ਕੈਪਸ਼ਨ-: 5ਵੀਂ ਦੇ ਨਤੀਿਜਆਂ ‘ਚ 100 ਪ੍ਰਤੀਸ਼ਤ ਤੋਂ ਅੰਕ ਹਾਸਿਲ ਕਰਨ ਵਾਲੇ ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੇ ਹੋਣਹਾਰ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ।